ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਵੱਲ ਮਾਰਚ ਕਰਨ ਦਾ ਫੈਸਲਾ :ਡੀ.ਟੀ.ਐਫ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਸੂਬਾ ਪ੍ਰਧਾਨ ਵਿਕਰਮਦੇਵ ਪਟਿਆਲਾ ਦੀ ਅਗਵਾਈ ਵਿੱਚ ਆਨਲਾਈਨ ਮੀਟਿੰਗ ਕਰਕੇ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ 9-10 ਦਸੰਬਰ ਨੂੰ ਜਿਲ੍ਹਾਂ /ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ ਵਿੱਚ ਮੰਗ ਪੱਤਰ ਭੇਜਣ ਅਤੇ 15 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਵਿੱਤ ਸਕੱਤਰ ਅਸ਼ਵਨੀ ਅਵਸਥੀ, ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਅਤੇ ਜਿਲ੍ਹਾਂ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ (ਡੀਐਸਸੀ ਸੈਕੰਡਰੀ) ਵੱਲੋਂ ਪੀਟੀਆਈ ਅਧਿਆਪਕ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਤਨਖਾਹ ਰਿਵਾਈਜ ਕਰਕੇ ਤਨਖਾਹ ਸਕੇਲ 4400 ਤੋਂ ਘਟਾ ਕੇ 3200 ਕਰ ਦਿੱਤੇ ਗਏ ਹਨ ਅਤੇ ਇਹਨਾਂ ਅਧਿਆਪਕਾਂ ਤੋਂ ਰਿਕਵਰੀ ਕਰਨ ਸਬੰਧੀ ਵਿੱਤ ਵਿਭਾਗ ਦੇ ਹਵਾਲੇ ਰਾਹੀਂ ਮਾਰੂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਪ੍ਰਮੋਸ਼ਨ ਨੀਤੀ ਤਹਿਤ ਪ੍ਰਾਇਮਰੀ ਤੋਂ ਮਾਸਟਰ ਕਾਰਡਰ, ਮਾਸਟਰ ਕਾਰਡ ਤੋਂ ਲੈਕਚਰਾਰ, ਪੀਟੀਆਈ ਤੋਂ ਡੀਪੀਈ, ਨਾਨ ਟੀਚਿੰਗ ਤੋਂ ਮਾਸਟਰ ਕਾਰਡ ਸਮੇਤ ਬਾਕੀ ਪ੍ਰਮੋਸ਼ਨਾਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਨਾ ਦਿਖਾਉਣ ਦੇ ਕਾਰਨ ਸੈਂਕੜੇ ਅਧਿਆਪਕਾਂ ਨੂੰ ਪ੍ਰਮੋਸ਼ਨਾਂ ਤੋਂ ਵਾਂਝੇ ਕਰ ਦਿਤਾ ਹੈ ਅਤੇ ਮੋਦੀ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ਤੇ ਹਜ਼ਾਰਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਰੱਖ ਕੇ ਸਿੱਖਿਆ ਦਾ ਉਜਾੜਾ ਕਰਨਾ ਸ਼ੁਰੂ ਕਰ ਦਿੱਤਾ।
   ਦੋਵੇਂ ਮਾਮਲਿਆਂ ਨੂੰ ਲੈ ਕੇ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ 9 ਅਤੇ 10 ਦਸੰਬਰ ਨੂੰ ਜ਼ਿਲਾ ਪੱਧਰ ਤੇ ਡੀਓਜ਼ ਰਾਹੀਂ ਅਤੇ ਤਹਿਸੀਲ ਪੱਧਰ ਤੇ ਐਸ.ਡੀ.ਐਮਜ ਰਾਹੀਂ ਵਿੱਤ ਮੰਤਰੀ ਪੰਜਾਬ ਸ੍ਰੀ ਹਰਪਾਲ ਚੀਮਾ ਨੂੰ ਮੰਗ ਪੱਤਰ ਭੇਜਣ ਅਤੇ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਕੇ ਐਕਸ਼ਨ ਕੀਤਾ ਜਾਵੇਗਾ। ਉਹਨਾਂ ਸਮੂਹ ਅਧਿਆਪਕਾਂ ਨੂੰ ਇਹਨਾਂ ਉਕਤ ਹੱਕੀ ਮਸਲਿਆਂ ਲਈ ਇੱਕਜੁੱਟ ਹੋ ਕੇ ਇਹਨਾਂ ਜਥੇਬੰਦਕ ਪ੍ਰੋਗਰਾਮਾਂ ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇ ਹੰਸ ਰਾਜ ਗੜ੍ਹਸ਼ੰਕਰ ,ਸੱਤਪਾਲ ਕਲੇਰ, ਅਮਰਜੀਤ ਬੰਗੜ, ਜਰਨੈਲ ਸਿੰਘ ਜਸਵਿੰਦਰ ਸਿੰਘ ਬਲਕਾਰ ਸਿੰਘ ਮੰਘਾਣੀਆ, ਰਾਜਕੁਮਾਰ,ਸਤਨਾਮ ਸਿੰਘ ਬੰਗੜ ਪੀਟੀ ਆਈ,ਮਨਪ੍ਰੀਤ ਸਿੰਘ ਬੋਹਾ ਆਦਿ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਬਾਬਾ ਸਾਹਿਬ ਡਾਕਟਰ ਭੀਮਰਾਉ ਅੰਬੇਡਕਰ ਜੀ ਨੇ ਐਸਸੀ ਸਮਾਜ ਨੂੰ ਮਾਣ ਸਨਮਾਨ ਅਤੇ ਬਰਾਬਰਤਾ ਦੇ ਹੱਕ ਦਿਵਾਉਂਣ ਲਈ ਆਪਣਾ ਪੂਰਾ ਜੀਵਨ ਨਿਛਾਵਰ ਕਰ ਦਿੱਤਾ ਸੀ : ਬੇਗਮਪੁਰਾ ਟਾਇਗਰ ਫੋਰਸ
Next articleਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ