ਗੁਰੂ ਨਾਨਕ ਦੇਵ ਜੀ ਹਿੰਦੂਆਂ ਦੇ ਅਵਤਾਰ, ਮੁਸਲਮਾਨਾਂ ਦੇ ਪੀਰ ਅਤੇ ਮਨੁੱਖਤਾ ਦੇ ਰਹਿਬਰ ਸਨ-ਜੂ:ਮੀਤ ਪ੍ਰਧਾਨ ਕਲਿਆਣ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਚਰਨ ਛੋਹ ਇਤਿਹਾਸਕ ਧਰਤੀ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 555ਵਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ-ਰੇਖ ਹੇਠ 766ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮੈਨੇਜਰ ਗੁਰਬਖਸ਼ ਸਿੰਘ ਬਚੀਵਿੰਡ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਮੁਸਲਮਾਨਾਂ ਦੇ ਪੀਰ, ਹਿੰਦੂਆਂ ਦੇ ਅਵਤਾਰ, ਸਿੱਖ ਧਰਮ ਦੇ ਬਾਨੀ ਅਤੇ ਮਨੁੱਖਤਾ ਦੇ ਰਹਿਬਰ ਸਨ ਅਤੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਬਖਸ਼ੇ ਸਿਧਾਂਤ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਤੇ ਪਹਿਰਾ ਦਿੰਦੇ ਹੋਏ ਨੌਜਵਾਨਾਂ ਨੂੰ ਮਨੁੱਖਤਾ ਦੇ ਭਲੇ ਲਈ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਇਸ ਮੌਕੇ ਤੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਗੁਰਬਖਸ਼ ਸਿੰਘ ਬਚੀਵਿੰਡ ਨੇ ਸੁਖਜੀਤ ਸਿੰਘ ਖੋਸਾ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 50 ਬਲਡ ਯੂਨਿਟ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਸਹਾਇਕ ਮੈਨੇਜਰ ਸੁਖਜਿੰਦਰ ਸਿੰਘ, ਗਿਆਨੀ ਸਤਨਾਮ ਸਿੰਘ ਜੀ ਹੈਡਗ੍ਰੰਥੀ, ਪ੍ਰਧਾਨ ਜਗੀਰ ਸਿੰਘ ਸਮੈਲਪੁਰ, ਗੁਰਮੇਲ ਸਿੰਘ ਗਿੱਲ, ਕਰਨੈਲ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਮਲਕੀਤ ਸਿੰਘ ਸਰਾਭਾ, ਧੀਰਜ ਕੁਮਾਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly