ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਹੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਤੁਰੰਤ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ, ਆਪ ਆਗੂ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਗੱਲਬਾਤ ਕੀਤੀ ਗਈ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸੂਬਾ ਆਗੂਆਂ ਨਾਲ ਗੱਲਬਾਤ ਦੌਰਾਨ ਇਹ ਮੰਨਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਪੰਜਾਬ ਅੰਦਰ ਜੋ ਸਿਹਤ ਸਹੂਲਤਾਂ ਦੇ ਰਹੇ ਹਨ ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਜਲਦ ਹੀ ਇਹਨਾਂ ਦੇ ਮਸਲੇ ਨੂੰ ਹੱਲ ਕਰੇਗੀ। ਇਸ ਲਈ ਅਸੀਂ ਮੰਗ ਕਰਦੇ ਹਾਂ ਜਲਦ ਤੋਂ ਜਲਦ ਮਸਲੇ ਦਾ ਹੱਲ ਕੀਤਾ ਜਾਵੇ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰਜ਼ ਬਿਨਾਂ ਕਿਸੇ ਡਰ ਦੇ ਆਪਣੇ ਕਿੱਤੇ ਨੂੰ ਬਚਾਉਣ ਦੇ ਨਾਲ ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਆਪਣੇ ਕਿੱਤੇ ਨੂੰ ਬਚਾਉਣ ਲਈ ਆਪਣੀ ਏਕਤਾ ਬਣਾਈ ਰੱਖਣ। ਇਸ ਸਮੇਂ ਜ਼ਿਲ੍ਹਾ ਆਰਗੇਨਾਈਜ਼ਿਰ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ,ਵਾਇਸ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੁਪਿੰਦਰ ਸਿੰਘ ਸੂੰਢ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ ਅਤੇ ਡਾਕਟਰ ਅਸ਼ੋਕ ਕੁਮਾਰ ਬਲਾਕ ਬਹਿਰਾਮ ਤੋਂ ਮੈਂਬਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly