ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਆਏ ਦਿਨ ਵਾਪਸ ਰਹੇ ਰੋਡ ਹਾਦਸਿਆਂ ਕਾਰਨ ਗੜ੍ਹਸ਼ੰਕਰ ਤੋਂ ਨੰਗਲ ਰੋਡ ਸੜਕ ਖੂਨੀ ਸੜਕ ਬਣ ਗਈ ਹੈ :- ਅਜਾਇਬ ਸਿੰਘ ਬੋਪਾਰਾਏ

ਗੜ੍ਹਸ਼ੰਕਰ ਤੋਂ ਨੰਗਲ ਰੋਡ ਤੇ ਓਵਰਲੋਡ ਵਾਹਨਾਂ ਕਾਰਨ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਕਾਰਨ 18 ਦੇ ਕਰੀਬਨ ਬੇਕਸੂਰ ਲੋਕਾਂ ਦੀਆਂ ਹੋ ਚੁੱਕੀਆਂ ਮੌਤਾਂ ।
ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਆਲ ਇੰਡੀਆ ਜੱਟ ਮਹਾਂ ਸਭਾ, ਪੰਜਾਬ ਦੇ ਜਰਨਲ ਸਕੱਤਰ ਅਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬੁਲਾਰੇ ਅਜਾਇਬ ਸਿੰਘ ਬੋਪਾਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਗੜ੍ਹਸ਼ੰਕਰ-ਨੰਗਲ ਸੜਕ ਖੂਨੀ ਸੜਕ ਬਣ ਗਈ ਹੈ। ਕਿਉਂਕਿ ਇਸ ਸੜਕ ਤੋਂ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਲੰਘਣ ਵਾਲੇ ਓਵਰਲੋਡ ਟਿੱਪਰਾਂ ਕਾਰਨ ਨਿੱਤ ਨਵੇਂ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਨੰਗਲ ਰੋਡ ਤੇ ਹੀ ਇਨ੍ਹਾਂ ਓਵਰਲੋਡ ਟਿੱਪਰਾਂ ਕਾਰਨ ਹੁਣ ਤੱਕ 18 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਪਰ ਸਥਾਨਕ ਪ੍ਰਸ਼ਾਸਨ ਹਾਲੇ ਵੀ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ। ਅਜਾਇਬ ਸਿੰਘ ਬੋਪਾਰਾਏ ਨੇ ਕਿਹਾ ਕਿ ਇਸ ਸੜਕ ਲੰਘਣ ਵਾਲੇ ਓਵਰਲੋਡ ਟਿੱਪਰਾਂ ਅਤੇ ਹੋਰ ਭਾਰੀ ਵਾਹਨਾਂ ਕਾਰਨ ਸਥਾਨਕ ਲੋਕਾਂ ਸਮੇਤ ਇਲਾਕੇ ਦੇ ਹੋਰ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ। ਕਿਉਂਕਿ ਇਨ੍ਹਾਂ ਵਾਹਨਾਂ ਕਾਰਨ ਰੋਜ਼ਾਨਾ ਹੀ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਇਸ ਸੜਕ ਤੋਂ ਲੰਘਣ ਤੋਂ ਵੀ ਡਰਦੇ ਹਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਸਭ ਦੇ ਵਾਬਜੂਦ ਨਾ ਤਾਂ ਸਥਾਨਕ ਪ੍ਰਸ਼ਾਸਨ ਵੱਲੋਂ ਅਤੇ ਨਾ ਪੁਲਿਸ ਵੱਲੋਂ ਇਸ ਸਮੱਸਿਆਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਠੋਸ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਓਵਰਲੋਡ ਵਾਹਨਾਂ ਨੂੰ ਦਿਨ ਸਮੇਂ ਰੋਕਣ ਲਈ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਉਹ ਆਉਣ ਵਾਲੇ ਕੁਝ ਦਿਨਾਂ ਤੱਕ ਇਲਾਕੇ ਦੇ ਲੋਕਾਂ ਨੂੰ ਨਾਲ ਲੈਕੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਵੱਡਾ ਰੋਸ਼ ਪ੍ਰਦਰਸਨ ਕਰਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੀ ਤਿਆਰੀ ਲਈ ਮੀਟਿੰਗ
Next articleਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਦੀ ਹੁਣ ਫੂਕ ਨਿਕਲਦੀ ਨਜ਼ਰ ਆ ਰਹੀ ਹੈ : ਖੋਸਲਾ