ਪੰਜਾਬੀ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਵੱਧਦਾ ਰੁਝਾਨ ਚਿੰਤਾ ਦਾ ਵਿਸ਼ਾ- ਚੀਮਾ ਆਸਟਰੀਆ ਅੱਜ ਕੱਲ ਵਿਦੇਸ਼ਾਂ ਵਿੱਚ ਰੁਜਗਾਰ ਦੇ ਬਹੁਤ ਘੱਟ ਮੌਕੇ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਭੁਪਿੰਦਰ ਸਿੰਘ ਚੀਮਾ ਆਸਟਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਨੌਜੁਆਨਾਂ ਦਾ ਵਿਦੇਸ਼ ਜਾਣ ਦਾ ਵੱਧਦਾ ਰੁਝਾਨ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਇਸ ਵਕਤ ਆਰਥਿਕ ਮੰਦਹਾਲੀ ਦੇ ਚਲਦਿਆਂ ਰੁਜਗਾਰ ਦੇ ਬਹੁਤ ਘੱਟ ਮੌਕੇ ਹਨ ਅਤੇ ਨੌਜਵਾਨ ਪੀੜ੍ਹੀ ਅਪਣੇ ਪਿਉ ਦਾਦੇ ਦੀ ਜੱਦੀ ਪੁਸ਼ਤੀ ਜਾਇਦਾਦ ਵੇਚ ਕੇ ਵਿਦੇਸ਼ਾਂ ਵਿੱਚ ਬਿਹਤਰ ਜੀਵਨ ਦੀ ਆਸ ਵਿੱਚ ਵੱਖ ਵੱਖ ਦੇਸ਼ਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਕਿਹਾ ਕਿ ਨੌਜੁਆਨ ਪੀੜ੍ਹੀ ਨੂੰ ਉੱਚ ਵਿੱਦਿਆ ਪ੍ਰਾਪਤ ਕਰਕੇ ਅਪਣੇ ਦੇਸ਼ ਵਿਚ ਹੀ ਰੁਜਗਾਰ ਦੇ ਮੌਕੇ ਤਲਾਸ਼ਣ ਦੀ ਜ਼ਰੂਰਤ ਹੈ । ਉਹਨਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਮੌਕੇ ਦੀ ਸਰਕਾਰ ਤੋਂ ਰੁਜਗਾਰ ਦੀ ਆਸ ਨਾ ਰੱਖਦੇ ਹੋਏ ਆਪਣੇ ਖੇਤੀਬਾੜੀ ਦੇ ਜੱਦੀ ਪੁਸ਼ਤੀ ਕਿੱਤੇ ਨੂੰ ਅਪਣਾ ਕੇ ਆਪਣੀ ਅਤੇ ਦੇਸ਼ ਦੀ ਤਰੱਕੀ ਲਈ ਬਣਦਾ ਯੋਗਦਾਨ ਪਾਉਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੀ ਐਸ ਐਸ ਮਿਸ਼ਰ ਨੇ ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਜਨਰਲ ਮੈਨੇਜਰ ਵਜੋਂ ਅਹੁਦਾ ਸੰਭਾਲਿਆ, ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਹੋਰ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ
Next articleਆਰ ਸੀ ਐੱਫ ਵਿੱਚ ਯੂਨੀਅਨ ਮਾਨਤਾ ਦੀਆਂ ਚੋਣਾਂ ਲਈ ਆਰ ਸੀ ਐੱਫ ਇੰਪਲਾਈਜ਼ ਯੂਨੀਅਨ ਦੁਆਰਾ ਚੋਣ ਪ੍ਰਚਾਰ ਜ਼ੋਰਾਂ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ- ਸਰਵਜੀਤ ਸਿੰਘ