501 ਪ੍ਰੀਖਿਆ ਕੇਂਦਰਾਂ ਵਿੱਚ 26382 ਵਿਦਿਆਰਥੀਆਂ ਨੇ ਭਾਗ ਲਿਆ
(ਸਮਾਜ ਵੀਕਲੀ) 20 ਨਵੰਬਰ 202 ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੇ ਮਕਸਦ ਨੂੰ ਲੈ ਕੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਦੇ ਵੱਡੀ ਗਿਣਤੀ ਸਕੂਲਾਂ ਵਿਚ 20-21 ਅਕਤੂਬਰ ਅਤੇ 13 ਨਵੰਬਰ ਨੂੰ ਦੋ ਪੜਾਵਾਂ ਵਿੱਚ ਕਰਵਾਈ ਗਈ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ। ਇਹ ਨਤੀਜਾ tarksheel.co.in ਉਤੇ ਵੇਖਿਆ ਜਾ ਸਕਦਾ ਹੈ।
ਇਸ ਸੰਬੰਧੀ ਸੁਸਾਇਟੀ ਦੇ ਮੁੱਖ ਦਫਤਰ ਤਰਕਸ਼ੀਲ ਭਵਨ ਬਰਨਾਲਾ ਤੋਂ ਜਾਣਕਾਰੀ ਦਿੰਦਿਆਂ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ, ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਭਾਗ ਦੇ ਮੁਖੀ ਰਾਮ ਸਵਰਨ ਲੱਖੇਵਾਲੀ ਅਤੇ ਸੂਬਾਈ ਮੀਡੀਆ ਮੁਖੀ ਸੁਮੀਤ ਸਿੰਘ ਨੇ ਦੱਸਿਆ ਕਿ ਮਿਡਲ ਅਤੇ ਸੈਕੰਡਰੀ ਦੇ ਦੋ ਗਰੁੱਪਾਂ ਵਿਚ ਹੋਈ ਇਸ ਪ੍ਰੀਖਿਆ ਵਿੱਚ ਪੂਰੇ ਪੰਜਾਬ ‘ਚੋਂ ਛੇਵੀਂ ਜਮਾਤ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿਚ ਹੈਰੀਨਪ੍ਰੀਤ ਸਿੰਘ ਰੋਲ ਨੰਬਰ (141121020 ) , ਸੱਤਵੀਂ ਜਮਾਤ ਚੋਂ ਦੀਪਿਕਾ ਰਾਣੀ (141121030) ਗੋਲੂ(140646014) ਅਤੇ ਰਿਤਿਕਾ ਠਾਕੁਰ (140524013) , ਅੱਠਵੀਂ ਜਮਾਤ ਚੋਂ ਉਤਮਪ੍ਰੀਤ ਕੌਰ (141121054),ਨੌਵੀਂ ਜਮਾਤ ਦੇ ਮੋਹਿਤ ਕੁਮਾਰ (241121007),ਦਸਵੀਂ ਜਮਾਤ ਦੀ ਕਿਰਨ (240646003),ਗਿਆਰਵੀਂ ਜਮਾਤ ਦੀ ਸ਼ਗੁਨਪ੍ਰੀਤ ਕੌਰ (241121060), ਬਾਰਵੀਂ ਜਮਾਤ ਦੀ ਮਾਇਆ ਕੌਰ (240946020) ਅਤੇ ਤੇਰਵੀਂ ਜਮਾਤ ਦੇ ਅਰਜੁਨ(240646001) ਨੇ ਪਹਿਲਾ ਸਥਾਨ ਹਾਸਲ ਕੀਤਾ।
ਤਰਕਸ਼ੀਲ਼ ਆਗੂਆਂ ਨੇ ਦੱਸਿਆ ਕਿ ਹਰ ਜਮਾਤ ‘ਚੋਂ ਮੈਰਿਟ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਸੰਬਰ ਵਿੱਚ ਸੂਬਾਈ ਪੱਧਰ ਤੇ ਤਰਕਸ਼ੀਲ਼ ਭਵਨ ਬਰਨਾਲੇ ਵਿਖੇ ਹੋਣ ਵਾਲੇ ਵਿਸ਼ੇਸ਼ ਸਨਮਾਨ ਸਮਾਗਮ ਵਿੱਚ ਨਕਦ ਇਨਾਮ, ਤਰਕਸ਼ੀਲ਼ ਕਿਤਾਬਾਂ,ਯਾਦਗਾਰੀ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰਾਂ ਜੋਨ ਅਤੇ ਇਕਾਈ ਪੱਧਰ ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਥਾਨਕ ਪੱਧਰ ਤੇ ਸਮਾਗਮ ਵਿੱਚ ਤਰਕਸ਼ੀਲ਼ ਕਿਤਾਬਾਂ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਤਰਕਸ਼ੀਲ਼ ਆਗੂਆਂ ਨੇ ਦੱਸਿਆ ਕਿ ਇਹ ਪਰਖ ਪ੍ਰੀਖਿਆ ਪੰਜਾਬ ਦੇ ਵੱਖ ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਸਥਾਪਤ 501 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਗਈ ਸੀ ਅਤੇ ਇਸ ਪ੍ਰੀਖਿਆ ਵਿਚ ਭਾਗ ਲੈਣ ਲਈ ਕੁੱਲ 30585 ਵਿੱਦਿਆਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ ਜਦਕਿ 26382 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਦੀ ਸਮੁੱਚੀ ਪ੍ਰਕਿਰਿਆ ਅਤੇ ਨਤੀਜਾ ਤਿਆਰ ਕਰਨ ਵਿੱਚ ਸੂਬਾਈ ਆਗੂ ਗੁਰਪ੍ਰੀਤ ਸ਼ਹਿਣਾ ਅਤੇ ਜੋਨ ਆਗੂ ਗਗਨ ਰਾਮਪੁਰਾ ਨੇ ਵਿਸ਼ੇਸ਼ ਭੂਮਿਕਾ ਨਿਭਾਈ।
ਤਰਕਸ਼ੀਲ ਆਗੂਆਂ ਨੇ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਕੂਲ ਮੁਖੀਆਂ,ਪ੍ਰਬੰਧਕ ਕਮੇਟੀਆਂ, ਅਧਿਆਪਕਾਂ,ਮਾਪਿਆਂ ਦੇ ਇਲਾਵਾ ਪੰਜਾਬ ਦੇ ਸਮੂਹ ਜੋਨ ਤੇ ਇਕਾਈ ਮੁਖੀਆਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦਾ ਵੀ ਧੰਨਵਾਦ ਕੀਤਾ ਹੈ।
ਜਾਰੀ ਕਰਦਾ
ਸੁਮੀਤ ਸਿੰਘ
(ਸੂਬਾਈ ਮੀਡੀਆ ਮੁਖੀ)
ਤਰਕਸ਼ੀਲ ਸੁਸਾਇਟੀ ਪੰਜਾਬ
7696030173
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly