ਖ਼ਾਲਸਾ ਕਾਲਜ ਵਿਖੇ ਮਾਪੇ ਅਧਿਆਪਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਗੜ੍ਹਸ਼ੰਕਰ  (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਮਾਪੇ ਅਧਿਆਪਕ ਐਸੋਸੀਏਸ਼ਨ ਦਾ ਜਨਰਲ ਅਜਲਾਸ ਬੁਲਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਅਜਲਾਸ ਵਿਚ ਪਹੁੰਚੇ ਹੋਏ ਮੈਂਬਰਾਂ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਦੇ ਪਿਛਲੇ ਸੈਸ਼ਨ ਦੌਰਾਨ ਕੀਤੇ ਗਏ ਕੰਮਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਮੌਜੂਦਗੀ ਵਿਚ ਮਾਪਿਆਂ ਅਤੇ ਅਧਿਆਪਕਾਂ ਵਿਚੋਂ ਸੈਸ਼ਨ 2024-25 ਵਾਸਤੇ ਅਗਜ਼ੈਕਟਿਵ ਮੈਂਬਰਾਂ ਦੀ ਚੋਣ ਕੀਤੀ ਗਈ। ਚੋਣ ਵਿਚ ਪਿ੍ੰਸੀਪਲ ਡਾ. ਅਮਨਦੀਪ ਹੀਰਾ ਪ੍ਰਧਾਨ, ਤੀਰਥ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਡਾ. ਹਰਵਿੰਦਰ ਕੌਰ ਮੀਤ ਪ੍ਰਧਾਨ, ਦਵਿੰਦਰ ਸਿੰਘ ਸਕੱਤਰ, ਡਾ. ਮਨਬੀਰ ਕੌਰ ਕੈਸ਼ੀਅਰ, ਡਾ. ਸੰਘਾ ਗੁਰਬਖਸ਼ ਕੌਰ ਸਯੁੰਕਤ ਸਕੱਤਰ ਅਤੇ ਅਗਜ਼ੈਕਟਿਵ ਮੈਂਬਰਾਂ ਵਿਚ ਗੁਰਜਿੰਦਰ ਕੌਰ, ਅਕਵਿੰਦਰ ਕੌਰ, ਸੁਰਿੰਦਰ ਪਾਲ ਕੌਰ, ਸੋਹਣ ਲਾਲ, ਡਾ. ਪ੍ਰੀਤਇੰਦਰ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਕਲਸੀ ਅਤੇ ਡਾ. ਅਜੈ ਦੱਤਾ ਨੂੰ ਸ਼ਾਮਿਲ ਕੀਤਾ ਗਿਆ। ਅਖੀਰ ਵਿਚ ਕੋਆਰਡੀਨੇਟਰ ਡਾ. ਮਨਬੀਰ ਕੌਰ ਨੇ ਪਹੁੰਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਐਸੋਸੀਏਸ਼ਨ ਵਲੋਂ ਕਾਲਜ ਦੀ ਬੇਹੱਤਰੀ ਲਈ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੋਟਰਸਾਈਕਲ ਸਮੇਤ ਇੱਕ ਕਥਿਤ ਚੋਰ ਨੂੰ ਕੀਤਾ ਗ੍ਰਿਫਤਾਰ
Next articleਸਰਕਾਰੀ ਸਕੂਲ ਹੈਬੋਵਾਲ ਬੀਤ ਚੋ’ ਸੰਵਿਧਾਨ ਦਿਵਸ ਮਨਾਇਆ ਗਿਆ ।