ਚੰਡੀਗੜ੍ਹ- ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਰਹੀ ਹੈ। ਪੋਸਟਲ ਬੈਲਟ ਪਹਿਲਾਂ ਗਿਣੇ ਗਏ ਸਨ। ਹੁਣ ਈਵੀਐਮ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਅੱਜ ਕੁੱਲ 45 ਉਮੀਦਵਾਰਾਂ ਦਾ ਫੈਸਲਾ ਹੋਣਾ ਹੈ। ਇਨ੍ਹਾਂ ਵਿੱਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇੱਕ ਸੰਸਦ ਮੈਂਬਰ ਦੇ ਪੁੱਤਰ ‘ਤੇ ਟਿਕੀਆਂ ਹੋਈਆਂ ਹਨ। ਸਵੇਰੇ 9.30 ਵਜੇ ਤੱਕ ਦੇ ਰੁਝਾਨਾਂ ਅਨੁਸਾਰ 4 ਵਿਧਾਨ ਸਭਾ ਸੀਟਾਂ ‘ਚੋਂ ‘ਆਪ’ ਅਤੇ ਕਾਂਗਰਸ ਦੇ ਉਮੀਦਵਾਰ 2-2 ਸੀਟਾਂ ‘ਤੇ ਅੱਗੇ ਚੱਲ ਰਹੇ ਹਨ। ਰੁਝਾਨਾਂ ਮੁਤਾਬਕ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਤੋਂ ਅੱਗੇ ਚੱਲ ਰਹੀ ਹੈ। ਜਦੋਂਕਿ ਬਰਨਾਲਾ ਸੀਟ ਤੋਂ ਕਾਂਗਰਸ ਦੇ ਕੁਲਦੀਪ ਢਿੱਲੋਂ ‘ਆਪ’ ਉਮੀਦਵਾਰ ਤੋਂ ਅੱਗੇ ਚੱਲ ਰਹੇ ਹਨ। ‘ਆਪ’ ਦੋ ਸੀਟਾਂ ‘ਤੇ ਅੱਗੇ ਹੈ। ਕਾਂਗਰਸੀ ਸੰਸਦ ਮੈਂਬਰ ਦੀ ਪਤਨੀ ਅੰਮ੍ਰਿਤਾ ਵੜਿੰਗ ਗਿੱਦੜਬਾਹਾ ਸੀਟ ਤੋਂ ‘ਆਪ’ ਉਮੀਦਵਾਰ ਤੋਂ ਪਛੜਦੀ ਨਜ਼ਰ ਆ ਰਹੀ ਹੈ। ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੀਆਂ ਚਾਰ ਸੀਟਾਂ ‘ਤੇ 20 ਨਵੰਬਰ ਨੂੰ ਵੋਟਿੰਗ ਹੋਈ ਸੀ। ਕੁੱਲ 63.91 ਫੀਸਦੀ ਵੋਟਿੰਗ ਹੋਈ। ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ। ਸਭ ਤੋਂ ਘੱਟ ਮਤਦਾਨ ਚੱਬੇਵਾਲ ਵਿੱਚ 53.43 ਫੀਸਦੀ ਰਿਹਾ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly