ਪੇਂਡੂ ਮਜਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡੀ.ਸੀ ਨੂੰ ਸੌਂਪਿਆ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅੱਜ ਪੇਂਡੂ ਮਜਦੂਰ ਯੂਨੀਅਨ ਵਲੋਂ ਮਜਦੂਰਾਂ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।ਮੰਗ ਪੱਤਰ ਦੇਣ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਪੇਂਡੂ ਮਜਦੂਰ ਯੂਨੀਅਨ ਦੇ ਜਿਲਾ ਆਗੂ ਕਮਲਜੀਤ ਸਨਾਵਾ ਨੇ ਦੱਸਿਆ ਕਿ ਬੇਜਮੀਨੇ ਮਜਦੂਰਾਂ ਦੀਆਂ ਮੰਗਾਂ ਚਿਰਾਂ ਤੋਂ ਲਟਕ ਰਹੀਆਂ ਹਨ ਪੰਜਾਬ ਸਰਕਾਰ ਇਹਨਾਂ ਨੂੰ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਉਠਾ ਰਹੀ ।ਉਹਨਾਂ ਕਿਹਾ ਕਿ ਉਹਨਾਂ ਦੀ ਯੂਨੀਅਨ ਪੰਜਾਬ ਸਰਕਾਰ ਲੈਂਡ ਸੀਲਿੰਗ ਐਕਟ1972 ਲਾਗੂ ਕਰਕੇ ਵਾਧੂ ਜਮੀਨਾਂ ਬੇਜਮੀਨੇ ਮਜਦੂਰਾਂ ਅਤੇ ਕਿਸਾਨਾਂ ਵਿਚ ਵੰਡਣ,ਲਾਲ ਲਕੀਰ ਅੰਦਰ ਰਹਿੰਦੇ ਘਰਾਂ ਨੂੰ ਮਾਲਕੀ ਦੇ ਹੱਕ ਦੇਣ,ਕਾਨੂੰਨ ਅਨੁਸਾਰ ਪੰਚਾਇਤੀ ਜਮੀਨ ਦਾ ਤੀਜੇ ਹਿੱਸੇ ਦਾ ਰਾਖਵਾਂ ਮਾਲਕੀ ਹੱਕ ਦਲਿਤਾਂ ਨੂੰ ਅਮਲ ਵਿਚ ਦੇਣ,ਮਜਦੂਰਾਂ ਲਈ ਹਰ ਖੇਤਰ ਵਿਚ ਦਿਹਾੜੀ 1000 ਹਜਾਰ ਰੁਪਏ ਕਰਨ,ਕਾਨੂੰਨ ਮੁਤਾਬਿਕ ਮਗਨਰੇਗਾ ਵਰਕਰਾਂ ਨੂੰ ਕੰਮ ਦੇਣ ਦੀ ਮੰਗ ਕਰ ਰਹੀ ਹੈ ਪਰ ਪੰਜਾਬ ਸਰਕਾਰ ਲਾਰੇ ਲੱਪੇ ਲਾਉਣ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਕਰ ਰਹੀ। ਇਸ ਮੌਕੇ ਹਰੀ ਰਾਮ ਰਸੂਲਪੁਰੀ,ਕਿਰਨ ਧਰਮਕੋਟ, ਸੁਰਿੰਦਰ ਸਿੰਘ ਮੀਰਪੁਰੀ, ਲਾਡੀ ਕੋਟ ਰਾਂਝਾ ਆਦਿ ਯੂਨੀਅਨ ਆਗੂ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ ਐੱਲ ਐੱਸ ਏ ਵੱਲੋਂ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ
Next articleਅੱਜ ਦੁਨੀਆਂ ਦੇ ਹਸੀਨ ਦੇਸ਼ ਨਿਊਜ਼ੀਲੈਂਡ ਦੇ ਸ਼ਹਿਰ ਔਕਲੈਂਡ ਵਿੱਚ ਕਲਗੀਧਰ ਗੁਰਦੁਆਰਾ ਸਾਹਿਬ, ਟਾਕਾਨੀਨੀ ਸਪੋਰਟਸ ਕੰਪਲੈਕਸ ਵਿੱਚ ਖੇਡ ਕਬੱਡੀ ਦਾ #ਦੂਸਰਾ ਵਰਲਡ ਕੱਪ ਕਰਵਾਇਆ ਗਿਆ|