ਪੰਜਾਬ ਵਿਜੀਲੈਸ ਬਿਊਰੋ ਦੀ ਟੀਮ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਕੀਤਾ ਗ੍ਰਿਫਤਾਰ ।

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 28/11/2024
Next articleਸ਼ੋਕ ਸਮਾਚਾਰ ਅੰਤਰਰਾਸ਼ਟਰੀ ਪ੍ਰਮੋਟਰ ਬਲਵਿੰਦਰ ਸਿੰਘ ਬਾਜਵਾ ਨੂੰ ਸਦਮਾ, ਪਿਤਾ ਸਵਰਗਵਾਸ ਨਿਊਯਾਰਕ