ਭਾਰਤੀ ਸੰਵਿਧਾਨ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ

ਲੁਧਿਆਣਾ, (ਸਮਾਜ ਵੀਕਲੀ) (ਕਰਨੈਲ ਸਿੰਘ ਐਮ.ਏ)-ਬੀ.ਸੀ.ਐਮ ਸਕੂਲ ਵਿਖੇ 26 ਨਵੰਬਰ, 1949 ਨੂੰ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ, ਰਾਸ਼ਟਰੀ ਭਾਰਤੀ ਸੰਵਿਧਾਨ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।  ਇਸ ਵਿੱਚ ਨੌਵੀਂ ਤੋਂ ਲੈ ਕੇ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸੀ।  ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਇਸ ਦਿਵਸ ਦੀ ਮਹੱਤਤਾ ਅਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਭਾਸ਼ਣ ਦਿੱਤੇ ਗਏ।  ਵਿਦਿਆਰਥੀਆਂ ਵੱਲੋਂ ਰਾਸ਼ਟਰੀ ਅਖੰਡਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਪੇਸ਼ ਕਰਦਾ ਡਾਂਸ ਪੇਸ਼ ਕੀਤਾ ਗਿਆ ।  ਭਾਰਤੀ ਸੰਵਿਧਾਨ ਬਾਰੇ ਵਿਦਿਆਰਥੀਆਂ ਦੇ ਗਿਆਨ ਨੂੰ ਪਰਖਣ ਲਈ  ਪ੍ਰਸ਼ਨ ਉੱਤਰ ਵੀ ਪੁੱਛੇ ਗਏ ।  ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ।  ਪ੍ਰਿੰਸੀਪਲ ਸ਼੍ਰੀਮਤੀ ਨੀਰੂ ਕੌੜਾ ਜੀ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।  ਮੁੱਖ ਅਕਾਦਮਿਕ ਸ਼੍ਰੀਮਤੀ ਸਿੰਪਲ ਵਰਮਾ ਜੀ ਨੇ ਵਿਦਿਆਰਥੀਆਂ ਨੂੰ ਆਪਣੇ ਫਰਜ਼ ਨਿਭਾਉਣ ਅਤੇ ਦੇਸ਼ ਦੀ ਬਿਹਤਰੀ  ਲਈ ਆਪਣਾ ਯੋਗਦਾਨ ਪਾਉਣ  ਲਈ ਕਿਹਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
Previous articleਕੌਮੀ ਸਕੂਲ ਖੇਡਾਂ 2024 ਬਾਸਕਟਬਾਲ ਅੰਡਰ-19 ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਬਣੀਆਂ ਚੈਂਪੀਅਨ
Next articleਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਲਗਾਇਆ ਸੀਨੀਅਰ ਵਿਦਿਆਰਥੀਆਂ ਦਾ ਸਿਹਤ ਜਾਂਚ ਕੈਂਪ