ਨੇਤਰਹੀਣਾਂ ਦਾ ਪਹਿਲਾ ਕ੍ਰਿਕਟ ਟੂਰਨਾਮੈਂਟ 29 ਨਵੰਬਰ ਤੋਂ

ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਏਕ ਜੋਤ ਵਿਕਲਾਂਗ ਸਕੂਲ ਲੁਧਿਆਣਾ ਅਤੇ ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ (ਐਨ.ਵਾਈ.ਏ.) ਵੱਲੋਂ ਨੇਤਰਹੀਣਾਂ ਦਾ ਪਹਿਲਾ ਕ੍ਰਿਕਟ ਟੂਰਨਾਮੈਂਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 29, 30 ਨਵੰਬਰ ਅਤੇ 1 ਦਸੰਬਰ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਮੈਡਮ ਸਤਵੰਤ ਕੌਰ ਨੇ ਦੱਸਿਆ ਕਿ 29 ਨਵੰਬਰ ਨੂੰ ਟੂਰਨਾਮੈਂਟ ਦਾ ਉਦਘਾਟਨ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਲੁਧਿਆਣਾ ਆਪਣੇ ਕਰ-ਕਮਲਾਂ ਨਾਲ ਕਰਨਗੇ। ਇਸੇ ਦਿਹਾੜੇ ਸ਼ਾਮ ਨੂੰ 5 ਵਜੇ ਮਾਂ ਬੋਲੀ ਪੰਜਾਬੀ ਵਿੱਚ ਭਾਸ਼ਣ ਪ੍ਰਤੀਯੋਗਤਾ ਹੋਵੇਗੀ। ਜਿਸ ਦਾ ਉਦਘਾਟਨ ਸ਼੍ਰੀ ਪਰੀਤੋਸ਼ ਕੁਮਾਰ ਗਰਗ ਹੈਪੀ ਫਾਰਗਿੰਨਜ਼ ਲਿਮਟਿਡ ਕਰਨਗੇ। 30 ਨਵੰਬਰ ਨੂੰ ਭਾਸ਼ਣ ਪ੍ਰਤੀਯੋਗਤਾ ਵਿੱਚ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ: ਸਤਿਬੀਰ ਸਿੰਘ ਗੋਸਲ ਵਾਈਸ- ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਹੋਣਗੇ । 1 ਦਸੰਬਰ ਨੂੰ ਕ੍ਰਿਕਟ ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਅਤੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਪੰਜਾਬ ਹੋਣਗੇ। ਉਹਨਾਂ ਕਿਹਾ ਕਿ ਆਪਣੇ ਕੀਮਤੀ ਸਮੇਂ ਵਿੱਚੋਂ ਥੋੜ੍ਹਾ ਸਮਾਂ ਕੱਢ ਕੇ ਨੇਤਰਹੀਣਾਂ ਦੀਆਂ ਹੋ ਰਹੀਆਂ ਖੇਡਾਂ ਵਿੱਚ ਸ਼ਾਮਲ ਹੋ ਕੇ ਉਹਨਾਂ ਦੇ ਉੱਜਵਲ ਭਵਿੱਖ ਲਈ ਉਹਨਾਂ ਨੂੰ ਆਪਣਾ ਅਸ਼ੀਰਵਾਦ ਦੇ ਕੇ ਹੌਂਸਲਾ ਅਫ਼ਜ਼ਾਈ ਕਰੋ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਨਾਟਕ “ਹਨੇਰ ਨਗਰੀ” ਬਾਰੇ,,, 33 ਵਾਂ ਮੇਲਾ ਗਦਰੀ ਬਾਬਿਆਂ ਦਾ ਜਲੰਧਰ!
Next articleਕੇਂਦਰ ਸਰਕਾਰ ਐਸ.ਕੇ.ਐਮ ਨਾਲ ਕੀਤੇ ਲਿਖਤੀ ਸਮਝੋਤੇ ਨੂੰ ਲਾਗੂ ਕਰੇ ਅਤੇ ਐਮ.ਐਸ.ਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ- ਜੱਥੇ ਨਿਮਾਣਾ/ਮਖੂ