ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਬੀਤੀ ਰਾਤ ਕਰੀਬੀ ਪਿੰਡ ਮੋਂਰੋਂ ਵਿਖੇ ਸਥਿਤ ਮਾਂ ਵੈਸ਼ਨੂੰ ਦਰਬਾਰ ਦੁੱਖ ਖੰਡਨ ਨਿਵਾਸ ਮੋਂਰੋਂ ਦੇ ਸਾਹਮਣੇ ਸਥਿਤ ਛੋਟੇ ਮੰਦਿਰ ‘ਚ ਅਣਪਛਾਤੇ ਚੋਰ ਮੰਦਿਰ ਦੇ ਤਾਲੇ ਤੋੜ ਕੇ ਅੰਦਰ ਪਈ ਗੋਲਕ ਹੀ ਚੋਰੀ ਕਰਕੇ ਲੈ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਮੰਦਿਰ ਦੇ ਸੇਵਾਦਾਰ ਬਲਿਹਾਰ ਰਾਮ ਮੋਂਰੋਂ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਛੋਟੇ ਮੰਦਿਰ ਦੇ ਮੇਨ ਗੇਟ ਦੇ ਤਾਲੇ ਤੋੜ ਕੇ ਅੰਦਰ ਪਈ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ | ਉਨਾਂ ਅੱਗੇ ਦੱਸਿਆ ਕਿ ਘਟਨਾ ਦੇ ਸੰਬੰਧ ‘ਚ ਅੱਪਰਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮੰਦਿਰ ‘ਚ ਲੱਗੇ ਸੀ. ਸੀ. ਟੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly