ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 01 ਜਨਵਰੀ 2025 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਤਾਰ ਨਾਲ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਇਸੇ ਜ਼ੁਬਾਨ ਵਿੱਚ ਰਚਿਆ ਜਾ ਰਿਹਾ ਹੈ। ਸਗੋਂ ਉੱਥੇ ਵਿਦਿਆਰਥੀਆਂ ਨੂੰ ਗੁਰਮੁਖੀ ਦਾ ਗਿਆਨ ਦਿੱਤਾ ਜਾ ਰਿਹਾ ਹੈ। ਸਾਹਿਤ ਦੇ ਅਦਾਨ ਪ੍ਰਦਾਨ ਲਈ ਇਨ੍ਹਾਂ ਦੋਹਾਂ ਲਿਪੀਆਂ ਦੀ ਜਾਣਕਾਰੀ ਹੋਣੀ ਬਹੁਤ ਲੋੜੀਂਦੀ ਹੈ। ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐਚ.ਡੀ. ਉਰਦੂ ਅਧਿਆਪਕ ਹਨ। ਇਸ ਛੇ ਮਹੀਨੇ ਦੇ ਪੂਰੇ ਕੋਰਸ ਦੀ ਫੀਸ ਕੇਵਲ 500 ਰੁਪਏ ਹੈ। ਇਸ ਕੋਰਸ ਦੇ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਸ ਦਾ ਪੇਪਰ ਲਿਆ ਜਾਂਦਾ ਹੈ ਅਤੇ ਪਾਸ ਹੋਣ ਵਾਲੇ ਸਿਖਿਆਰਥੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਜਾਂਦੇ ਹਨ। ਇਸ ਕੋਰਸ ਵਿਚ ਕਿਸੇ ਵੀ ਉਮਰ ਦੇ ਸਿਖਿਆਰਥੀ ਦਾਖ਼ਲਾ ਲੈ ਸਕਦੇ ਹਨ। ਇਸ ਲਈ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਨਾਲ ਸਾਂਝ ਪਾਉਣ ਲਈ ਮੋਬਾਇਲ ਨੰਬਰ 86997-63199 ਅਤੇ 62395-75966 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਰਜਿਸਟ੍ਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 24 ਦਸੰਬਰ 2024 ਨੂੰ ਉਰਦੂ ਆਮੋਜ਼ ਸਿੱਖਣ ਵਾਲੇ ਵਿਦਿਆਰਥੀ ਆਪਣਾ ਦਾਖ਼ਲਾ ਫਾਰਮ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮਿੰਨੀ ਸਕੱਤਰੇਤ ਹੁਸ਼ਿਆਰਪੁਰ ਕਮਰਾ ਨੰਬਰ 307-308 ਵਿੱਚ ਜਮ੍ਹਾਂ ਕਰਵਾ ਦੇਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly