ਪਟਿਆਲਾ — ਪੰਜਾਬ ਦੇ ਪਟਿਆਲਾ ਜ਼ਿਲੇ ‘ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ‘ਚ ਤਿੰਨ ਭਰਾਵਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੁਰਾਦਮਾਜਰਾ ਤੋਂ ਦੇਵੀਗੜ੍ਹ ਵੱਲ ਜਾਂਦੇ ਸਮੇਂ ਵਾਪਰਿਆ ਜਦੋਂ ਚਾਰ ਨੌਜਵਾਨ ਇੱਕੋ ਮੋਟਰਸਾਈਕਲ ’ਤੇ ਸਵਾਰ ਸਨ। ਮੋਟਰਸਾਈਕਲ ਖੱਡ ‘ਚ ਡਿੱਗਣ ਕਾਰਨ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚੌਥਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਦੀ ਪਛਾਣ ਰਾਹੁਲ (20), ਗੁਰਵਿੰਦਰ (16) ਅਤੇ ਵਿਕਾਸ (16) ਵਜੋਂ ਹੋਈ ਹੈ। ਇਹ ਤਿੰਨੋਂ ਆਪਸੀ ਚਾਚੇ ਅਤੇ ਚਾਚੇ ਦੇ ਪੁੱਤਰ ਸਨ। ਇਸ ਘਟਨਾ ਨਾਲ ਪੂਰੇ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਚਾਰੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੇਵੀਗੜ੍ਹ ਵੱਲ ਜਾ ਰਹੇ ਸਨ। ਰਸਤੇ ਵਿੱਚ ਟੋਇਆ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਟੋਏ ਵਿੱਚ ਜਾ ਡਿੱਗਿਆ। ਇਸ ਹਾਦਸੇ ‘ਚ ਤਿੰਨੋਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly