ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਗੁਰੂਘਰ ਦੇ ਮੁੱਖ ਸੇਵਾਦਾਰ ਹਰਜੀਤ ਸੋਹਪਾਲ ਅਤੇ ਸਮੁੱਚੀ ਟੀਮ ਨੇ ਇਸ ਇਤਿਹਾਸਿਕ ਦਿਨ ਤੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਗੁਰੂਘਰ ਪਹੁੰਚਣ ਤੇ ਜੀ ਆਇਆ ਆਖਿਆ। ਉਹਨਾਂ ਨੇ ਗੁਰੂਘਰ ਨਤਮਸਤਕ ਹੋਈਆ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਪਰਮਜੀਤ ਲਾਖਾ, ਪਰਮ ਸਰੋਆ, ਰਛਪਾਲ ਲਾਖਾ,ਰਕੇਸ਼ ਕੁਮਾਰ ਦਾਦਰਾ, ਸੋਢੀ ਦਦਰਾਲ, ਬਲਵੀਰ ਬੈਂਸ ਦਾ ਵਿਸ਼ੇਸ਼ ਯੋਗਦਾਨ ਰਿਹਾ। ਕਨੈਡਾ ਦੇ ਮੈਂਬਰ ਪਾਰਲੀਮੈਂਟ ਹਰਜੀਤ ਸਿੰਘ ਸੱਜਣ, ਸੁੱਖ ਧਾਲੀਵਾਲ, ਰਵਨੀਤ ਸਰਾਏ, ਟੈਰੀ ਬੀਚ ਵੀ ਪ੍ਰਧਾਨ ਮੰਤਰੀ ਜੀ ਨਾਲ ਗੁਰੂ ਘਰ ਹਾਜ਼ਰ ਹੋਏ। ਇਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਨੇ ਲੰਗਰ ਹਾਲ ਵਿੱਚ ਜਾ ਕੇ ਸਭ ਸੰਗਤਾਂ ਨਾਲ ਮੁਲਾਕਾਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly