ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਇਲਾਕੇ ਦੇ ਨਸ਼ੇ ‘ਚ ਗ੍ਰਸਤ ਹੋ ਚੁੱਕੇ ਪਿੰਡਾਂ ‘ਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਡੀ. ਐੱਸ. ਪੀ ਫਿਲੌਰ ਸ. ਸਰਵਣ ਸਿੰਘ ਬੱਲ, ਐੱਸ. ਐੱਚ. ਓ ਫਿਲੌਰ ਸ੍ਰੀ ਸੰਜੀਵ ਕਪੂਰ, ਪੁਲਿਸ ਚੌਂਕੀ ਅੱਪਰਾ ਤੇ ਸਮੂਹ ਪੁਲਿਸ ਦੇ ਯਤਨ ਸ਼ਲਾਘਾਯੋਗ ਹਨ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵਕ ਵਿਨੋਦ ਭਾਰਦਵਾਜ ਮੋਂਰੋਂ ਤੇ ਹਰਕੇਸ਼ ਸੋਢੀ ਭਾਰਦਵਾਜ (ਸੋਢੀ ਸਰਾਫ਼ ਅੱਪਰਾ) ਨੇ ਕਿਹਾ ਕਿ ਕਿਸੇ ਵੀ ਜੁਰਮ ਨੂੰ ਖਤਮ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਦਾ ਅਹਿਮ ਰੋਲ ਹੁੰਦਾ ਹੈ | ਇਲਾਕੇ ‘ਚ ਨਸ਼ੇ ਦੇ ਸੌਦਾਗਰਾਂ ਨੂੰ ਖਤਮ ਕਰਨ ਲਈ ਵੀ ਪੁਲਿਸ ਪ੍ਰਸ਼ਾਸ਼ਨ ਫਿਲੌਰ ਦੀ ਟੀਮ ਆਪਣਾ ਅਹਿਮ ਰੋਲ ਤੇ ਫ਼ਰਜ ਅਦਾ ਕਰ ਰਹੀ ਹੈ | ਪਿਛਲੇ ਕੁਝ ਕੁ ਦਿਨਾਂ ‘ਚ ਹੀ ਡੀ. ਐੱਸ. ਪੀ ਫਿਲੌਰ ਸ. ਸਰਵਣ ਸਿੰਘ ਬੱਲ, ਐੱਸ. ਐੱਚ. ਓ ਫਿਲੌਰ ਸ੍ਰੀ ਸੰਜੀਵ ਕਪੂਰ ਤੇ ਸ. ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਨੇ ਨਸ਼ਾ ਸੌਦਾਗਰਾਂ ਦੇ ਖਿਲਾਫ਼ ਧੜਾਧੜ ਮੁਕੱਦਮੇ ਦਰਜ ਕਰਕੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਹੈ | ਸਮਾਜ ਸੇਵਕ ਵਿਨੋਦ ਭਾਰਦਵਾਜ ਮੋਂਰੋਂ ਤੇ ਹਰਕੇਸ਼ ਸੋਢੀ ਭਾਰਦਵਾਜ (ਸੋਢੀ ਸਰਾਫ਼ ਅੱਪਰਾ) ਨੇ ਕਿਹਾ ਕਿ ਉਕਤ ਪੁਲਿਸ ਅਧਿਕਾਰੀਆਂ ਦੇ ਯਤਨਾਂ ਸਦਕਾ ਹੀ ਇਲਾਕੇ ਦੇ ਲੋਕ ਹੁਣ ਸੁੱਖ ਦਾ ਸਾਹ ਲੈ ਰਹੇ ਹਨ ਤੇ ਬਿਨਾਂ ਕਿਸੇ ਡਰ-ਭੈਅ ਤੋਂ ਸ਼ਾਮ ਦੇ ਸਮੇਂ ਘਰਾਂ ਤੋਂ ਬਾਹਰ ਨਿਕਲ ਸਕਦੇ ਹਨ | ਸਮਾਜ ਸੇਵਕ ਵਿਨੋਦ ਭਾਰਦਵਾਜ ਮੋਂਰੋਂ ਤੇ ਹਰਕੇਸ਼ ਸੋਢੀ ਭਾਰਦਵਾਜ (ਸੋਢੀ ਸਰਾਫ਼ ਅੱਪਰਾ) ਨੇ ਡੀ. ਐੱਸ. ਪੀ ਫਿਲੌਰ ਸ. ਸਰਵਣ ਸਿੰਘ ਬੱਲ, ਐੱਸ. ਐੱਚ. ਓ ਫਿਲੌਰ ਸ੍ਰੀ ਸੰਜੀਵ ਕਪੂਰ ਤੇ ਸ. ਨਿਰਮਲ ਸਿੰਘ ਚੌਂਕੀ ਇੰਚਾਰਜ ਅੱਪਰਾ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਕਤ ਪੁਲਿਸ ਅਧਿਕਾਰੀ ਭਵਿੱਖ ‘ਚ ਵੀ ਇਸੇ ਤਰਾਂ ਸਮਾਜ ਦੀ ਸੇਵਾ ਕਰਦੇ ਰਹਿਣਗੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly