ਅਮਰਗੜ੍ਹ(ਸਮਾਜ ਵੀਕਲੀ) (ਗੁਰਜੰਟ ਸਿੰਘ ਢਢੋਗਲ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ ਮਾਲੇਰਕੋਟਲਾ ਦੇ ਵਰਕਰਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਆਗੂ ਮਨਪ੍ਰੀਤ ਸਿੰਘ ਕੁੱਪ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਬੁਲਾਪੁਰ, ਸਕੱਤਰ ਮਨਜਿੰਦਰ ਸਿੰਘ ਢਢੋਗਲ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ‘ਚ ਪਿਛਲੇ 15-20 ਸਾਲਾਂ ਦੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ‘ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਉਟ ਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟ ਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ‘ਤੇ ਵਿਭਾਗ ‘ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਉਕਤ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦੀਆਂ ਤਨਖ਼ਾਹਾਂ ‘ਚ ਕਿਰਤ ਕਾਨੂੰਨ ਦੇ ਅਧੀਨ ਵਧੇ ਹੋਏ ਰੇਟਾਂ ਮੁਤਾਬਿਕ ਉਜ਼ਰਤਾਂ ਦੇ ਕੇ ਤਨਖ਼ਾਹ ‘ਚ ਵਾਧਾ ਕਰਨ, ਈ.ਪੀ.ਐਫ., ਈ.ਐੱਸ.ਆਈ. ਅਤੇ 8.33 ਫੀਸਦੀ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ‘ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਜਿਲ੍ਹਾ ਲੁਧਿਆਣਾ ਵਿਚ ਜਥੇਬੰਦੀ ਵਲੋਂ 24 ਨਵੰਬਰ ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਖਜਾਨਚੀ ਸੁਖਦੇਵ ਸਿੰਘ, ਜੁਗਰਾਜ ਸਿੰਘ, ਅਵਤਾਰ ਸਿੰਘ, ਬੇਅੰਤ ਸਿੰਘ, ਜਗਦੀਪ ਸਿੰਘ, ਹਰਵਿੰਦਰ ਸਿੰਘ,ਕੁਲਦੀਪ ਸਿੰਘ, ਮੁਹੰਮਦ ਅਸ਼ਰਫ, ਹਰਪਾਲ ਸਿੰਘ, ਸਤਿਗੁਰ ਸਿੰਘ, ਪੂਰਨ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਸਕਿੰਦਰ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly