ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸ਼ਹਿਰ ਦੇ ਵਾਰਡ ਨੰਬਰ 27, ਮੁਹੱਲਾ ਨਿਊ ਦੀਪ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਇਲਾਕਾ ਨਿਵਾਸੀਆਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਅਤੇ ਇਸ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਵਿਧਾਇਕ ਜਿੰਪਾ ਨੇ ਦੱਸਿਆ ਕਿ ਇਲਾਕੇ ਵਿਚੋਂ ਟਿਊਬਵੈਲ ਦੀ ਮੰਗ ਆਈ ਸੀ ਜਿਸ ’ਤੇ ਲੋੜੀਂਦੀ ਮਨਜੂਰੀ ਉਪਰੰਤ ਟਿਊਬਵੈਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਬੁਨਿਆਦੀ ਸਹੂਲਤਾਂ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਪ੍ਰੋਜੈਕਟ ਨਾਲ ਖੇਤਰ ਵਿਚ ਪਾਣੀ ਦੀ ਉਪਲਬੱਧਤਾ ਦਾ ਲੋਕਾਂ ਨੂੰ ਫਾਇਦਾ ਪਹੁੰਚੇਗਾ। ਟਿਊਬਵੈਲ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਵਾਲੇ ਨੰਬਰਦਾਰ ਅਵਤਾਰ ਸਿੰਘ ਧਾਮੀ ਦੀ ਸ਼ਲਾਘਾ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਯੋਗਦਾਨ ਦੇਣ ਵਾਲੇ ਅਜਿਹੇ ਵਿਅਕਤੀਆਂ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਨਿਭਾਈ ਭੂਮਿਕਾ ਹਮੇਸ਼ਾ ਸਲਾਹੁਣਯੋਗ ਰਹਿੰਦੀ ਹੈ। ਇਲਾਕਾ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਵਾਰਡ ਵਿਚ ਬੁਨਿਆਦੀ ਸਹੂਲਤਾਂ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਜਸਵੰਤ ਕਾਲਾ, ਪ੍ਰੀਤਮ ਦਾਸ, ਰਵਿੰਦਰ ਲੋਹੀਆ, ਰਾਜਿੰਦਰ ਮੱਲੀ, ਓ.ਪੀ ਲੂਥਰਾ, ਰਵਿੰਦਰ ਰਤਨ, ਤੀਰਥ ਰਾਮ, ਹੰਸ ਰਾਜ, ਲਾਲ ਸਿੰਘ, ਸੁਦੇਸ਼ ਰਾਣੀ, ਐਸ.ਐਸ ਬਾਜਵਾ, ਜੋਗਿੰਦਰ, ਕ੍ਰਿਸ਼ਨ ਲਾਲ, ਦਲਬੀਰ ਕੌਰ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly