ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਵਾਰਡ ਨੰਬਰ ਅੱਠ (ਇਸਲਾਮਾਬਾਦ) ਦੀ ਸੜਕ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਹਲਕਾ ਹੁਸ਼ਿਆਰਪੁਰ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅਤੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੂਰੇ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਸਾਰੀਆਂ ਸੜਕਾਂ ਨੂੰ ਪੱਕਾ ਅਤੇ ਕੰਕਰੀਟ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਾਰਡ ਦੀ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਪੱਕਾ ਅਤੇ ਕੰਕਰੀਟ ਨਾਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੀ ਸਫ਼ਾਈ ਦਾ ਵੀ ਧਿਆਨ ਰੱਖਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਰਣਜੀਤ ਚੌਧਰੀ, ਕੌਂਸਲਰ ਮੁਖੀ ਰਾਮ, ਸੋਹਣ ਸਿੰਘ, ਨਿਰਮਲ ਸਿੰਘ, ਸੰਤੋਸ਼ ਸਿੰਘ, ਤਰਸੇਮ ਲਾਲ, ਪ੍ਰਗਟ ਸਿੰਘ, ਮਨਜੀਤ ਸਿੰਘ ਸੈਣੀ, ਅਵਤਾਰ ਸਿੰਘ, ਰਾਜਿੰਦਰ ਪਾਲ, ਸੋਹਨ ਲਾਲ ਆਦਿ ਹਾਜ਼ਰ ਸਨ। ਪੋਸਵਾਲ, ਕਾਕੂ ਪੋਸਵਾਲ, ਲੱਕੀ ਪੋਸਵਾਲ, ਤਿਲਕ ਰਾਜ, ਪਵਨ ਕੁਮਾਰ, ਮਨੀਸ਼ ਮਨਾਣਾ ਅਤੇ ਹੋਰ ਵਾਰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly