ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ. ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਅਤੇ ਸਿੱਖਿਆ, ਭਾਸ਼ਾ ਅਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ ਨਿਰਦੇਸ਼ ਅਨੁਸਾਰ 68ਵੀਆਂ ਕੌਮੀ ਸਕੂਲ ਖੇਡਾਂ 2024-25 ਦੇ ਬਾਸਕਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਨਿਗਰਾਨੀ ਹੇਠ 20 ਤੋਂ 26 ਨਵੰਬਰ ਤੱਕ ਕਰਵਾਏ ਗਏ। ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਪਟਿਆਲਾ ਦਲਜੀਤ ਸਿੰਘ ਨੇ ਦੱਸਿਆ ਕਿ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਵਿੱਚ ਆਯੋਜਿਤ ਬਾਸਕਟਬਾਲ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੇ ਲੜਕਿਆਂ ਨੇ ਰਾਜਸਥਾਨ ਦੇ ਲੜਕਿਆਂ ਨੂੰ 70-46 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕਿਆਂ ਵਿੱਚ ਕੇਰਲ ਨੇ ਚੰਡੀਗੜ੍ਹ ਨੂੰ 90-66 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਬਾਸਕਟਬਾਲ ਅੰਡਰ-19 ਲੜਕੀਆਂ ਦਾ ਫਾਈਨਲ ਪੰਜਾਬ ਅਤੇ ਰਾਜਸਥਾਨ ਵਿਚਕਾਰ ਖੇਡਿਆ ਗਿਆ। ਇਸ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਰਾਜਸਥਾਨ ਦੀਆਂ ਲੜਕੀਆਂ ਨੂੰ 60-32 ਅੰਕਾਂ ਨਾਲ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਨੀਲ ਕੁਮਾਰ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਖੇਡ ਸ਼ਾਖਾ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਜੇਤੂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੇ ਟੂਰਨਾਮੈਂਟ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਿੱਚ ਅਗਵਾਈ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ, ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਖੇਡ ਅਧਿਆਪਕਾਂ, ਖੇਡ ਵਿਭਾਗ ਵੱਲੋਂ ਡਿਊਟੀ ਨਿਭਾਉਣ ਵਾਲੇ ਬਾਸਕਟਬਾਲ ਕੋਚਾਂ ਅਤੇ ਹੋਰ ਡਿਊਟੀਆਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਹਿਯੋਗੀ ਕਰਮਚਾਰੀਆਂ ਦੀ ਪ੍ਰਸੰਸਾ ਕੀਤੀ ਅਤੇ ਧੰਨਵਾਦ ਕੀਤਾ । ਇਸ ਮੌਕੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਕਿਹਾ ਕਿ ਇਸ ਟੂਰਨਾਮੈਂਟ ਦੌਰਾਨ ਸੁਰਿੰਦਰ ਕੁਮਾਰ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਬਾਸਕਟਬਾਲ ਉਲੰਪੀਅਨ ਤਰਲੋਕ ਸਿੰਘ ਸੰਧੂ, ਰੁਪੇਸ਼ ਬੇਗੜਾ ਜ਼ਿਲ੍ਹਾ ਖੇਡ ਅਫ਼ਸਰ ਐੱਸ.ਏ.ਐੱਸ. ਨਗਰ, ਪ੍ਰਿੰਸੀਪਲ ਪ੍ਰੀਤਿੰਦਰ ਘਈ ਸਕੂਲ ਆਫ ਐਮੀਨੈਂਸ ਭਾਦਸੋਂ, ਡੀ.ਐਸ.ਪੀ. ਕਰਨੈਲ ਸਿੰਘ ਮੋਹਾਲੀ, ਸੁਖਦਰਸ਼ਨ ਸਿੰਘ ਚਹਿਲ, ਜਸਵੀਰ ਸਿੰਘ ਪੰਨੂ, ਆਦਿ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly