ਬਠਿੰਡਾ— ਪੰਜਾਬ ਦੇ ਬਠਿੰਡਾ ‘ਚ ਅਕਾਲੀ ਦਲ ਦੇ ਇਕ ਨੇਤਾ ‘ਤੇ ਗੋਲੀ ਚਲਾਉਣ ਦੀ ਖਬਰ ਹੈ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਇਲਾਕੇ ਦੇ ਲੋਕ ਕਾਫੀ ਡਰੇ ਹੋਏ ਹਨ ਜਾਣਕਾਰੀ ਮੁਤਾਬਕ ਦੇਰ ਰਾਤ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ ‘ਤੇ ਆਏ ਅਤੇ ਉਨ੍ਹਾਂ ਦੇ ਘਰ ‘ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਉਸ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਅਕਾਲੀ ਦਲ ਦੇ ਇੱਕ ਆਗੂ ਦੇ ਲੜਕੇ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਉਸ ਨੇ ਦੱਸਿਆ ਕਿ ਬਾਈਕ ਸਵਾਰ ਨੌਜਵਾਨਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਸਾਡੇ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਫਿਲਹਾਲ ਜਾਂਚ ਚੱਲ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly