ਪ੍ਰੇਰਨਾ ਪੀਠ ਵੱਲੋਂ ਖੇੜੀ ਝਮੇੜੀ ਸਕੂਲ ਦੇ ਬੱਚੇ ਸਨਮਾਨਿਤ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਬੱਚਿਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਨੂੰ ਭਰਨ ਲਈ ਯਤਨਸ਼ੀਲ ਪ੍ਰੇਰਨਾ ਪੀਠ ਦੇ ਮੁੱਖ ਪ੍ਰਬੰਧਕ ਸ਼੍ਰੀ ਵਰਿੰਦਰ ਮਿੱਤਲ ਸਰਕਾਰੀ ਹਾਈ ਸਕੂਲ ਖੇੜੀ ਝਮੇੜੀ ਆਏ। ਪ੍ਰੇਰਨਾ ਪੀਠ ਵੱਲੋਂ ਕਰਵਾਏ ਸਮਾਗਮ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਨੇ  ਕੋਰੀਓਗਰਾਫੀ ਅਤੇ ਨਾਟਕ ਪੇਸ਼ ਕੀਤੇ ਉਹਨਾਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਵੰਡੇ। ਨੈਤਿਕ ਪ੍ਰੀਖਿਆ ਵਿੱਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਨਕਦ ਰਾਸ਼ੀ ਤੇ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਸਕੂਲ ਇੰਚਾਰਜ ਸ਼੍ਰੀਮਤੀ ਕਵਿਤਾ ਟਾਕ, ਕਰਮਜੀਤ ਸਿੰਘ ਗਰੇਵਾਲ ਨੈਸ਼ਨਲ ਐਵਾਰਡੀ, ਮਨਦੀਪ ਕੌਰ ਅਤੇ ਸੁਪਰੀਤ ਸ਼ਰਮਾ ਨੇ ਵਰਿੰਦਰ ਮਿੱਤਲ ਜੀ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ.ਸੀ. ਜਤਿੰਦਰ ਜੋਰਵਾਲ ਨੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ
Next articleਦਿੱਲੀ ਬ੍ਰਿਜਵਾਸਨ ਵਿੱਚ ਵਿਸ਼ਵ ਗਰੇਵਾਲ ਮਿਲਣੀ