ਫਿਲੌਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਬਹੁਜਨ ਸਮਾਜ ਪਾਰਟੀ ਹਲਕਾ ਫਿਲੌਰ ਵੱਲੋਂ ਪਿਛਲੇ ਦਿਨੀ ਸੋਸ਼ਲ ਮੀਡੀਆ ਦੇ ਉੱਪਰ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਬਾਰੇ ਅਤੇ ਹੋਰ ਮਾਨਵਤਾਵਾਦੀ ਮਹਾਂਪੁਰਸ਼ਾਂ ਬਾਰੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਦੇ ਖਿਲਾਫ ਡੀਐਸਪੀ ਫਿਲੌਰ ਨੂੰ ਬਸਪਾ ਫਿਲੌਰ ਵੱਲੋਂ ਦਰਖਾਸਤ ਦਿੱਤੀ ਅਤੇ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਸਮਾਜ ਵਿਰੋਧੀ ਅਨਸਰ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਤੇ ਖੁਸ਼ੀ ਰਾਮ ਸਰਪੰਚ, ਸੁਸ਼ੀਲ ਵਿਰਦੀ ਅਤੇ ਹੋਰ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly