ਬਾਲ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ – ਕੰਚਨ ਅਰੋੜਾ

ਅਣ-ਰਜਿਸਟਰਡ ਸੰਸਥਾਵਾਂ 20 ਤੋਂ ਪਹਿਲਾਂ ਦਸਤਾਵੇਜ਼ ਜਮ੍ਹਾ ਕਰਵਾਉਣ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਨੁਸਾਰ ਰਾਜ ਸਰਕਾਰ ਜਾਂ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ, ਜੋ ਮੁਕੰਮਲ ਤੌਰ ‘ਤੇ ਜਾਂ ਅੰਸ਼ਿਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼ ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁਹੱਇਆ ਕਰਵਾ ਰਹੀਆਂ ਹਨ ਅਤੇ ਜਿਨ੍ਹਾਂ ਵਿਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਰਹਿ ਰਹੇ ਹਨ, ਦਾ ਜੁਵੇਨਾਇਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਭਲਾਈ ਅਫ਼ਸਰ ਕੰਚਨ ਅਰੋੜਾ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਕੋਈ ਵੀ ਗੈਰ-ਸਰਕਾਰੀ ਸੰਸਥਾ ਬੱਚਿਆਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀ ਹੈ, ਪਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਆਪਣੀ ਸੰਸਥਾ ਨੂੰ ਰਜਿਸਟਰਡ ਕਰਨ ਲਈ ਨੋਟੀਫਾਈਡ ਜੇ. ਜੇ ਮਾਡਲ ਰੂਲ 2016 ਦੇ ਫਾਰਮ ਨੰ. 27 ਅਨੁਸਾਰ ਮਿਤੀ 20 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਆਪਣੇ ਦਸਤਾਵੇਜ਼ ਜ਼ਿਲ੍ਹਾ ਪ੍ਰੋਗਰਾਮ ਅਫਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਦੇ ਕਮਰਾ ਨੰ. 413, ਤੀਜੀ ਮੰਜ਼ਿਲ) ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ 20 ਦਸੰਬਰ 2024 ਤੋਂ ਬਾਅਦ ਜ਼ਿਲ੍ਹੇ ਵਿਚ ਅਜਿਹੀ ਕੋਈ ਗੈਰ- ਸਰਕਾਰੀ ਸੰਸਥਾ ਪਾਈ ਜਾਂਦੀ ਹੈ, ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿਚ ਕੰਮ ਕਰ ਰਹੀ ਹੈ ਪਰੰਤੂ ਜੇ.ਜੇ ਐਕਟ ਦੇ ਅਧੀਨ ਰਜਿਸਟਰਡ ਨਹੀ ਹੈ, ਉਸ ਵਿਰੁੱਧ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ
Next articleशैलेन्द्र के बिना अधूरे राजकपूर