ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਵਿਸ਼ਵ ਪ੍ਰਸਿੱਧ “ਕਣਕ ਵਿਗਿਆਨੀ ਡਾ. ਐੱਚ ਐੱਸ ਬਰਿਆਣਾ” ਦਾ ਓਨ੍ਹਾਂ ਦੇ ਜੱਦੀ ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ, ਨਗਰ ਨਿਵਾਸੀਆਂ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਖਾਸ ਤੌਰ ਤੇ ਛੋਟੇ ਬੱਚਿਆਂ ਲਈ ਕਰਵਾਏ ਜਾਂਦੇ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਓਨ੍ਹਾਂ ਵਲੋਂ ਵਿਦੇਸ਼ ਵਿੱਚ ਰਹਿੰਦਿਆਂ ਹੋਇਆਂ ਵੀ ਆਪਣੇ ਜੱਦੀ ਪਿੰਡ ਨੰਗਲ ਈਸ਼ਰ ਦੇ ਲੋਕਾਂ ਦੀ ਭਲਾਈ ਦੇ ਕਾਰਜਾਂ ਵਿੱਚ ਪਾਏ ਜਾਂਦੇ ਯੋਗਦਾਨ ਅਤੇ ਆਪਣੇ ਪਿੰਡ ਦਾ ਨਾਮ ਵਿਸ਼ਵ ਪੱਧਰ ਤੇ ਰੌਸ਼ਨ ਕਰਨ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਡਾ. ਐੱਚ ਐੱਸ ਬਰਿਆਣਾ ਬਾਰੇ ਜਾਣਕਾਰੀ ਦਿੰਦਿਆਂ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਦੱਸਿਆ ਕਿ ਉਹ ਹੁਣ ਤੋਂ 38 ਵਰ੍ਹੇ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਆਪਣੀ ਪੜ੍ਹਾਈ ਪੂਰੀ ਕਰਕੇ ਅਗਲੇਰੀ ਪੜ੍ਹਾਈ ਲਈ ਸਕਾਲਰਸ਼ਿਪ ਤੇ ਆਸਟ੍ਰੇਲੀਆ ਚਲੇ ਗਏ ਸਨ ਜਿਥੇ ਉਨ੍ਹਾਂ ਨੇ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ ਅਤੇ ਹੁਣ ਯੂਨੀਵਰਸਿਟੀ ਆਫ ਸਿਡਨੀ ਆਸਟ੍ਰੇਲੀਆ ਵਿਖੇ ਪ੍ਰੋਫੈਸਰ (ਕਣਕ ਵਿਗਿਆਨੀ) ਦੇ ਅਹੁਦੇ ਤੋਂ ਰਿਟਾਇਰ ਹੋਏ ਹਨ। ਇਸ ਸਮੇਂ ਡਾ. ਹਰਬੰਸ ਸਿੰਘ ਬਰਿਆਣਾ ਨੇ ਆਪਣੇ ਜਿੰਦਗੀ ਦੇ ਤਜਰਬਿਆਂ ਦੀ ਸਾਂਝ ਪਾਈ ਅਤੇ ਬੱਚਿਆਂ ਨੂੰ ਰੁਚੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਸਮਾਗਮ ਵਿੱਚ ਰਹਿਰਾਸ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਪਿੰਡ ਦੇ ਸਮੂਹ ਬੱਚਿਆਂ ਵਲੋਂ ਹਿੱਸਾ ਲਿਆ ਗਿਆ। ਸਮੁੱਚੇ ਸਮਾਗਮ ਵਿੱਚ ਸੁਰਿੰਦਰ ਸਿੰਘ ਸ਼ਿੰਦੀ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਵਿਚ ਸਮੂਹ ਨਗਰ ਨਿਵਾਸੀਆਂ ਦੇ ਨਾਲ ਨਿਰਮਲ ਸਿੰਘ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ, ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ, ਰਣਜੀਤ ਸਿੰਘ ਲੰਬੜਦਾਰ, ਹਰਦੀਪ ਸਿੰਘ ਬਾਵਾ ਪੰਚ, ਨਰਿੰਦਰ ਸਿੰਘ ਪੰਚ, ਬੀਬੀ ਇੰਦਰਜੀਤ ਕੌਰ ਪੰਚ, ਬੀਬੀ ਰਵਿੰਦਰ ਕੌਰ ਪੰਚ, ਮਾਸਟਰ ਗਿਆਨ ਸਿੰਘ, ਮਾਸਟਰ ਗੁਰਬਚਨ ਸਿੰਘ, ਬਲਜੀਤ ਸਿੰਘ, ਮਾਸਟਰ ਗੁਰਦਿਆਲ ਸਿੰਘ, ਪ੍ਰਿਤਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly