ਜੰਮੂ — ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀਰਵਾਰ ਸਵੇਰੇ ਜੰਮੂ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕੀਤੀ। ਇਹ ਛਾਪੇ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਦੇ ਦੋਸ਼ ‘ਚ ਨਵੇਂ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹਨ। ਜਾਣਕਾਰੀ ਮੁਤਾਬਕ NIA ਵੱਲੋਂ ਕੀਤੀ ਗਈ ਇਸ ਛਾਪੇਮਾਰੀ ਦਾ ਮਕਸਦ ਪਾਕਿਸਤਾਨੀ ਅੱਤਵਾਦੀਆਂ ਦੇ ਭਾਰਤ ‘ਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਬਾਰੇ ਅਹਿਮ ਜਾਣਕਾਰੀਆਂ ਇਕੱਠੀਆਂ ਕਰਨਾ ਹੈ। ਸੂਤਰਾਂ ਨੇ ਦੱਸਿਆ ਕਿ ਪੁਲਿਸ ਅਤੇ ਨੀਮ ਫੌਜੀ ਬਲ ਸੀਆਰਪੀਐਫ ਦੀ ਮਦਦ ਨਾਲ ਐਨਆਈਏ ਦੇ ਅਧਿਕਾਰੀ ਜੰਮੂ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕਰ ਰਹੇ ਹਨ। ਹਾਲ ਹੀ ‘ਚ ਘਾਟੀ ‘ਚ ਕਈ ਅੱਤਵਾਦੀ ਘਟਨਾਵਾਂ ਹੋਈਆਂ ਹਨ। ਜਿਸ ਤੋਂ ਬਾਅਦ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦੀ ਕਾਰਵਾਈ ਵੀ ਤੇਜ਼ ਹੋ ਗਈ ਹੈ। NIA ਦੀ ਇਸ ਕਾਰਵਾਈ ਨੂੰ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ, ਇਸ ਤੋਂ ਪਹਿਲਾਂ 5 ਅਕਤੂਬਰ ਨੂੰ NIA ਨੇ ਅੱਤਵਾਦੀ ਸਾਜ਼ਿਸ਼ ਅਤੇ ਅੱਤਵਾਦੀ ਫੰਡਿੰਗ ਦੇ ਸ਼ੱਕ ‘ਚ 5 ਸੂਬਿਆਂ ‘ਚ 22 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। NIA ਵੱਲੋਂ ਇਹ ਛਾਪੇਮਾਰੀ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ਵਿੱਚ ਕੀਤੀ ਗਈ। ਇਹ ਕਾਰਵਾਈ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕੀਤੀ ਗਈ। NIA ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਹੋਰ ਇਲਾਕਿਆਂ ‘ਚ ਵੀ ਛਾਪੇਮਾਰੀ ਕੀਤੀ ਸੀ। NIA ਨੇ ਸੁਰੱਖਿਆ ਬਲਾਂ ਦੀ ਮਦਦ ਨਾਲ ਬਾਰਾਮੂਲਾ ‘ਚ ਮੌਲਵੀ ਇਕਬਾਲ ਭੱਟ ਦੇ ਘਰ ਦੀ ਤਲਾਸ਼ੀ ਲਈ।
ਐਨਆਈਏ ਦੀ ਇਸ ਕਾਰਵਾਈ ਤੋਂ ਪਹਿਲਾਂ 1 ਅਕਤੂਬਰ ਨੂੰ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਗਈ ਸੀ। 1 ਅਕਤੂਬਰ ਨੂੰ NIA ਦੀ ਟੀਮ ਨੇ ਦੱਖਣੀ 24 ਪਰਗਨਾ, ਆਸਨਸੋਲ, ਹਾਵੜਾ, ਨਾਦੀਆ ਅਤੇ ਕੋਲਕਾਤਾ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly