ਸਮਾਜਿਕ ਸੇਵਾਵਾਂ ਦਾ ਸਮਾਜ ਨਿਰਮਾਣ ’ਚ ਵੱਡਾ ਯੋਗਦਾਨ-ਕਰੀਮਪੁਰੀ

ਕੈਪਸ਼ਨ- ਢਾਹਾਂ ਕਲੇਰਾਂ ਵਿਖੇ ਬਸਪਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦਾ ਸਨਮਾਨ ਕਰਦੇ ਹੋਏ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਹੋਰ।

ਬਸਪਾ ਦੇ ਸੂਬਾ ਪ੍ਰਧਾਨ ਵਲੋਂ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੀ ਸ਼ਲਾਘਾ

ਬੰਗਾ, (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਸਾਂਸਦ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਢਾਹਾਂ ਕਲੇਰਾਂ ਦੇ ਮਿਸ਼ਨਰੀ ਅਦਾਰਿਆਂ ਦੇ ਵਿਹਡ਼ੇ ਪੁੱਜ ਕੇ ਕਿਹਾ ਕਿ ਸਮਾਜਿਕ ਸੇਵਾਵਾਂ ਦਾ ਸਮਾਜ ਨਿਰਮਾਣ ’ਚ ਵੱਡਾ ਯੋਗਦਾਨ ਹੁੰਦਾ ਹੈ। ਉਹਨਾਂ ਕਿਹਾ ਕਿ ਸਮਰਪਿਤ ਭਾਵਨਾਵਾਂ ਨਾਲ ਸਮਾਜ ਲਈ ਕੀਤੇ ਸਾਂਝੇ ਕਾਰਜਾਂ ਦੀ ਸਦਾ ਸਤਿਾਕਰਤ ਥਾਂ ਬਣੀ ਰਹਿੰਦੀ ਹੈ।
ਉਹਨਾਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਸਥਾਪਿਤ ਅਦਾਰਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਮਾਜ ਦੇ ਦਰਦੀਆਂ ਵਲੋਂ ਦਾਨੀਆਂ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹ ਅਦਾਰੇ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ। ਉਕਤ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱਚ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਡਾ. ਅਵਤਾਰ ਸਿੰਘ ਕਰੀਮਪੁਰੀ ਨਾਲ ਗੁਰੂ ਨਾਨਕ ਮਿਸ਼ਨ ਨੂੰ ਸਮਰਪਿਤ ਹਸਪਤਾਲ, ਸੈਕੰਡਰੀ ਸਕੂਲ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਆਦਿ ਅਦਾਰਿਆਂ ਦੀਆਂ ਬਹੁਪੱਖੀ ਪ੍ਰਾਪਤੀਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਜੁਗਿੰਦਰ ਸਿੰਘ ਸਾਧਡ਼ਾ, ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਸੀਨੀਅਰ ਮੈਂਬਰ ਅਜ਼ਮੇਰ ਸਿੰਘ ਮਾਨ, ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਆਦਿ ਵੀ ਸ਼ਾਮਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਜਲਦ ਤੋਂ ਜਲਦ ਆਪਣਾ ਵਾਅਦਾ ਪੂਰਾ ਕਰੇ :- ਡਾਕਟਰ ਕਟਾਰੀਆ।
Next articleਬੰਗਾ ‘ਚ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਜਾਵੇਗਾ 6 ਨੂੰ