(ਸਮਾਜ ਵੀਕਲੀ) ਅੱਜ ਗੁਰਦੁਆਰਾ ਸਾਹਿਬ ਬਹਿਮਣ ਦੀਵਾਨਾ ਵਿਖੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ, ਫਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜਿਲਾ ਪ੍ਧਾਨ ਪਰੋਫੈਸਰ ਜਸਵੰਤ ਸਿੰਘ ਬਰਾੜ ਨੇ ਕੀਤਾ।ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾ ਐਸ ਪੀ ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ,ਕੌਮੀ ਪ੍ਧਾਨ ਜੱਸਾ ਸਿੰਘ ਸੰਧੂ, ਡਾਇਰੈਕਟਰ ਸਿਹਤ ਸੇਵਾਵਾਂ ਡਾ.ਦਲਜੀਤ ਸਿੰਘ ਗਿੱਲ ਅਤੇ ਡਾ.ਆਰ ਐਸ ਅਟਵਾਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਸਰਬੱਤ ਦਾ ਭਲਾ ਟਰੱਸਟ ਦੀ ਬਠਿੰਡਾ ਇਕਾਈ, ਵਲੋਂ ਲਗਾਏ ਇਸ ਕੈਂਪ ਵਿੱਚ ਡਾਕਟਰ ਰੰਜਨਾ ਭੱਟ ਅਤੈ ਡਾਕਟਰ ਆਲਮ ਨੇ ਪੇਟ, ਲੀਵਰ, ਛਾਤੀ, ਸ਼ੂਗਰ ਤੇ ਬੀਪੀ ਨਾਲ ਸੰਬਧਿਤ 107 ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ। ਸਰਬੱਤ ਦਾ ਭਲਾ ਟਰੱਸਟ ਦੀ ਟੀਮ ਵਲੋਂ ਮੌਕੇ ਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਟਰੱਸਟ ਦੀ ਬਠਿੰਡਾ ਇਕਾਈ ਦੇ ਪ੍ਰਧਾਨ ਪ੍ਰੋ ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੈਂਪ ਦਾ ਪ੍ਰਬੰਧ , ਸਰਬੱਤ ਦਾ ਭਲਾ ਟਰੱਸਟ ਨੇ ਸਹਿਯੋਗੀ ਸੱਜਣ ਮਾਸਟਰ ਸੁਖਵਿੰਦਰ ਸਿੰਘ ਦੇ ਨਾਲ ਮਿਲ ਕੇ ਕੀਤਾ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਜਲਦ ਹੀ ਮੌੜ ਮੰਡੀ, ਪਿੰਡ ਵਿਰਕ ਕਲਾਂ , ਵਿਰਕ ਖੁਰਦ ਬਹਿਮਣ ਦੀਵਾਨਾ ਕਰਮਗੜ੍ਹ ਸਤਰਾ, ਬੀੜ, ਮਹਿਰਾਜ , ਮਹਿਮਾ ਸਰਜਾ, ਜਗਾ ਰਾਮ ਤੀਰਥ,ਪੀਰਕੋਟ,ਸਰਦਾਰਗੜ੍ਹ , ਚੁੱਘੇ ਕਲਾਂ, ਭਿਸੀਆਣਾ,ਬੁਲਾਡੇ ਵਾਲ਼ਾ ਅਤੇ ਬਾਜੀਗਰ ਬਸਤੀ ਫਰੀ ਮੈਡੀਕਲ ਚੈੱਕਅਪ ਕੈਂਪ ਲਗਾਏ ਜਾਣਗੇ। ਮੈਬਰ ਅ,ਜੋਗਿੰਦਰ ਸਿੰਘ, ਜੰਟਾ ਸਿੰਘ, ਬਲਬੀਰ ਸਿੰਘ ਸਿੰਘ, ਪ੍ਰੀਤਮ ਸਿੰਘ , ਗੁਰਪਿਆਰ ਸਿੰਘ ਨੇ ਕੈਂਪ ਵਿੱਚ ਸੇਵਾ ਕੀਤੀ। ਕੈਂਪ ਵਿੱਚ ਗ੍ਰਾਮ ਪੰਚਾਇਤ ਬਹਿਮਣ ਦੀਵਾਨਾ ਦਾ ਵਿਸ਼ੇਸ਼ ਯੋਗਦਾਨ ਰਿਹਾ।ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਬਿੰਦੀ ਵਾਲੀਆ ਮੈਂਬਰ ਮੈਂਬਰ ਹਰਪ੍ਰੀਤ ਸਿੰਘ ਗੋਰਾ ਸਿੰਘ , ਅਮਰੀਕ ਸਿੰਘ, ਗੁਰਮੀਤ ਸਿੰਘ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ, ਸਤਨਾਮ ਸਿੰਘ ਸਿਵੀਆ, ਵਿੱਕੀ ਸਿੰਘ ਸਿਵੀਆਂ, ਜਗਦੀਪ ਸਿੰਘ ਮੌਕੇ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly