ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ)– 11 ਦਸੰਬਰ 2024- ਅੱਜ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਿੱਲਿਆਂਵਾਲੀ ਵਿਖੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੰਵਲਪ੍ਰੀਤ ਕੌਰ ਜੀ ਦੀ ਅਗਵਾਈ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਸਕੂਲ ਦੇ ਸਮਾਜਿਕ ਸਿੱਖਿਆ ਮਿਸਟ੍ਰੈਸ ਸਤਵੀਰ ਕੌਰ, ਕਰਮਜੀਤ ਕੌਰ ਅਤੇ ਅੰਗਰੇਜ਼ੀ ਮਿਸਟ੍ਰੈਸ ਸਰੋਜ ਬਾਲਾ, ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੇ ਮਾਡਲ ਅਤੇ ਗਤੀਵਿਧੀਆਂ ਪੇਸ਼ ਕਰਨ ਲਈ ਉਤਸਾਹਿਤ ਕੀਤਾ। ਵਿਦਿਆਰਥੀਆਂ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਦੀਆਂ ਗਤੀਵਿਧੀਆਂ ਨੂੰ ਮਾਡਲਾਂ ਦੇ ਰੂਪ ਵਿੱਚ ਪੇਸ਼ ਕੀਤਾ। ਇਸ ਸਮੇਂ ਬੀਆਰਸੀ ਸ੍ਰੀ ਰਜਿੰਦਰ ਮੋਹਨ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਵਿਭਾਗ ਦੁਆਰਾ ਕਰਵਾਈਆਂ ਜਾਂਦੀਆਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਗਿਆਨ ਚਿਰ ਸਥਾਈ ਹੋ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly