ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ “ਅਧਿਕਾਰਾਂ ਦਾ ਮਾਰਗ ਅਪਣਾਓ-ਮੇਰੀ ਸਿਹਤ ਮੇਰਾ ਅਧਿਕਾਰ” ਵਿਸ਼ੇ ਤੇ ਇੱਕ ਰੈਲੀ ਦਾ ਆਯੋਜਨ ਏਐਨਐਮ ਟ੍ਰੇਨਿੰਗ ਸਕੂਲ ਹੁਸ਼ਿਆਰਪੁਰ ਤੋੰ ਕੀਤਾ ਗਿਆ। ਜਿਸਨੂੰ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਨਾਲ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਜਿਲਾ ਟੀਕਾਕਰਨ ਅਫ਼ਸਰ ਜਿਲਾ ਸਿਹਤ ਅਫਸਰ , ਜਿਲਾ ਐਪੀਡਮੋਲਜਿਸਟ ਡਾ ਜਗਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਸਿਵਲ ਹਸਪਤਾਲ ਤੋਂ ਆਈਸੀਟੀਸੀ ਤੋਂ ਕਾਊਂਸਲਰ ਸਰਬਜੀਤ ਸਿੰਘ ਤੇ ਸਰਬਜੀਤ ਕੌਰ, ਐਚਆਈ ਤਰਸੇਮ ਸਿੰਘ ਅਤੇ ਏਐਨਐਮ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਖਵਿੰਦਰ ਕੌਰ, ਸਮੂਹ ਸਟਾਫ ਤੇ ਵਿਦਿਆਰਥਣਾਂ ਸ਼ਾਮਿਲ ਹੋਈਆਂ।ਇਸ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਕਿਹਾ ਕਿ ਏਡਜ਼ ਦਾ ਰੋਗ, ਮਨੁੱਖਾਂ ਲਈ ਪੈਦਾ ਹੋਏ ਵੱਡੇ ਖਤਰਿਆਂ ਵਿਚੋਂ ਇੱਕ ਹੈ। ਇਸ ਤੋਂ ਬਚਣ ਦਾ ਸਿਰਫ਼ ਇਹ ਹੀ ਰਸਤਾ ਹੈ ਕਿ ਐਚ.ਆਈ.ਵੀ. ਜੋ ਕਿ ਏਡਜ਼ ਫੈਲਾਉਣ ਵਾਲਾ ਰੋਗਾਣੂ ਹੈ ਬਾਰੇ ਪੂਰੀ ਤੇ ਸਹੀ ਜਾਣਕਾਰੀ ਹਾਸਿਲ ਕੀਤੀ ਜਾਏ ਕਿਉਂਕਿ ਜੋ ਇਸ ਗਿਆਨ ਸਦਕਾ ਹੀ ਏਡਜ਼ ਤੋਂ ਜਾਨ ਛੁੱਟ ਸਕਦੀ ਹੈ। ਵਧੀਆ ਖਾਣਪੀਣ ਅਤੇ ਸਮੇ ਸਿਰ ਦਵਾਈ ਲੈਣ ਦੇ ਨਾਲ ਲੰਬਾ ਜੀਵਨ ਬਤੀਤ ਕਰ ਸਕਦਾ ਹੈ। ਵਿਦਿਆਰਥਣਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਐਚ.ਆਈ.ਵੀ ਵਾਇਰਸ ਕਾਰਨ ਇਮਿਊਨ ਸਿਸਟਮ (ਰੱਖਿਆ ਪ੍ਰਣਾਲੀ) ਕਮਜ਼ੋਰ ਹੋ ਜਾਂਦੀ ਹੈ। ਇਸਦੇ ਨਤੀਜੇ ਵਜੋਂ ਬਹੁਤ ਸਾਰੀਆਂ ਲਾਗਾਂ, ਕੈਂਸਰ ਅਤੇ ਹੋਰ ਬਿਮਾਰੀਆਂ ਦੀ ਸੰਵੇਦਨਸ਼ੀਲਤਾ ਵੱਧ ਜਾਂਦੀ ਹੈ ਜਿਨ੍ਹਾਂ ਨਾਲ ਸਿਹਤਮੰਦ ਇਮਿਊਨ ਸਿਸਟਮ ਵਾਲੇ ਲੋਕ ਹੀ ਲੜ ਸਕਦੇ ਹਨ। ਡਿਪਟੀ ਮਾਸ ਮੀਡੀਆ ਅਫਸਰ ਨੇ ਆਮ ਲੋਕਾਂ ਵਿੱਚ ਫੈਲੇ ਮਿਥ ਬਾਰੇ ਗੱਲ ਕਰਦਿਆਂ ਕਿਹਾ ਕਿ ਗਲੇ ਮਿਲਣ, ਹੱਥ ਮਿਲਾਉਣ, ਪਖਾਨੇ ਸਾਂਝੇ ਕਰਨ, ਪਕਵਾਨ ਸਾਂਝੇ ਕਰਨ ਜਾਂ ਕਿਸੇ ਅਜਿਹੇ ਨਾਲ ਪ੍ਰਸਾਰਿਤ ਨਹੀਂ ਹੁੰਦਾ। ਕਾਊਂਸਲਰ ਸਰਬਜੀਤ ਸਿੰਘ ਨੇ ਐਚ.ਆਈ.ਵੀ ਦੇ ਇਲਾਜ ਬਾਰੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸਰਕਾਰ ਵਲੋਂ ਸਾਰੇ ਜਿਲ੍ਹਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਏਆਰਟੀ ਸੈਂਟਰ ਸਥਾਪਿਤ ਕੀਤੇ ਗਏ ਹਨ ਜਿੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈ ਪ੍ਰਾਪਤ ਹੁੰਦੀ ਹੈ। ਐੱਚ.ਆਈ.ਵੀ ਲਈ ਪਾਜ਼ਿਟਿਵ ਪਾਏ ਜਾਣ ‘ਤੇ ਤੁਰੰਤ ਐੱਚ.ਆਈ.ਵੀ ਦਾ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly