ਵਾਲੀਬਾਲ ਪ੍ਰਤੀਯੋਗਿਤਾ ‘ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੇਤੂ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ)– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਹੋਦਿਆ ਵਾਲੀਬਾਲ ਅੰਡਰ 19 ਲੜਕੀਆਂ ਪ੍ਰਤੀਯੋਗੀਤਾ ਵਿੱਚ ਪਹਿਲੇ ਸਥਾਨ ‘ਤੇ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਅਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਸਹੋਦਿਆ ਵਾਲੀਬਾਲ ਅੰਤਰ ਸਕੂਲ ਅੰਡਰ 19 ਲੜਕੀਆਂ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੀ ਵਾਲੀਬਾਲ ਦੀ ਟੀਮ ਨੇ ਕੋਚ ਰੇਨੂ ਬਾਲਾ ਦੀ ਅਗਵਾਈ ਹੇਠ ਹਿੱਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਟੀਮ ਦੀਆਂ ਖਿਡਾਰਨਾਂ ਦੀ ਹੌਸਲਾ ਅਫਜਾਈ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਨੂੰ ਮਨਾਇਆ ਜਾਵੇਗਾ
Next articleਡੀ. ਐੱਸ. ਪੀ ਫਿਲੌਰ ਸਰਵਣ ਸਿੰਘ ਬੱਲ, ਐੱਸ. ਐੱਚ. ਓ. ਫਿਲੌਰ ਸ੍ਰੀ ਸੰਜੀਵ ਕਪੂਰ ਤੇ ਪੱਤਰਕਾਰ ਭਾਈਚਾਰੇ ਨੂੰ ਕੀਤਾ ਸਨਮਾਨਿਤ