14 ਤੋਂ 17 ਦਸੰਬਰ ਤੱਕ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਕਰਨੈਲ ਸਿੰਘ ਐੱਮ.ਏ.
(ਸਮਾਜ ਵੀਕਲੀ) ਸ਼ਹੀਦ ਅਰਬੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਸ਼ਹਾਦਤ ਦੇਣ ਵਾਲਾ, ਗਵਾਹ। ਸ਼ਹੀਦ ਸੂਰਮੇ, ਅਣਖੀ ਯੋਧੇ ਕਿਸੇ ਕੌਮ ਦਾ ਸਰਮਾਇਆ ਹੁੰਦੇ ਹਨ, ਤਾਂ ਹੀ ਜ਼ਿੰਦਾ ਕੌਮਾਂ ਸ਼ਹੀਦਾਂ ਦੀ ਯਾਦ ਨੂੰ ਆਪਣੇ ਹਿਰਦੇ ਵਿੱਚ ਵਸਾਈ ਰੱਖਦੀਆਂ ਹਨ।
ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਦੋਵੇਂ ਵੱਡੇ ਸਾਹਿਬਜ਼ਾਦੇ ਅਤੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੋਵੇਂ ਛੋਟੇ ਸਾਹਿਬਜ਼ਾਦੇ ਸਨ। ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3 ਸੰਮਤ 1753, ਸੰਨ 1696 ਈ: ਤੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਫੱਗਣ ਸੁਦੀ 7 ਸੰਮਤ 1755, ਸੰਨ 1698 ਈ: ਨੂੰ ਮਾਤਾ ਜੀਤੋ ਜੀ ਦੇ ਉਦਰ ਤੋਂ ਹੋਇਆ।
ਪਿਆਰਾ ਸਿੰਘ ਪਦਮ ਅਨੁਸਾਰ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3 ਸੰਮਤ 1753 ਬਿਕਰਮੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਅਨੰਦਪੁਰ ਵਿੱਚ ਹੋਇਆ ਤੇ ਸ਼ਹੀਦੀ 3 ਪੋਹ ਸੰਮਤ 1762 ਬਿਕਰਮੀ ਨੂੰ ਸਰਹਿੰਦ ਵਿਖੇ ਹੋਈ। ਬਾਬਾ ਫਤਿਹ ਸਿੰਘ ਜੀ ਦਾ ਜਨਮ ਫੱਗਣ ਸੁਦੀ ਇਕਾਦਸ਼ੀ 1755 ਬਿਕਰਮੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਹੋਇਆ ਅਤੇ ਸ਼ਹੀਦੀ ਸਰਹਿੰਦ ਵਿਖੇ ਹੋਈ। ਕਿਉਂਕਿ ਦੋ-ਦੋ ਸਾਹਿਬਜ਼ਾਦੇ ਇਕੱਠੇ ਸ਼ਹੀਦ ਹੋਏ, ਇਸ ਕਰਕੇ ਇਹਨਾਂ ਨੂੰ ‘ਵੱਡੇ ਸਾਹਿਬਜ਼ਾਦੇ’ ਤੇ ‘ਛੋਟੇ ਸਾਹਿਬਜ਼ਾਦੇ’ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦੀ ਸ਼ਹੀਦੀ ਸਮੇਂ ਉਮਰ ਲਗਭਗ 9 ਸਾਲ ਅਤੇ ਬਾਬਾ ਫਤਿਹ ਸਿੰਘ ਜੀ ਦੀ ਉਮਰ ਲਗਭਗ 7 ਸਾਲ ਦੀ ਸੀ। ਲਾਸਾਨੀ ਕੁਰਬਾਨੀ ਦੇ ਕਾਰਨ ‘ਬਾਬਾ’ ਪਦ ਨਾਲ ਵੀ ਸਨਮਾਨਿਆ ਜਾਂਦਾ ਹੈ ਅਤੇ ਹਰ ਸਿੱਖ ਰੋਜ਼ਾਨਾ ਅਰਦਾਸ ਕਰਨ ਸਮੇਂ ਇਹਨਾਂ ਦਾ ਨਾਮ ਸ਼ਰਧਾ, ਸਤਿਕਾਰ ਨਾਲ ਲੈਂਦਾ ਹੈ।
ਸਾਕਾ ਸਰਹਿੰਦ ਅਤੇ ਇਸ ਨਾਲ ਸੰਬੰਧਿਤ ਘਟਨਾਵਾਂ ਦਾ ਸਿਲਸਿਲਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਨਾਲ ਸ਼ੁਰੂ ਹੁੰਦਾ ਹੈ। ਗੁਰੂ ਸਾਹਿਬ ਨੇ 19-20 ਦਸੰਬਰ, 5-6 ਪੋਹ 1704 ਈ: ਦੀ ਰਾਤ ਨੂੰ ਆਪਣੇ ਪਰਿਵਾਰ ਅਤੇ ਲਗਭਗ 1500 ਦੇ ਕਰੀਬ ਸਿੱਖਾਂ ਸਮੇਤ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ਜਦ ਕੀਰਤਪੁਰ ਸਾਹਿਬ ਤੋਂ ਹੋ ਕੇ ਸਰਸਾ ਨਦੀ ਕੋਲ ਪਹੁੰਚੇ ਤਾਂ ਮੁਗ਼ਲ ਸੈਨਾ ਨੇ ਪਿਛਿਓਂ ਆ ਕੇ ਇੱਕ ਦਮ ਹਮਲਾ ਕਰ ਦਿੱਤਾ। ਘਸਮਾਨ ਦਾ ਯੁੱਧ ਹੋਇਆ। ਸਿੰਘਾਂ ਨੇ ਬੜੀ ਬਹਾਦਰੀ ਨਾਲ ਮੁਗ਼ਲ ਸੈਨਾ ਦਾ ਟਾਕਰਾ ਕੀਤਾ। ਗੁਰੂ ਜੀ ਨੇ ਸਰਦਾ ਨਦੀ ਪਾਰ ਕੀਤੀ। ਅੰਮ੍ਰਿਤ ਵੇਲੇ ਭਾਵ 20 ਦਸੰਬਰ 1704 ਈ: (ਸ੍ਰ: ਕੁਲਬੀਰ ਸਿੰਘ ਸਿੱਧੂ ਸਾਬਕਾ ਆਈ.ਏ.ਐਸ ਨੇ ਆਪਣੀ ਪੁਸਤਕ ‘‘ਮਾਨਵਤਾ ਦਾ ਪ੍ਰਣਾਮ ਸਰਬੰਸਦਾਨੀ ਦੇ ਨਾਮ’’ ਵਿੱਚ ਸੰਨ 1705 ਦਿੱਤਾ ਹੈ।) ਨੂੰ ਸਵੇਰੇ ਪਰਿਵਾਰ ਵਿਛੋੜਾ ਹੋ ਗਿਆ। ਗੁਰੂ ਜੀ ਵੱਡੇ ਸਾਹਿਬਜ਼ਾਦੇ ਤੇ ਕਈ ਸਿੰਘ ਚਮਕੌਰ ਵੱਲ ਚਲੇ ਗਏ। ਇਸ ਮੌਕੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਵਹੀਰ ਨਾਲ ਅਲੱਗ ਹੋ ਜਾਂਦੇ ਹਨ। ਗੰਗੂ ਬ੍ਰਾਹਮਣ ਉਹਨਾਂ ਨੂੰ ਆਪਣੇ ਪਿੰਡ ਸਹੇੜੀ ਨੇੜੇ ਮੋਰਿੰਡਾ ਆਪਣੇ ਘਰ ਲੈ ਗਿਆ ਤੇ ਆਰਾਮ ਕਰਨ ਲਈ ਇੱਕ ਕਮਰਾ ਦਿੱਤਾ। ਗੰਗੂ ਬ੍ਰਾਹਮਣ ਆਖਰ ਇੱਕ ਨੌਕਰ ਸੀ, ਉਹ ਗੁਰੂ ਘਰ ਦਾ ਸਿੱਖ ਨਹੀਂ ਸੀ। ਇੱਥੇ ਉਸ ਨੇ ਸਭ ਤੋਂ ਵੱਡਾ ਗੁਨਾਹ ਇਹ ਕੀਤਾ ਕਿ ਪਹਿਲਾਂ ਤਾਂ ਮਾਤਾ ਗੁਜਰੀ ਜੀ ਕੋਲ ਜੋ ਕੁਝ ਨਕਦੀ ਅਤੇ ਸੋਨਾ ਸੀ, ਉਹ ਰਾਤ ਨੂੰ ਚੋਰ ਬਣ ਕੇ ਚੋਰੀ ਕਰ ਲਿਆ ਤੇ ਸਵੇਰੇ ਚੋਰੀ ਹੋਣ ਦਾ ਡਰਾਮਾ ਰਚਿਆ। ਮਾਤਾ ਜੀ ਤਾਂ ਗੰਗੁੂ ਦੇ ਮਨ ਦੀ ਮਰਜ਼ੀ ਨੂੰ ਪਹਿਲਾਂ ਹੀ ਸਮਝ ਗਏ ਸਨ ਪਰ ਇਹ ਘੋਰ ਵਿਸ਼ਵਾਸਘਾਤ ਹੈ। ਗੰਗੂ ਵੱਲੋਂ ਮੁਖਬਰੀ ਕਰਨ ’ਤੇ ਮੋਰਿੰਡੇ ਦਾ ਕੋਤਵਾਲ (ਥਾਣੇਦਾਰ) 9 ਪੋਹ 23 ਦਸੰਬਰ ਨੂੰ ਮਾਤਾ ਗੁਜਰੀ ਅਤੇ ਦੋਵੇਂ ਸਾਹਿਬਜ਼ਾਦਿਆਂ ਨੂੰ ਗ੍ਰਿਫ਼ਤਾਰ ਕਰਕੇ ਸਰਹਿੰਦ ਲੈ ਗਿਆ ਅਤੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਦੇ ਹਵਾਲੇ ਕਰ ਦਿੱਤਾ। ਮਾਤਾ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਅਗਲੀ ਕਾਰਵਾਈ ਤੱਕ ਕਿਲ੍ਹੇ ਦੇ ਠੰਡੇ ਬੁਰਜ ਵਿੱਚ ਕੈਦ ਕੀਤਾ ਗਿਆ। ਗੁਰੂ ਘਰ ਦਾ ਸੱਚਾ ਸ਼ਰਧਾਲੂ ਬਾਬਾ ਮੋਤੀ ਰਾਮ ਮਹਿਰਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਰਾਤ ਨੂੰ ਠੰਡੇ ਬੁਰਜ ਵਿੱਚ ਦਾਖ਼ਲ ਹੋ ਕੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਦੁੱਧ ਛਕਾਇਆ। ਅਗਲੇ ਦਿਨ 10 ਪੋਹ (24 ਦਸੰਬਰ) ਨੂੰ ਛੋਟੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਂ ਦੇ ਹੁਕਮ ਨਾਲ ਉਸ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਸੂਬੇਦਾਰ ਨੇ ਬੱਚਿਆਂ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਅਤੇ ਕਈ ਤਰ੍ਹਾਂ ਦੇ ਲਾਲਚ ਦਿੱਤੇ ਪਰ ਸਾਹਿਬਜ਼ਾਦਿਆਂ ਨੇ ਸਭ ਕੁਝ ਠੁਕਰਾ ਦਿੱਤਾ। 11 ਪੋਹ (25 ਦਸੰਬਰ ਨੂੰ ਸਾਹਿਬਜ਼ਾਦਿਆਂ ਨੂੰ ਦੁਬਾਰਾ ਫਿਰ ਕਚਹਿਰੀ ਵਿੱਚ ਪੇਸ਼ ਕੀਤਾ ਗਿਆ।

ਕੁਝ ਇਤਿਹਾਸਕਾਰਾਂ ਨੇ ਇੱਕ ਹੋਰ ਘਟਨਾ ਲਿਖੀ ਹੈ:- ਨਵਾਬ ਦੇ ਅਹਿਲਕਾਰਾਂ ਨੇ ਇੱਕ ਗੋਂਦ (ਵਿਉਂਤ, ਤਜ਼ਵੀਜ਼) ਅਨੁਸਾਰ ਕਚਹਿਰੀ ਦਾ ਵੱਡਾ ਦਰਵਾਜ਼ਾ ਬੰਦ ਕਰ ਦਿੱਤਾ ਤੇ ਸਾਹਿਬਜ਼ਾਦਿਆਂ ਦੇ ਲੰਘਣ ਵਾਸਤੇ ਛੋਟੀ ਜਿਹੀ ਬਾਰੀ ਖੁੱਲ੍ਹੀ ਰੱਖੀ। ਵਿਉਂਤ ਇਹ ਸੀ ਕਿ ਅੰਦਰ ਦਾਖ਼ਲ ਹੋਣ ਲੱਗੇ ਸਾਹਿਬਜ਼ਾਦੇ ਸਿਰ ਝੁਕਾ ਕੇ ਲੰਘਣਗੇ ਤਾਂ ਸਾਰੇ ਦਰਬਾਰੀ ਰੌਲਾ ਪਾ ਦੇਣਗੇ, ਕਿ ਸਾਹਿਬਜ਼ਾਦੇ ਨਵਾਬ ਨੂੰ ਸਲਾਮ ਕਰ ਰਹੇ ਹਨ।
ਦੋ ਸਿਪਾਹੀ, ਸਾਹਿਬਜ਼ਾਦਿਆਂ ਨੂੰ ਲੈਣ ਵਾਸਤੇ ਗਏ। ਪੋਤਰਿਆਂ ਨੂੰ ਵਿਦਾ ਕਰਦਿਆਂ ਮਾਤਾ ਗੁਜਰੀ ਜੀ ਨੇ ਏਨਾ ਕਿਹਾ, ‘‘ਮੇਰੇ ਲਾਲ ! ਏਨੀ ਗੱਲ ਯਾਦ ਰੱਖਣੀ ਕਿ ਤੁਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਤੇ ਗੁਰੂ ਤੇਗ਼ ਬਹਾਦਰ ਜੀ ਦੇ ਪੋਤਰੇ ਹੋ। ਮਰਦਾਂ ਵਾਂਗ ਅਡੋਲ ਰਹਿਣਾ। ਜ਼ਾਲਮ ਸਾਹਮਣੇ ਝੁਕਣਾ ਨਹੀਂ, ਗੱਜ ਕੇ ਫਤਹਿ ਬੁਲਾਉਣੀ।’’ ਸਾਰੇ ਰਾਹ ਸਿਪਾਹੀ ਧਮਕੀਆਂ ਦਿੰਦੇ ਗਏ ਕਿ ਨਵਾਬ ਸਾਹਿਬ ਨੂੰ ਝੁਕ ਕੇ ਸਲਾਮ ਕਰਨਾ, ਨਹੀਂ ਤਾਂ ਅਣਿਆਈ ਮੌਤ ਮਾਰੇ ਜਾਉਗੇ। ਇਸ ਸਿੱਖਿਆ ਦਾ ਅਸਰ ਸਾਹਿਬਜ਼ਾਦਿਆਂ ਦੇ ਮਨ ਤੇ ਉਲਟਾ ਹੀ ਹੋਇਆ। ਅੱਗੇ ਜਾਂਦਿਆਂ ਨੂੰ ਸਿਰਫ ਛੋਟੀ ਬਾਰੀ ਖੁੱਲ੍ਹੀ ਵੇਖ ਕੇ ਸਾਹਿਬਜ਼ਾਦੇ ਵੈਰੀ ਦੀ ਚਾਲ ਨੂੰ ਕੁੱਝ-ਕੁੱਝ ਸਮਝ ਗਏ। ਉਹਨਾਂ ਨੂੰ ਮਾਤਾ ਗੁਜਰੀ ਦੀ ਸੁਣਾਈ ਹੋਈ ਸਾਖੀ ਯਾਦ ਆ ਗਈ। ਵੱਡੇ ਭਰਾ (ਬਾਬਾ ਜ਼ੋਰਾਵਰ ਸਿੰਘ) ਨੇ ਛੋਟੇ ਭਰਾ (ਬਾਬਾ ਫਤਿਹ ਸਿੰਘ) ਦੇ ਕੰਨ ਵਿੱਚ ਕੁਝ ਸਮਝਾਇਆ। ਸਿਪਾਹੀ ਨੇ ਕੜਕ ਕੇ ਕਿਹਾ, ‘‘ਐਧਰ ਵੇਖੋ ! ਜਿਸ ਤਰ੍ਹਾਂ ਅਗਲਾ ਸਿਪਾਹੀ ਸਲਾਮ ਕਰਦਾ ਹੋਇਆ ਕਚਹਿਰੀ ਵਿੱਚ ਦਾਖ਼ਲ ਹੁੰਦਾ ਹੈ, ਉਸੇ ਤਰ੍ਹਾਂ ਸਲਾਮ ਕਰਨਾ ਹੋਵੇਗਾ।’’ ਇਸ ਢੰਗ ਨਾਲ ਸਾਹਿਬਜ਼ਾਦਿਆਂ ਨੂੰ ਪ੍ਰੇਰਨਾ ਦੇਣ ਵਾਸਤੇ ਇੱਕ ਸਿਪਾਹੀ ਉਹਨਾਂ ਦੇ ਅੱਗੇ-ਅੱਗੇ ਬਾਰੀ ਵਿੱਚ ਦੀ ਸਿਰ ਝੁਕਾ ਕੇ ਸਲਾਮ ਕਰਦਾ ਹੋਇਆ ਲੰਘਿਆ। ਉਹਨਾਂ ਦਾ ਖ਼ਿਆਲ ਸੀ ਕਿ ਵੇਖੋ ਵੇਖੀ ਸਾਹਿਬਜ਼ਾਦੇ ਵੀ ਉਸੇ ਤਰ੍ਹਾਂ ਕਰਨਗੇ।
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਛੋਟੇ ਭਰਾ ਦੇ ਅੱਗੇ ਚੱਲ ਪਿਆ। ਉਸ ਨੇ ਪਹਿਲਾਂ ਬਾਰੀ ਵਿੱਚੋਂ ਪੈਰ ਲੰਘਾਏ ਤੇ ਫਿਰ ਸਿਰ ਲੰਘਾਇਆ। ਵੱਡੇ ਭਰਾ ਵੱਲ ਵੇਖ ਕੇ ਛੋਟੇ ਨੇ ਵੀ ਉਸੇ ਤਰ੍ਹਾਂ ਕੀਤਾ। ਨਵਾਬ ਦੇ ਸਾਹਮਣੇ ਨਿਧੜਕ ਖੜ੍ਹੇ ਹੋ ਕੇ ਦੋਹਾਂ ਸਾਹਿਬਜ਼ਾਦਿਆਂ ਨੇ ਗੱਜ ਕੇ ਫਤਿਹ ਬੁਲਾਈ। ਸੁਣ ਕੇ ਸਾਰੇ ਦਰਬਾਰੀ ਦੰਗ ਰਹਿ ਗਏ। ਗੁੱਸੇ ਨਾਲ ਬਹੁਤਿਆਂ ਦੇ ਮੱਥੇ ਉੱਤੇ ਵੱਟ ਪੈ ਗਏ। ‘‘ਤੁਹਾਨੂੰ ਸਮਝ ਨਹੀਂ ਕਿ ਮੁਲਜ਼ਮ ਨੂੰ ਕਿਵੇਂ ਪੇਸ਼ ਕੀਤਾ ਜਾਂਦਾ ਹੈ ਵਜ਼ੀਰ ਖਾਂ ਨੇ ਮੱਥੇ ’ਤੇ ਤਿਉੜੀਆਂ ਪਾ ਕੇ ਲਿਆਉਣ ਵਾਲੇ ਸਿਪਾਹੀਆਂ ਨੂੰ ਕਿਹਾ। ਜਨਾਬ ! ਅਸੀਂ ਤਾਂ ਸਾਰੇ ਰਸਤੇ ਇਹਨਾਂ ਨੂੰ ਸਮਝਾਉਂਦੇ ਆਏ ਹਾਂ, ਪਰ ਇਹ….। ਸਿਪਾਹੀਆਂ ਨੇ ਆਪਣਾ ਪੱਖ ਪੇਸ਼ ਕੀਤਾ।”
ਵਜ਼ੀਰ ਖਾਂ ਦਾ ਪੇਸ਼ਕਾਰ (ਮੁਨਸ਼ੀ) ਇੱਕ ਹਿੰਦੂ, ਸੁੱਚਾ ਨੰਦ ਸੀ। ਉਸ ਨੇ ਸਾਹਿਬਜ਼ਾਦਿਆਂ ਨੂੰ ਪਲੋਸਦਿਆਂ ਬੜੀ ਮਿੱਠੀ ਸੁਰ ਵਿੱਚ ਕਿਹਾ, ‘‘ਬਾਲਕੋ ! ਮੈਂ ਹਿੰਦੂ ਹਾਂ। ਤੁਹਾਡੇ ਨਾਲ ਮੈਨੂੰ ਹਮਦਰਦੀ ਹੈ। ਜਾਣਦੇ ਓ, ਤੁਹਾਡੇ ਪਿਤਾ ਜੀ, ਤੇ ਦੋਵੇਂ ਵੱਡੇ ਭਰਾ ਚਮਕੌਰ ਵਿਖੇ ਸਾਰੇ ਸਿੱਖਾਂ ਸਮੇਤ ਮਾਰੇ ਗਏ ਹਨ। ਗੁਸਤਾਖ਼ੀ ਕਰੋਗੇ ਤਾਂ ਤੁਸੀਂ ਵੀ ਮਾਰੇ ਜਾਉਗੇ। ਨਵਾਬ ਸਾਹਿਬ ਬੜੇ ਰਹਿਮ-ਦਿਲ ਹਨ। ਸਲਾਮ ਕਰਕੇ ਹਜ਼ੂਰ ਤੋਂ ਮਾਫ਼ੀ ਮੰਗ ਲਉ। ਨਹੀਂ ਤਾਂ ਬੜੇ ਤਸੀਹੇ ਦੇ ਕੇ ਮਾਰੇ ਜਾਉਗੇ।” ਸਾਹਿਬਜ਼ਾਦਾ ਜ਼ੋਰਾਵਰ ਸਿੰਘ ਨੇ ਬੜੇ ਨਿਧੜਕ ਤੇ ਨਿਰਭੈਤਾ ਨਾਲ ਸੁੱਚਾ ਨੰਦ ਵੱਲ ਵੇਖਦਿਆਂ ਕਿਹਾ, ‘‘ਸਾਡੇ ਪਿਤਾ ਜੀ ਨੂੰ ਕੋਈ ਮਾਰ ਨਹੀਂ ਸਕਦਾ ਅਤੇ ਨਾ ਹੀ ਕਿਸੇ ਤੋਂ ਅਸੀਂ ਡਰਦੇ ਹਾਂ। ਅਸੀਂ ਫਤਿਹ ਬੁਲਾਈ ਹੈ ਤੇ ਫਤਿਹ ਬੁਲਾਉਂਦੇ ਰਹਾਂਗੇ। ਦੁੱਖਾਂ ਤਸੀਹਿਆਂ ਤੋਂ ਡਰਨ ਵਾਲੇ ਅਸੀਂ ਨਹੀਂ। ਜੋ ਤੁਹਾਡਾ ਦਿਲ ਆਵੇ, ਕਰ ਲਵੋ।’’ ਇਸ ਦਲੇਰੀ ਭਰੇ ਉੱਤਰ ਨੇ ਸਭ ਨੂੰ ਹੈਰਾਨ ਕਰ ਦਿੱਤਾ।
ਇੱਕ ਪਾਸੇ ਸਾਹਿਬਜ਼ਾਦਿਆਂ ਨੂੰ ਰੱਜ ਕੇ ਧਮਕਾਇਆ ਗਿਆ ਤੇ ਦੂਸਰੇ ਪਾਸੇ ਹਰ ਤਰ੍ਹਾਂ ਦੇ ਲਾਲਚ ਵਿਖਾਏ ਗਏ। ਜਾਗੀਰਾਂ, ਨਵਾਬੀਆਂ ਤੇ ਅਣਡਿੱਠੇ ਬਹਿਸ਼ਤ (ਸਵਰਗ) ਦੇ ਲਾਰੇ ਦਿੱਤੇ ਗਏ, ਪਰ ਉਹ ਬੀਰ-ਬਾਲਕ ਕਿਸੇ ਝਾਂਸੇ ਵਿੱਚ ਨਾ ਆਏ। ਅੰਤ ਗੁੱਸੇ ਵਿੱਚ ਆ ਕੇ ਵਜ਼ੀਰ ਖਾਂ ਨੇ ਕਿਹਾ, ‘‘ਬੇ-ਸਮਝ ਬਾਲਕੋ ! ਮੇਰੀ ਆਖਰੀ ਸ਼ਰਤ ਸੁਣ ਲਵੋ, ਜਾਂ ਇਸਲਾਮ ਪ੍ਰਵਾਨ ਕਰ ਲਵੋ, ਨਹੀਂ ਤਾਂ ਸਖ਼ਤ ਤਸੀਹੇ ਦੇ ਕੇ ਮਾਰੇ ਜਾਉਗੇ।’’ ‘‘ਅਸੀਂ ਮੌਤ ਜਾਂ ਦੁੱਖਾਂ ਤਸੀਹਿਆਂ ਤੋਂ ਡਰਨ ਵਾਲੇ ਨਹੀਂ। ਆਪਣੇ ਦਾਦੇ ਵਾਂਗ ਸ਼ਹੀਦ ਹੋ ਜਾਵਾਂਗੇ ਪਰ ਤੇਰਾ ਦੀਨ ਨਹੀਂ ਮੰਨਾਂਗੇ।’’ ਸਾਹਿਬਜ਼ਾਦਿਆਂ ਨੇ ਉਸੇ ਤਰ੍ਹਾਂ ਹੀ ਦਲੇਰੀ ਨਾਲ ਉੱਤਰ ਦਿੱਤਾ।

ਉਸ ਵੇਲੇ ਕਚਹਿਰੀ ਵਿੱਚ ਸ਼ੇਰ ਮੁਹੰਮਦ ਖਾਂ ਮਲੇਰਕੋਟਲਾ ਵਾਲਾ ਵੀ ਬੈਠਾ ਸੀ । ਵਜ਼ੀਰ ਖਾਂ ਨੇ ਉਸ ਨੂੰ ਸੰਬੋਧਨ ਕਰਕੇ ਕਿਹਾ, “ਖ਼ਾਨ ਸਾਹਿਬ ! ਚਮਕੌਰ ਵਿੱਚ ਗੁਰੂ ਜੀ ਨੇ ਤੁਹਾਡੇ ਭਰਾ ਨਾਹਰ ਖਾਂ ਨੂੰ ਕਤਲ ਕੀਤਾ ਸੀ । ਤੁਸੀਂ ਇਹਨਾਂ ਦੋਹਾਂ ਨੂੰ ਕਤਲ ਕਰਕੇ ਆਪਣੇ ਭਰਾ ਦਾ ਬਦਲਾ ਲੈ ਲਵੋ ।” “ਨਵਾਬ ਸਾਹਿਬ ! ਮੇਰਾ ਭਰਾ-ਭਤੀਜੇ ਮੈਦਾਨ ਵਿੱਚ ਲੜਦੇ ਹੋਏ ਮਾਰੇ ਗਏ ਹਨ। ਅੱਜ ਵੀ ਗੁਰੂ ਮੇਰੇ ਸਾਹਮਣੇ ਆ ਜਾਏ ਤਾਂ ਮੈਂ ਮਰਦਾਂ ਵਾਂਗ ਮੈਦਾਨ ਵਿੱਚ ਉਸ ਤੋਂ ਬਦਲਾ ਲਵਾਂਗਾ । ਇਹਨਾਂ ਮਾਸੂਮ ਬੱਚਿਆਂ ਨੂੰ ਇਹਨਾਂ ਦੇ ਪਿਤਾ ਦੀ ਕੀਤੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ । ਇਹ ਬੇਗੁਨਾਹ ਹਨ । ਇਸਲਾਮੀ ਸ਼ਰਾ ਵਿੱਚ ਮਸੂਮ ਤੇ ਬੇਗੁਨਾਹ ਬੱਚਿਆਂ ਨੂੰ ਮਾਰਨਾ ਪਾਪ ਹੈ । ਮੇਰੀ ਸਲਾਹ ਹੈ, ਇਹਨਾਂ ਨੂੰ ਛੱਡ ਦੇਣਾ ਚਾਹੀਦਾ ਹੈ ।” ਆਹ ਦਾ ਨਾਅਰਾ ਮਾਰ ਕੇ ਸ਼ੇਰ ਮੁਹੰਮਦ ਖਾਂ ਕਚਹਿਰੀ ਵਿੱਚੋਂ ਉੱਠ ਕੇ ਚਲਾ ਗਿਆ ।
ਸ਼ੇਰ ਮੁਹੰਮਦ ਖਾਂ ਦੀ ਰਾਏ ਦੀ ਕਿਸੇ ਪ੍ਰਵਾਹ ਨਾ ਕੀਤੀ। ਸਾਹਿਬਜ਼ਾਦਿਆਂ ਨੂੰ ਸਜ਼ਾ ਦੇਣ ਵਾਸਤੇ ਕਚਹਿਰੀ ਦੇ ਹਾਤੇ ਵਿੱਚ ਹੀ ਕੰਧ ਉਸਾਰਨ ਦਾ ਪ੍ਰਬੰਧ ਕੀਤਾ ਗਿਆ। ਕੰਧ ਗਰਦਨ ਤੱਕ ਆ ਗਈ । ਦੋਵੇਂ ਸਾਹਿਬਜ਼ਾਦੇ ਬੇਹੋਸ਼ ਹੋ ਕੇ ਇੱਕ ਪਾਸੇ ਉਲਰ ਪਏ । ਉਹਨਾਂ ਦੇ ਭਾਰ ਨਾਲ ਉਸ ਪਾਸਿਓਂ ਕੰਧ ਵੀ ਡਿੱਗ ਪਈ । ਕਈ ਵਿਦਵਾਨਾਂ ਨੇ ਲਿਖਿਆ ਹੈ ਕਿ ਕੰਧ ਉਸਾਰਨ ਦਾ ਮਕਸਦ ਸਾਹਿਬਜ਼ਾਦਿਆਂ ਨੂੰ ਡਰਾਉਣਾ ਹੀ ਸੀ। ਪ੍ਰਸਿੱਧ ਵਿਦਵਾਨ ਤੇ ਖੋਜੀ ਪ੍ਰੋਫ਼ੈਸਰ ਹਰਬੰਸ ਸਿੰਘ ਨੇ ਆਪਣੀ ਪੁਸਤਕ “ਗੁਰੂ ਗੋਬਿੰਦ ਸਿੰਘ ਜੀ” ਦੇ ਪੰਨਾ 121 ਉੱਤੇ ਲਿਖਿਆ ਹੈ ਕਿ “ਇਸੇ ਬੇਹੋਸ਼ੀ ਦੀ ਹਾਲਤ ਵਿੱਚ ਸਾਹਿਬਜ਼ਾਦਿਆਂ ਨੂੰ ਵਾਪਸ ਜ਼ੇਲ੍ਹ ਵਿੱਚ ਲੈ ਜਾਇਆ ਗਿਆ । ਜਿੱਥੇ ਕੁਝ ਸਮੇਂ ਬਾਅਦ ਉਹ ਹੋਸ਼ ਵਿੱਚ ਆ ਗਏ।” ਉਹਨਾਂ ਨੇ ਕਚਹਿਰੀ ਵਿੱਚ ਹੋਈ ਬੀਤੀ ਸਾਰੀ ਵਾਰਤਾ ਮਾਤਾ ਗੁਜਰੀ ਜੀ ਨੂੰ ਕਹਿ ਸੁਣਾਈ ।
ਅਗਲੇ ਦਿਨ 12 ਪੋਹ (26 ਦਸੰਬਰ) ਨੂੰ ਚੁੱਪ ਵਰਤੀ । ਵਜ਼ੀਰ ਖਾਂ ਦੇ ਅਹਿਲਕਾਰਾਂ (ਸਿਪਾਹੀਆਂ) ਨੇ ਮਾਤਾ ਗੁਜਰੀ ਨੂੰ ਸੋਚਣ ਲਈ ਇੱਕ ਦਿਨ ਦੀ ਮੁਹਲਤ ਦਿੱਤੀ । ਆਪ ਇਸਲਾਮ ਕਬੂਲ ਕਰਕੇ ਆਪਣੀ ਅਤੇ ਬੱਚਿਆਂ ਦੀ ਜਾਨ ਬਚਾ ਸਕਦੇ ਹੋ।
27 ਦਸੰਬਰ (13 ਪੋਹ) ਨੂੰ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਸਤੇ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਸੂਬੇਦਾਰ ਨੇ ਕਈ ਤਰ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸਵਾਲ ਕੀਤੇ ਤੇ ਲਾਲਚ ਦਿੱਤੇ ਪਰ ਸਾਹਿਬਜ਼ਾਦੇ ਸ਼ਾਂਤ ਤੇ ਅਡੋਲ ਰਹੇ। ਸੂਬੇਦਾਰ ਨੇ ਆਪਣੀ ਹਾਰ ਦੇਖ ਕੇ ਸਾਹਿਬਜ਼ਾਦਿਆਂ ਦੇ ਸਿਰ ਕਲਮ ਕਰਨ ਦਾ ਹੁਕਮ ਦੇ ਦਿੱਤਾ । ਕੋਈ ਵੀ ਜਲਾਦ ਇਸ ਅੱਤ ਦੇ ਜ਼ੁਲਮ ਵਾਸਤੇ ਤਿਆਰ ਨਹੀਂ ਸੀ । ਸਮਾਣੇ ਦੇ ਦੋ ਜਲਾਦ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਕਿਸੇ ਮੁਕਦਮੇ ਵਿੱਚ ਫਸੇ ਹੋਏ ਸਨ । ਉਹਨਾਂ ਉੱਠ ਕੇ ਸੂਬੇਦਾਰ ਨੂੰ ਬੇਨਤੀ ਕੀਤੀ, “ਜੇਕਰ ਸਾਡਾ ਜੁਰਮ ਮਾਫ਼ ਕਰ ਦਿੱਤਾ ਜਾਵੇ ਤਾਂ ਅਸੀਂ ਇਹ ਕੰਮ ਕਰਨ ਵਾਸਤੇ ਤਿਆਰ ਹਾਂ ।” ਉਹਨਾਂ ਦੀ ਇਹ ਬੇਨਤੀ ਮੰਨ ਲਈ ਗਈ ।
ਜਲਾਦਾਂ ਨੇ ਸਾਹਿਬਜ਼ਾਦਿਆਂ ਦੇ ਸਿਰ ਧੜ ਨਾਲੋਂ ਵੱਖ ਕਰ ਦਿੱਤੇ । ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਨੇ ਵੀ ਸਾਹਿਬਜ਼ਾਦਿਆਂ ਦੇ ਸਿਰ ਕਲਮ ਕੀਤੇ ਗਏ ਦੱਸਿਆ ਹੈ । ਸਿੱਖ ਪੰਥ ਦਾ ਮਹਾਨ ਵਿਦਵਾਨ ਰਤਨ ਸਿੰਘ ਭੰਗੂ ‘ਪ੍ਰਾਚੀਨ ਪੰਥ ਪ੍ਰਕਾਸ਼’ ਵਿੱਚ ਲਿਖਦਾ ਹੈ ।
ਦੈ ਗੋਡੇ ਹੇਠ, ਕਰ ਜ਼ਿਬਹ ਡਾਰੋ ।।
ਤੜਫ, ਤੜਫ਼ ਗਈ ਜਿੰਦ ਉਡਾਇ ।।
(ਜਿਬਹ, ਅਰਬੀ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਛੁਰੀ ਨਾਲ ਹਲਾਲ ਕਰਨਾ) ਕਈ ਲੇਖਕਾਂ ਨੇ ਸਾਹਿਬਜ਼ਾਦਿਆਂ ਨੂੰ ਦੀਵਾਰ ਵਿੱਚ ਚਿਣਵਾ ਕੇ ਸ਼ਹੀਦ ਕੀਤਾ ਗਿਆ ਲਿਖਿਆ ਹੈ । ਅਨੇਕਾਂ ਚਿੱਤਰਕਾਰਾਂ ਨੇ ਵੀ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਦਿਆਂ ਦੀਆਂ ਤਸਵੀਰਾਂ ਬਣਾਈਆਂ ਹਨ/ ਤਿਆਰ ਕੀਤੀਆਂ ਹਨ। ਜਦੋਂ ਮਾਤਾ ਗੁਜਰੀ ਜੀ ਨੇ ਸਾਹਿਬਜ਼ਾਦਿਆਂ ਦੀ ਖਬਰ ਸੁਣੀ ਤਾਂ ਉਹ ਬੇਹੋਸ਼ ਹੋ ਗਏ, ਤੇ ਦੁਬਾਰਾ ਹੋਸ਼ ਵਿੱਚ ਨਾ ਆਏ ।
ਗੁਰੂ ਘਰ ਦੇ ਅਨਿੰਨ ਸੇਵਕ ਦੀਵਾਨ ਟੋਡਰ ਮੱਲ ਨੇ ਨਵਾਬ ਵਜ਼ੀਰ ਖਾਂ ਪਾਸੋਂ ਜ਼ਮੀਨ ਮੁੱਲ ਲੈ ਕੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਦਾ ਸਸਕਾਰ ਕੀਤਾ । ਜਿੱਥੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਕਾਇਮ ਹੈ । ਇਹ ਗੁਰਦੁਆਰਾ ਸਰਹਿੰਦ-ਚੂੰਗੀ ਸੜਕ ਤੇ ਸਥਿਤ ਹੈ । ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਸਰਹਿੰਦ-ਮੋਰਿੰਡਾ ਸੜਕ ਤੇ ਸਥਿਤ ਹੈ ।
ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ, ਗੁਰਮਤਿ ਸੰਗੀਤ ਵਿਦਿਆਲਾ, ਨੇਤਰਹੀਣ ਅਤੇ ਅਨਾਥ ਆਸ਼ਰਮ (ਰਜਿ:) ਚੰਦੂਆਣਾ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ 14 ਦਸੰਬਰ ਤੋਂ 17 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ । 14 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 8 ਵਜੇ ਨਗਰ-ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਚੰਦੂਆਣਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਛੀਨੀਵਾਲ ਖੁਰਦ, ਦੀਵਾਨਾ, ਨਰਾਇਣਗੜ੍ਹ ਸੋਹੀਆਂ, ਗਹਿਲਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੰਦੂਆਣਾ ਸਾਹਿਬ ਪਹੁੰਚ ਸਮਾਪਤ ਹੋਵੇਗਾ । 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ-ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦੀ ਸਮਾਪਤੀ 17 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਹੋਵੇਗੀ । ਉਪਰੰਤ ਵਿਸ਼ੇਸ਼ ਦੀਵਾਨ ਵਿੱਚ ਕੀਰਤਨੀ ਜਥੇ ਅਤੇ ਸ੍ਰ: ਮੱਖਣ ਸਿੰਘ ਸਿੱਧੂ ਸੇਲਬਰਾਹ ਢਾਡੀ ਜੱਥਾ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਨਗੇ । 18 ਦਸੰਬਰ ਦਿਨ ਬੁੱਧਵਾਰ ਨੂੰ ਅੰਮ੍ਰਿਤ ਸੰਚਾਰ, ਦਸਮੇਸ਼ ਸੇਵਕ ਜੱਥਾ ਲੁਧਿਆਣਾ ਵੱਲੋਂ ਕਰਵਾਇਆ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਬਾਬਾ ਸੂਬਾ ਸਿੰਘ ਜੀ ਮੁੱਖ ਸੇਵਾਦਾਰ ਵੱਲੋਂ ਸਰਬੱਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਾਗਮ ਵਿੱਚ ਪਹੁੰਚਣ ਲਈ ਸਨਿਮਰ ਬੇਨਤੀ ਕੀਤੀ ਜਾਂਦੀ ਹੈ ।
ਕਰਨੈਲ ਸਿੰਘ ਐੱਮ.ਏ.
# 1138/63-ਏ, ਗੁਰੂ ਤੇਗ਼ ਬਹਾਦਰ ਨਗਰ,
ਗਲੀ ਨੰਬਰ 1, ਚੰਡੀਗੜ੍ਹ ਰੋਡ,
ਜਮਾਲਪੁਰ, ਲੁਧਿਆਣਾ ।
Email :- [email protected]
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly