ਸੰਗਰੂਰ,(ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸਾਲਾਨਾ ਸਮਾਗਮ ਡਾ. ਭੀਮਇੰਦਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਦੀ ਪ੍ਰਧਾਨਗੀ ਵਿੱਚ ਲੇਖਕ ਭਵਨ ਸੰਗਰੂਰ ਵਿਖੇ ਹੋਇਆ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਬੀਬੀ ਨਰਿੰਦਰ ਕੌਰ ਭਰਾਜ ਐੱਮ. ਐੱਲ. ਏ. ਵਿਧਾਨ ਸਭਾ ਹਲਕਾ ਸੰਗਰੂਰ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਉਸਾਰੀ ਲਈ ਸਾਹਿਤ ਸਭਾਵਾਂ ਦੀ ਭੂਮਿਕਾ ਬੜੀ ਅਹਿਮ ਹੈ। ਸਭਾ ਦੀਆਂ ਸਾਹਿਤਕ ਸਰਗਰਮੀਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਦਾ ਬਣਦਾ ਮਾਣ-ਸਨਮਾਨ ਬਹਾਲ ਕਰਨ ਲਈ ਵਚਨਬੱਧ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਡਾ. ਭੀਮਇੰਦਰ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨਾ ਅਜੋਕੇ ਸਮੇਂ ਦੀ ਅਣਸਰਦੀ ਲੋੜ ਹੈ। ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਦੇ ਮੁੱਖ ਸੰਚਾਲਕ ਮਿੱਤਰ ਸੈਨ ਮੀਤ ਨੇ ਕਿਹਾ ਕਿ ਸਰਕਾਰਾਂ ਮਾਂ ਬੋਲੀ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਮੀਤ ਪ੍ਰਧਾਨ ਮੂਲ ਚੰਦ ਸ਼ਰਮਾ ਨੇ ਕਿਹਾ ਕਿ ਸਾਹਿਤ ਸਭਾਵਾਂ ਦੀ ਅਣਗੌਲੇ ਲੇਖਕਾਂ ਨੂੰ ਉਤਸ਼ਾਹਿਤ ਕਰਨ ਦੀ ਰਵਾਇਤ ਸ਼ਲਾਘਾਯੋਗ ਹੈ। ਲੈਕਚਰਾਰ ਬਲਬੀਰ ਕੌਰ ਰਾਏਕੋਟੀ ਪ੍ਰਧਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ (ਭਾਰਤ) ਨੇ ਦੇਸ਼-ਵਿਦੇਸ਼ ਵਿੱਚ ਚੱਲ ਰਹੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਲਹਿਰ ਨੂੰ ਹੋਰ ਤਿੱਖੀ ਕਰਨ ਲਈ ਕਿਹਾ। ਲੋਕ ਕਵੀ ਸੰਤ ਰਾਮ ਉਦਾਸੀ ਦੀ ਸਪੁੱਤਰੀ ਸਾਬਕਾ ਪ੍ਰਿੰ. ਇਕਬਾਲ ਕੌਰ ਉਦਾਸੀ ਨੇ ਕਿਹਾ ਕਿ ਲੋਕ-ਨਾਇਕਾਂ ਨੂੰ ਯਾਦ ਰੱਖਣ ਵਾਲੀਆਂ ਸਾਹਿਤ ਸਭਾਵਾਂ ਹੀ ਲੋਕ ਲਹਿਰਾਂ ਨੂੰ ਜਨਮ ਦੇਣ ਦੇ ਸਮਰੱਥ ਹਨ। ਇਸ ਮੌਕੇ ਸਾਲ 2024 ਲਈ ਸਭਾ ਵੱਲੋਂ ਦਿੱਤਾ ਜਾਣ ਵਾਲਾ ਡਾ. ਪ੍ਰੀਤਮ ਸੈਣੀ ਵਾਰਤਕ ਪੁਰਸਕਾਰ ਸ੍ਰੀ ਪੰਮੀ ਫੱਗੂਵਾਲੀਆ ਨੂੰ, ਲੋਕ ਕਵੀ ਸੰਤ ਰਾਮ ਉਦਾਸੀ ਪੁਰਸਕਾਰ ਸ੍ਰੀਮਤੀ ਵਿਰਕ ਪੁਸ਼ਪਿੰਦਰ ਨੂੰ, ਗੁਰਮੇਲ ਮਡਾਹੜ ਗਲਪ ਪੁਰਸਕਾਰ ਸ੍ਰੀ ਰਣਜੀਤ ਆਜ਼ਾਦ ਕਾਂਝਲਾ ਨੂੰ ਅਤੇ ਕਵੀ ਗੁਰਬੀਰ ਸਿੰਘ ਬੀਰ ਵਿਰਾਸਤੀ ਪੁਰਸਕਾਰ ਭਾਈ ਚਮਕੌਰ ਸਿੰਘ ਚਮਨ ਦੇ ਢਾਡੀ ਜਥੇ ਨੂੰ ਦਿੱਤਾ ਗਿਆ। ਸਮਾਗਮ ਦੇ ਆਰੰਭ ਵਿੱਚ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਸਾਹਿਤਕ ਸਫ਼ਰ ਦੀ ਚਰਚਾ ਕਰਦਿਆਂ ਕਰਮ ਸਿੰਘ ਜ਼ਖ਼ਮੀ ਨੇ ਹਾਜ਼ਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਲਈ ਸਵਾਗਤੀ ਸ਼ਬਦ ਕਹੇ।
ਇਸ ਮੌਕੇ ਭਾਈ ਚਮਕੌਰ ਸਿੰਘ ਚਮਨ ਦੇ ਵਿਸ਼ਵ ਪ੍ਰਸਿੱਧ ਢਾਡੀ ਜੱਥੇ ਦੇ ਖ਼ੂਬਸੂਰਤ ਗੀਤਾਂ ਨਾਲ ਸ਼ੁਰੂ ਹੋਏ ਵਿਸ਼ਾਲ ਕਵੀ ਦਰਬਾਰ ਵਿੱਚ ਕੁਲਵੰਤ ਖਨੌਰੀ, ਲਵਲੀ ਬਡਰੁੱਖਾਂ, ਪੰਮੀ ਫੱਗੂਵਾਲੀਆ, ਅੰਜਨਾ ਮੈਨਨ, ਸਰਬਜੀਤ ਸੰਗਰੂਰਵੀ, ਰਵਿੰਦਰ ਕੌਰ ਧਾਲੀਵਾਲ, ਬਿਮਲਾ ਦੇਵੀ, ਸਤਪਾਲ ਸਿੰਘ ਲੌਂਗੋਵਾਲ, ਮਨੀਸ਼ਾ ਰਾਣੀ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਰਜਿੰਦਰ ਸਿੰਘ ਰਾਜਨ, ਕਰਮ ਸਿੰਘ ਜ਼ਖ਼ਮੀ, ਮੂਲ ਚੰਦ ਸ਼ਰਮਾ, ਰਣਜੀਤ ਆਜ਼ਾਦ ਕਾਂਝਲਾ, ਬਿੱਕਰ ਸਿੰਘ ਸਟੈਨੋ, ਗੁਰਮੀਤ ਸਿੰਘ ਸੋਹੀ, ਗਗਨਪ੍ਰੀਤ ਕੌਰ ਸੱਪਲ, ਬਹਾਦਰ ਸਿੰਘ ਧੌਲਾ, ਰਾਜਦੀਪ ਸਿੰਘ, ਨੂਰਪ੍ਰੀਤ ਕੌਰ, ਗੁਰਸਿਮਰ ਕੌਰ, ਰਾਜ ਰਾਣੀ, ਨੈਬ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ, ਦੀਪਿੰਦਰ ਕੌਰ, ਸ਼ਸ਼ੀ ਬਾਲਾ, ਧਰਮਵੀਰ ਸਿੰਘ, ਡਾ. ਰਣਜੀਤ ਸੰਗਰੂਰ, ਰਮੇਸ਼ਵਰ ਸਿੰਘ, ਕਰਨੈਲ ਸਿੰਘ ਸੇਖੋ, ਅਵਤਾਰ ਸਿੰਘ, ਜੱਗੀ ਮਾਨ, ਨਵਨੀਤ ਕੌਰ, ਹਰਨੀਤ ਕੌਰ, ਬਲਜੀਤ ਸ਼ਰਮਾ, ਪ੍ਰਿਥੀ ਸਿੰਘ, ਸੁਤਿੰਦਰ ਸਿੰਘ, ਸ਼ਿਵ ਕੁਮਾਰ ਅੰਬਾਲਵੀ, ਵੇਦਿਤਾ ਜੈਨ, ਰੁਪਿੰਦਰ ਸਿੰਘ, ਬਲਬੀਰ ਕੌਰ ਰਾਏਕੋਟੀ, ਰੁਪਿੰਦਰ ਕੌਰ ਸਿੱਧੂ ਸ਼ਹਿਣਾ, ਸੁਰਜੀਤ ਸਿੰਘ ਮੌਜੀ, ਇਕਬਾਲ ਕੌਰ ਉਦਾਸੀ, ਮਿੱਤਰ ਸੈਨ ਮੀਤ, ਹਰਸਿਮਰਨ ਸਿੰਘ, ਨਿਮਰਤ ਕੌਰ, ਗੁਰਦੀਪ ਸਿੰਘ, ਡਾ. ਭੀਮਇੰਦਰ ਸਿੰਘ, ਇੰਦਰਪ੍ਰੀਤ ਕੌਰ, ਗੁਰਦੀਪ ਮੰਗਵਾਲੀਆ, ਪਵਨ ਕੁਮਾਰ ਹੋਸ਼ੀ, ਰਘਬੀਰ ਸਿੰਘ ਭਵਾਨੀਗੜ੍ਹ, ਭਗਤ ਸਿੰਘ ਭਵਾਨੀਗੜ੍ਹ, ਬਲਜੀਤ ਸਿੰਘ ਬਾਂਸਲ, ਕਰਨੈਲ ਸਿੰਘ ਬੀਂਬੜ, ਜਗਜੀਵਨ ਸਿੰਘ, ਮਹਿੰਦਰ ਸਿੰਘ ਗੋਸਲ, ਹਰਜੋਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਵਿਰਕ ਪੁਸ਼ਪਿੰਦਰ, ਜਸਵਿਨ, ਭੁਪਿੰਦਰ ਨਾਗਪਾਲ, ਹਰਬੰਸ ਨਾਗਪਾਲ, ਪੇਂਟਰ ਸੁਖਦੇਵ ਧੂਰੀ, ਰਣਦੀਪ ਸਿੰਘ ਬਿੱਟੂ ਸਰਪੰਚ, ਨੂਰ ਮੁਹੰਮਦ ਨੂਰ, ਨਿਰਭੈਅ ਸਿੰਘ ਭੱਠਲ, ਜਗਪਾਲ ਸਿੰਘ, ਬਲਵੰਤ ਕੌਰ ਘਨੌਰੀ ਕਲਾਂ, ਗੋਬਿੰਦ ਸਿੰਘ ਤੂਰਬਨਜਾਰਾ, ਵੀਰਪਾਲ ਕੌਰ, ਹਰਸ਼ਦੀਪ ਸਿੰਘ, ਮਨਵੀਰ ਸਿੰਘ ਆਦਿ ਕਵੀਆਂ ਨੇ ਆਪਣੀਆਂ ਖ਼ੂਬਸੂਰਤ ਰਚਨਾਵਾਂ ਨਾਲ ਹਾਜ਼ਰੀ ਲਵਾਈ। ਅੰਤ ਵਿੱਚ ਰਜਿੰਦਰ ਸਿੰਘ ਰਾਜਨ ਨੇ ਸਾਰੇ ਆਏ ਕਵੀਆਂ ਦਾ ਧੰਨਵਾਦ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਸੁਖਵਿੰਦਰ ਸਿੰਘ ਲੋਟੇ ਨੇ ਬਾਖ਼ੂਬੀ ਨਿਭਾਈ।