ਕਪੂਰਥਲਾ, (ਸਮਾਜ ਵੀਕਲੀ) ( ਕੌੜਾ )– ਸੁਖਬੀਰ ਬਾਦਲ ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਹਨਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨੂੰ ਲਗਾਈ ਗਈ ਸਜ਼ਾ ਧਾਰਮਿਕ ਹੈ। ਉਹਨਾਂ ਕਿਹਾ ਕਿ ਅਸੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਦਾ ਸਤਿਕਾਰ ਕਰਦੇ ਹਾਂ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹੋਰ ਆਗੂ ਸਿਰ ਨਿਵਾ ਕੇ ਆਪਣੀ ਜਿੰਮੇਵਾਰੀ ਨਿਭਾ ਰਹੇ ਹਨ ਪ੍ਰੰਤੂ ਇਸ ਦੌਰਾਨ ਅਜਿਹੀ ਘਟਨਾ ਬਹੁਤ ਮੰਦਭਾਗੀ ਗੱਲ ਹੈ। ਉਨਾਂ ਕਿਹਾ ਕਿ ਅਜਿਹੀ ਮੰਦਭਾਗੀ ਘਟਨਾ ਦਾ ਵਾਪਰਨਾ ਕਿਤੇ ਨਾ ਕਿਤੇ ਲਾਅ ਐਂਡ ਆਰਡਰ ਦੀ ਅਣਗਹਿਲੀ ਦਾ ਵਿਸ਼ਾ ਵੀ ਹੈ। ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਵੀ ਖੋਲ ਦਿੱਤੀ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰਾਂ ਵਿਗੜ ਚੁੱਕੀ ਹੈ ਅਤੇ ਗੈਰ ਸਮਾਜਿਕ ਤੱਤਾਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਵਾਹਿਗੁਰੂ ਨੇ ਸੁਖਬੀਰ ਸਿੰਘ ਬਾਦਲ ਦਾ ਵਾਲ ਵੀ ਵਿੰਗਾ ਨਹੀਂ ਹੋਣ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly