ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ)-ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਤੇ ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਯੁਵਕ ਸੇਵਾਵਾਂ ਅਤੇ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਯੂਥ ਕਲੱਬ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਸਾਬਕਾ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫਸਰ ਤੇ ਮੌਜੂਦਾ ਨਗਰ ਕੌਂਸਲ ਦੇ ਨਵਾਂਸ਼ਹਿਰ ਤੇ ਰਾਹੋਂ ਦੇ ਸੀ.ਐਫ ਸਰਦਾਰ ਜਸਵਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਜਦਕਿ ਦਰਬਾਰ ਰੋਜ਼ਾ ਸ਼ਰੀਫ ਮੰਡਾਲੀ ਦੇ ਸੇਵਾਦਾਰ ਅਤੇ ਉੱਗੇ ਸਮਾਜ ਸੇਵੀ ਕੀਰਤੀ ਕਾਂਤ ਕਲਿਆਣ ਵਿਸ਼ੇਸ਼ ਮਹਿਮਾਨ ਰਹੇ ਪ੍ਰੋਗਰਾਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਕੀਤੀ ਗਈ ਪ੍ਰੋਗਰਾਮ ਵਿਚ ਬਚਿਆ ਨੂੰ ਸੰਬੋਧਿਤ ਕਰਦੇ ਹੋਏ ਸਰਦਾਰ ਜਸਵਿੰਦਰ ਸਿੰਘ ਜੀ ਨੇ ਬਾਬਾ ਸਾਹਿਬ ਦੀਆਂ ਉਪਲਬਧੀਆਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਪੂਜਾ ਸ਼ਰਮਾ ਵਲੋ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਪ੍ਰੋਗਰਾਮ ਦੇ ਅੰਤ ਵਿੱਚ ਕਲੱਬ ਵੱਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਇਸ ਮੌਕੇ ਗੋਬਿੰਦ ਅਧਿਕਾਰੀ ਪ੍ਰੋਗਰਾਮ ਕੋਆਰਡੀਨੇਟਰ, ਰਾਮ ਕ੍ਰਿਸ਼ਨ, ਸੰਜੀਵ ਦੁਗਲ, ਅਤੇ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly