ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ) ਅੰਤਰਰਾਸ਼ਟਰੀ ਦਿਵਿਆਗਤਾਂ ਦਿਵਸ ਮੌਕੇ ਦਿਵਿਆਗ ਵਿਅਕਤੀਆਂ ਦੀ ਸੇਵਾ ਕਰਨ ਤੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮਾਸਟਰ ਵਰਿੰਦਰ ਸੋਨੀ ਭੀਖੀ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ ਮਾਸਟਰ ਵਰਿੰਦਰ ਸੋਨੀ ਭੀਖੀ ਕਿਸੇ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ।ਉਹ ਹਮੇਸ਼ਾ ਸਮਾਜ ਸੇਵਾ ਲਈ ਅੱਗੇ ਰਹਿੰਦੇ ਹਨ ਅਤੇ ਬਹੁਤ ਸਾਰੀਆਂ ਧਾਰਮਿਕ ਸਮਾਜਿਕ ਸੰਸਥਾਵਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਹਨ। ਖੁਦ ਆਪ ਇੱਕ ਦਿਵਿਆਂਗ ਹੋਣ ਦੇ ਬਾਵਜੂਦ ਹਮੇਸ਼ਾ ਦਿਵਿਆਂਗ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪਿੱਛਲੇ 20-22 ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹਰ ਸਾਲ ਖੇਡ ਮੁਕਾਬਲੇ ਕਰਵਾਉਂਦੇ ਹਨ ਤਾਂ ਜੋ ਉਹਨਾਂ ਨੂੰ ਸਮਾਜ ਦੇ ਹਾਨੀ ਬਣਾਇਆ ਜਾ ਸਕੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ । ਸੋ ਇਹਨਾਂ ਨੂੰ ਅੰਗਹੀਣ ਵਿਸ਼ਵ ਦਿਵਸ 3 ਦਸੰਬਰ ਤੇ ਪੰਜਾਬ ਸਰਕਾਰ ਸਟੇਟ ਅਵਾਰਡ ਨਾਲ ਸਨਮਾਨਿਤ ਕਰ ਰਹੀ ਹੈ। ਇਸ ਮੌਕੇ ਬਹਾਦਰ ਸਿੰਘ, ਸਰਪੰਚ ਖੀਵਾ ਕਲਾਂ ਰਾਜਿੰਦਰ ਸਿੰਘ, ਪ੍ਰੋਫੈਸਰ ਗੁਰਤੇਜ ਸਿੰਘ ਨੈਸ਼ਨਲ ਕਾਲਜ, ਰਾਜ ਕੁਮਾਰ ਸਿੰਗਲਾ, ਬਲਰਾਜ ਬਾਂਸਲ, ਰੇਸ਼ਮ ਸਿੰਘ ਸ਼ੋਸ਼ਲ ਮੀਡੀਆ ਇੰਚਾਰਜ ਆਦਿ ਕਿਹਾ ਇਹ ਭੀਖੀ ਅਤੇ ਮਾਨਸਾ ਜਿਲ੍ਹੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly