ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸੂਬਾ ਪੱਧਰੀ ਰੈਲੀ ਵਿੱਚ ਜੀ.ਟੀ.ਯੂ ਗੜ੍ਹਸ਼ੰਕਰ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਬਲਾਕ ਗੜ੍ਹਸ਼ੰਕਰ-1 ਦੇ ਪ੍ਰਧਾਨ ਪਵਨ ਗੋਇਲ ਅਤੇ ਬਲਾਕ ਗੜ੍ਹਸ਼ੰਕਰ-2 ਦੇ ਪ੍ਰਧਾਨ ਅਸ਼ਵਨੀ ਰਾਣਾ ਦੀ ਅਗਵਾਈ ਹੇਠ ਗੜ੍ਹਸ਼ੰਕਰ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਅੱਜ ਦੀ ਰੈਲੀ ਵਿੱਚ ਗੜ੍ਹਸ਼ੰਕਰ ਤੋਂ ਗੌਰਮਿੰਟ ਟੀਚਰ ਯੂਨੀਅਨ ਬਲਾਕ ਗੜ੍ਹਸ਼ੰਕਰ-1 ਦੇ ਪ੍ਰਧਾਨ ਪਵਨ ਗੋਇਲ ਅਤੇ ਬਲਾਕ ਗੜ੍ਹਸ਼ੰਕਰ-2 ਦੇ ਪ੍ਰਧਾਨ ਅਸ਼ਵਨੀ ਰਾਣਾ ਦੇ ਨਾਲ ਅਧਿਆਪਕ ਆਗੂ ਸ਼ਿਆਮ ਸੁੰਦਰ ਕਪੂਰ, ਨਰੇਸ਼ ਕੁਮਾਰ, ਮਾਸਟਰ ਕੇਸ਼ਵ ਦਾਸ, ਸ਼ਸ਼ੀ ਕੁਮਾਰ, ਮਾਸਟਰ ਹਰਦੀਪ ਕੁਮਾਰ, ਨਿਤਿਨ ਸੁਮਨ, ਅਜੈ ਰਾਣਾ, ਸਰਬਜੀਤ ਸਿੰਘ, ਪਰਮਿੰਦਰ ਪੱਖੋਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly