ਯੋਗਾ ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਅੰਮ੍ਰਿਤਸਰ ਵਿਖੇ ਓਪਨ ਸਟੇਟ ਯੋਗਾ ਪ੍ਰਤੀਯੋਗਤਾ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਸਕੂਲ ਦੇ 15 ਸਾਲ ਤੋਂ ਘੱਟ ਉਮਰ ਦੇ ਚਾਰ ਵਿਦਿਆਰਥੀਆਂ ਪ੍ਰਤੀਯੋਗਤਾ ਵਿਚ ਭਾਗ ਲੈਂਦਿਆਂ ਤੀਜਾ ਸਥਾਨ ਹਾਸਲ ਕੀਤਾ । ਕੋਚ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਕਾਂਸੀ ਤਗਮਾ ਹਾਲਤ ਕਰਨ ਵਾਲੇ ਹੋਣਹਾਰ ਵਿਦਿਆਰਥੀ ਡਿੰਪਲ, ਆਸ਼ੁਤੋਸ਼, ਜਸਕਰਨ ਸਿੰਘ, ਪ੍ਰਭਜੋਤ ਸਿੰਘ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਨਿਮਰਤਾ ਕੌਰ ਨੇ ਹੋਣਹਾਰ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਸਤੀ ਭੋਰੂਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ , ਵੱਧ ਤੋਂ ਵੱਧ ਸੰਗਤਾਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ -ਬਾਬਾ ਹਰਜੀਤ ਸਿੰਘ
Next articleਕਿਸਾਨਾਂ ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਅੰਬਾਲਾ ‘ਚ ਇੰਟਰਨੈੱਟ ਬੰਦ, ਸ਼ੰਭੂ ਬਾਰਡਰ ‘ਤੇ ਜਾ ਰਹੇ ਬਜਰੰਗ ਪੁਨੀਆ; ਭਾਰੀ ਸੁਰੱਖਿਆ ਬਲ ਤਾਇਨਾਤ ਹਨ