ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਅਤੇ ਫੁੱਟਬਾਲ ਮੈਚ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ : ਸਹਾਇਕ ਡਾਇਰੈਕਟਰ ਰਵੀ ਪਾਲ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਵੀ ਪਾਲ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਦਫ਼ਤਰ ਤੋਂ ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਵੱਲੋਂ ਪਿੰਡ ਨੰਗਲ ਜੱਟਾਂ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ਼ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਫੁੱਟਬਾਲ ਮੈਚ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਔੜ ਬਲਾਕ ਫੁੱਟਬਾਲ ਕਲੱਬ ਰੈਡ ਅਤੇ ਔੜ ਬਲਾਕ ਫੁੱਟਬਾਲ ਕਲੱਬ ਬਲੂ ਵਿਚਾਲੇ ਹੋਇਆ ਇਹ ਮੈਂਚ 2-2 ਗੋਲਾ ‘ਤੇ ਬਰਾਬਰ ਰਿਹਾ। ਇਸ ਜਾਗਰੂਕਤਾ ਮੁਹਿੰਮ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਵੀ ਪਾਲ ਤੇ ਸਟੈਨੋ ਟਾਈਪਿਸਟ ਗੁਰਪ੍ਰੀਤ ਕੌਰ ਦਾ ਬਹੁਤ ਵੱਡਾ ਯੋਗਦਾਨ ਰਿਹਾ। ਇਸ ਮੌਕੇ ਰਵੀ ਪਾਲ ਨੇ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਖ਼ਿਲਾਫ਼ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਅਤੇ ਖੇਡ ਮੁਕਾਬਲੇ ਲਗਾਤਾਰ ਕਰਵਾਈ ਜਾਣਗੇ।
ਇਸ ਮੌਕੇ ਜ਼ਿਲ੍ਹਾ ਖੇਡ ਦਫ਼ਤਰ ਤੋਂ ਗੁਰਪ੍ਰੀਤ ਸਿੰਘ ਫੁੱਟਬਾਲ ਕੋਚ, ਨੈਸ਼ਨਲ ਫੁੱਟਬਾਲਰ ਗਿਆਨ ਚੰਦ ਪਾਠਕ, ਨਰਿੰਦਰ ਪਾਲ ਸਿੰਘ ਭਾਰਟਾ, ਸੰਦੀਪ ਸ਼ਰਮਾ, ਤਰਸੇਮ ਲਾਲ, ਦੇਵ ਰਾਜ ਸਰਪੰਚ, ਚਰਨਜੀਤ ਸਿੰਘ ਪੰਚ, ਸਤਪਾਲ ਸਾਬਕਾ ਸਰਪੰਚ, ਰਜਿੰਦਰ ਸਿੰਘ ਜੇ.ਈ, ਜਸਵੀਰ ਸਿੰਘ ਠੇਕੇਦਾਰ, ਹਰਜਿੰਦਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਦੀ ਹਾਜ਼ਰੀ ਵਿਚ ਦੋਵਾਂ ਟੀਮਾਂ ਦੇ ਖਿਡਾਰੀਆਂ ਅਤੇ ਸਟੇਟ ਖੇਡ ਕੇ ਆਈਆਂ ਲੜਕੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦੋਵਾਂ ਟੀਮਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article46 ਸਾਲ ਬਾਅਦ ਸੰਭਲ ਦੇ ਸ਼ਿਵ ਮੰਦਿਰ ‘ਚ ਭਗਵਾਨ ਸ਼ਿਵ ਅਤੇ ਹਨੂੰਮਾਨ ਜੀ ਦਾ ਸੁਸ਼ੋਭਿਤ ਕੀਤਾ ਗਿਆ, ਵੱਡੀ ਗਿਣਤੀ ‘ਚ ਸ਼ਰਧਾਲੂ ਇਕੱਠੇ ਹੋਏ।
Next articleਮੁੱਖ ਮੰਗਾ ਨੂੰ ਲੈ ਕੇ ਸਫਾਈ ਕਰਮਚਾਰੀ ਯੂਨੀਅਨ ਨੇ ਮੀਟਿੰਗ ਕੀਤੀ