ਸੇਵਾ ਕੇਂਦਰ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ- ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ  ਕੀਤੀ ਆਧਾਰ ਕਾਰਡ ਅਪਡੇਟ ਕਰਵਾਉਣ ਦੀ ਅਪੀਲ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਆਧਾਰ ਭਾਰਤ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਇੱਕ ਵਿਲੱਖਣ ਪਛਾਣ ਦਸਤਾਵੇਜ਼ ਹੈ ਜੋ ਨਾਗਰਿਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ I ਕਿਸੇ ਵੀ ਸਰਕਾਰੀ ਸੇਵਾ ਲਈ ਅਰਜ਼ੀ ਦੇਣ ਵੇਲੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਆਧਾਰ ਭਾਰਤ ਦੇ ਡਿਜ਼ੀਟਲ ਪਰਿਵਰਤਨ ਦਾ ਆਧਾਰ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਆਈਡੀਏਆਈ ਨਵੀਂ ਦਿੱਲੀ ਪਾਸੋ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਹੁਸ਼ਿਆਰਪੁਰ ਜ਼ਿਲੇ ਦੇ 5 ਸਾਲ ਤੋਂ ਘੱਟ ਉਮਰ ਦੇ 47269 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ I ਇਸ ਤੋਂ ਇਲਾਵਾ 5 ਸਾਲ ਤੋਂ 15 ਸਾਲ ਦੀ ਉਮਰ ਦੇ 129160 ਬੱਚਿਆ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਪੈੰਡਿੰਗ ਹਨ I ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾ ਤਾਂ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅਪਡੇਟ ਹਨ, ਜਿਸ ਕਾਰਨ ਕੋਈ ਸੁਵਿਧਾ ਲੈਣ ਵਕਤ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ I ਉਨ੍ਹਾਂ ਨੇ ਜ਼ਿਲੇ ਦੇ ਸਾਰੇ ਨਾਗਰਿਕਾਂ ਨੂੰ ਇਹ ਅਪੀਲ ਕੀਤੀ ਕਿ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾ ਲਏ ਜਾਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਦੀ ਸੂਰਤ ਵਿੱਚ ਕਿਸੇ ਤਰਾਂ ਦੇ ਦਫਤਰੀ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਸਮੱਸਿਆ ਤੋਂ ਬਚਿਆ ਜਾ ਸਕੇ।  ਜ਼ਿਲਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਜੀ ਨੇ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਸਥਿਤ ਸਾਰੇ ਸੇਵਾ ਕੇਂਦਰ ਵਿੱਚ ਆਧਾਰ ਕਾਰਡ ਦੀ ਸਰਵਿਸ ਉਪਲੱਬਧ ਹੈ I  ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰ ਵਿੱਚ 4 ਆਧਾਰ ਕਾਉਂਟਰ ਉਪਲੱਬਧ ਹਨ I ਇਸ ਤੋਂ ਇਲਾਵਾ ਐਸ.ਡੀ.ਐਮ ਦਫ਼ਤਰ ਮੁਕੇਰੀਆਂ, ਗੜ੍ਹਸ਼ੰਕਰ, ਤਹਿਸੀਲ ਟਾਂਡਾ, ਦਸੂਹਾ ਅਤੇ ਮਿੰਨੀ ਸਕੱਤਰੇਤ ਵਿਖੇ ਸਥਿਤ ਸੇਵਾ ਕੇਂਦਰਾਂ ਵਿੱਚ ਐਤਵਾਰ ਨੂੰ ਵੀ ਆਧਾਰ ਕਾਰਡ ਦੀ ਸੁਵਿਧਾ ਉਪਲੱਬਧ ਹੈ I ਇਸ ਤੋਂ ਇਲਾਵਾ ਜ਼ਿਲੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵੀ ਆਧਾਰ ਕੈਂਪ ਲਗਾਏ ਜਾ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਸਤਰੀ ਸਤਸੰਗ ਸਭਾ ਨੂੰ ਬ੍ਰਹਮ ਸ਼ੰਕਰ ਜਿੰਪਾ ਵਿਧਾਇਕ ਨੇ ਦਿੱਤਾ ਇਕ ਲੱਖ ਰੁਪਏ ਦਾ ਚੈਕ
Next articleਹਥਿਆਰਬੰਦ ਸੈਨਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਦੇਸ਼ – ਕੋਮਲ ਮਿੱਤਲ