ਚੰਡੀਗੜ੍ਹ – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਵਿੱਚੋਂ ਤਿੰਨ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚਾਰ ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਜਿੱਤੀ ਹੈ। ਚੱਬੇਵਾਲ ਤੋਂ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,690 ਵੋਟਾਂ ਨਾਲ ਹਰਾਇਆ। ਹਾਰ ਦੀ ਸਥਿਤੀ ਨੂੰ ਦੇਖਦੇ ਹੋਏ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ।
ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵੀ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਨੂੰ 5722 ਵੋਟਾਂ ਨਾਲ ਹਰਾਇਆ। ਬਰਨਾਲਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਰਹੇ ਹਨ | ਕਾਲਾ ਢਿੱਲੋਂ ਨੂੰ 28226 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ 7896 ਵੋਟਾਂ ਮਿਲੀਆਂ। ਜਦਕਿ ਗਿੱਦੜਬਾਹਾ ਤੋਂ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਅੱਗੇ ਚੱਲ ਰਹੇ ਹਨ, ਇਸੇ ਤਰ੍ਹਾਂ ਗਿੱਦੜਬਾਹਾ ਤੋਂ ‘ਆਪ’ ਉਮੀਦਵਾਰ ਹਰਦੀਪ ਸਿੰਘ ਢਿੱਲੋਂ 21062 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 21062 ਵੋਟਾਂ ਨਾਲ ਹਰਾਇਆ। ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਤੀਜੇ ਸਥਾਨ ‘ਤੇ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly