ਆਬਿਜਾਨ— ਆਈਵਰੀ ਕੋਸਟ ‘ਚ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਟਰਾਂਸਪੋਰਟ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਦੇਸ਼ ਦੇ ਮੱਧ-ਪੱਛਮ ਵਿਚ ਬ੍ਰੋਕੋਆ ਪਿੰਡ ਵਿਚ ਦੋ ਵਾਹਨਾਂ ਦੀ ਟੱਕਰ ਹੋ ਗਈ। ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਟਰਾਂਸਪੋਰਟ ਮੰਤਰਾਲੇ ਦੇ ਅਨੁਸਾਰ ਮਾਰੇ ਗਏ 26 ਲੋਕਾਂ ਵਿਚੋਂ 10 ਦੀ ਮੌਤ ਟੱਕਰ ਤੋਂ ਬਾਅਦ ਲੱਗੀ ਅੱਗ ਵਿਚ ਝੁਲਸਣ ਕਾਰਨ ਹੋਈ। ਸਥਾਨਕ ਮੀਡੀਆ ਆਊਟਲੈਟਸ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਘਟਨਾ ਦੇ ਵੀਡੀਓਜ਼ ਵਿੱਚ ਦੋ ਵਾਹਨਾਂ ਨੂੰ ਅੱਗ ਲੱਗਦੇ ਦੇਖਿਆ ਜਾ ਸਕਦਾ ਹੈ। ਸੜਕ ਹਾਦਸੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਤੋਂ ਬਾਅਦ ਟਰਾਂਸਪੋਰਟ ਮੰਤਰਾਲੇ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਮੰਤਰੀ ਨੇ ਇਸ ਹਾਦਸੇ ‘ਤੇ ਵੀ ਦੁੱਖ ਪ੍ਰਗਟ ਕੀਤਾ ਹੈ, ਤੁਹਾਨੂੰ ਦੱਸ ਦੇਈਏ ਕਿ ਪੱਛਮੀ ਅਫਰੀਕੀ ਦੇਸ਼ ‘ਚ ਖਰਾਬ ਸੜਕਾਂ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਸੜਕ ਹਾਦਸੇ ਆਮ ਹਨ। ਮੰਤਰਾਲੇ ਮੁਤਾਬਕ ਅਜਿਹੇ ਹਾਦਸਿਆਂ ਵਿੱਚ ਹਰ ਸਾਲ ਇੱਕ ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਲੈਂਦੇ ਹਨ। ਸੜਕ ਹਾਦਸਿਆਂ ਨੂੰ ਰੋਕਣ ਲਈ ਹੁਣ ਤੱਕ ਚੁੱਕੇ ਗਏ ਕਦਮ ਬੇਅਸਰ ਜਾਪਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly