ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸਲਾਨਾ ਸਮਾਗਮ ਧੂਮਧਾਮ ਨਾਲ ਸੰਪੰਨ, ਅਦਾਰੇ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪੇ ਵਧਾਈ ਦੇ ਹੱਕਦਾਰ : ਮਨਪ੍ਰੀਤ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 19ਵਾਂ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ । ਮਨਪ੍ਰੀਤ ਸਿੰਘ ਡਿਵੀਜ਼ਨ ਸੋਇਲ ਕੰਜ਼ਰਵੇਸ਼ਨ ਅਫਸਰ ਪਟਿਆਲਾ ਮੁੱਖ ਮਹਿਮਾਨ ਅਤੇ ਇਵਜੋਤ ਕੌਰ ਤੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ, ਉਪਰੰਤ ਪਹੁੰਚੇ ਮਹਿਮਾਨਾਂ ਸ਼ਮਾ ਰੌਸ਼ਨ ਕਰਦਿਆਂ ਕੀਤਾ । ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਮਨਪ੍ਰੀਤ ਸਿੰਘ ਸਮੇਤ ਪਹੁੰਚੇ ਵਿਸ਼ੇਸ਼ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਵੱਲੋਂ ਅਕਾਦਮਿਕ, ਸਪੋਰਟਸ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਮਾਰੀਆਂ ਮੱਲਾਂ ਸਬੰਧੀ ਚਾਨਣਾ ਪਾਇਆ । ਸਮਾਗਮ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ, ਕਿ ਅਸੀਂ ਮਿਲ ਜੁਲ ਕੇ ਪ੍ਰਦੂਸ਼ਣ ਨੂੰ ਘਟਾਈਏ ਤੇ ਆਪਣੀ ਧਰਤੀ ਮਾਤਾ ਨੂੰ ਬਚਾਈਏ । ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੋਬਾਈਲ ਫੋਨਾਂ ਤੋਂ ਦੂਰ ਰੱਖਣਾ, ਅੱਜ ਸਮੇਂ ਦੀ ਜ਼ਰੂਰਤ ਹੈ । ਉਨ੍ਹਾਂ ਮੈਨੇਜਮੈਂਟ, ਪ੍ਰਿੰਸੀਪਲ ਅਤੇ ਮਿਹਨਤੀ ਸਟਾਫ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਿਦਿਅਕ ਅਦਾਰੇ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪੇ ਵਧਾਈ ਦੇ ਹੱਕਦਾਰ ਹਨ, ਕਿਉਂਕਿ ਇਸ ਅਦਾਰੇ ਵਿਚ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਸੁਰਖਿਅਤ ਹੈ । ਇਸ ਦੌਰਾਨ ਅਕਾਦਮਿਕ, ਸਪੋਰਟਸ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਰੇਨੂ ਅਰੋੜਾ ਪ੍ਰਿੰਸੀਪਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ, ਨਿਧੀ ਸੰਗੋਤਰਾ ਪ੍ਰਿੰਸੀਪਲ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ,  ਕੇ ਕੇ ਗਹਿਰਾ ਪ੍ਰਿੰਸੀਪਲ ਕੇਂਦਰੀ ਵਿਦਿਆਲਾ 2, ਨੰਦ ਸਿੰਘ ਬਿਧੀਪੁਰ, ਹਰਜਿੰਦਰ ਸਿੰਘ ਲਾਡੀ, ਭਗਵਾਨ ਸਿੰਘ ਮੈਰੀਪੁਰ, ਗੁਰਦਿਆਲ ਸਿੰਘ ਹੈਡਮਾਸਟਰ, ਜਸਪਾਲ ਸਿੰਘ ਬਾਜਵਾ ਸਰਪੰਚ, ਬਲਜੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਮੰਗੀ, ਲਖਵਿੰਦਰ ਸਿੰਘ ਰਾਵਲ, ਜਸਪਾਲ ਸਿੰਘ ਸੇਖੋਂ, ਅਵਤਾਰ ਸਿੰਘ ਮੋੜ, ਗੁਰਦਿਆਲ ਸਿੰਘ ਠੱਟਾ, ਨਿਰਮਲ ਸਿੰਘ ਤੋਂ ਇਲਾਵਾ ਮੈਡਮ ਨਰਿੰਦਰ ਪੱਤੜ, ਜਸਵਿੰਦਰ ਸਿੰਘ, ਸ਼ਿੰਦਰਪਾਲ ਕੌਰ, ਰਜਨੀ ਅਰੋੜਾ, ਹਰਜਿੰਦਰ ਸਿੰਘ, ਰਣਧੀਰ ਸਿੰਘ, ਮਨਜਿੰਦਰ ਸਿੰਘ, ਰੇਨੂੰ ਬਾਲਾ, ਸੁਮਨਦੀਪ ਕੌਰ, ਰਾਜ, ਲਵਿਤਾ, ਕੁਲਵਿੰਦਰ ਕੌਰ ਆਦਿ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਟੂਰਨਾਮੈਂਟ ਦਾ ਉਦਘਾਟਨ ਐਸ ਪੀ ਸਿੰਘ ਓਬਰਾਏ ਨੇ ਕੀਤਾ
Next article8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਦਾ ਸਫ਼ਲ ਆਯੋਜਨ,ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦਿੰਦੀਆਂ ਮਹਤੱਵਪੂਰਨ ਥਾਂਵਾਂ ਦਾ ਦੌਰਾ ਕੀਤਾ