ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਬਾਲ ਭਲਾਈ ਕੌਂਸਲ ਪੰਜਾਬ ਦੇ ਹੁਕਮਾਂ ਤਹਿਤ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱੱ) ਅੰਮ੍ਰਿਤਸਰ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ, ਮਾਲ ਰੋਡ ਅੰਮ੍ਰਿਤਸਰ ਵਿਖੇ ਵੀਰ ਬਾਲ ਦਿਵਸ ਸਬੰਧੀ ਰਾਜ ਪੱਧਰੀਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜੈਸਮੀਨ ਨੇ ਮੈਡਮ ਸੰਗੀਤਾ ਰਾਣੀ ਅਤੇ ਰਾਕੇਸ਼ ਰਾਣੀ ਦੀ ਗਾਈਡੈਂਸ ਅਧੀਨ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜੈਸਮੀਨ ਜਮਾਤ ਗਿਆਰਵੀਂ ਨੇ ਪੇਪਰ ਰੀਡਿੰਗ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕਰਕੇ ਇਲਾਕੇ ਦੀ ਮਾਣਮੱਤੀ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਂਹੋਂ ਦਾ ਨਾਮ ਰੋਸ਼ਨ ਕੀਤਾ। ਸਵੇਰ ਦੀ ਸਭਾ ਵਿਚ ਵਿਦਆਰਥਣ ਜੈਸਮੀਨ ਅਤੇ ਗਾਈਡ ਅਧਿਆਪਕਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਂਹੋ ਵੱਲੋਂ ਦੁਸਹਿਰਾ ਗਰਾਊਂਂਡ ਰਾਹੋਂ ਵਿਖੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਵੱਧ- ਚੜ੍ਹ ਕੇ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਸਵਾਤੀ ਦੀ ਅਗਵਾਈ ਹੇਠ ਕਬੱਡੀ ਦੀ ਏ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ 10000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸ਼ਿਵਾਨੀ ਦੀ ਅਗਵਾਈ ਹੇਠ ਕਬੱਡੀ ਦੀ ਬੀ ਟੀਮ ਵੱਲੋਂ ਦੂਸਰਾ ਸਥਾਨ ਹਾਸਲ ਕਰਕੇ 7000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ ਗਿਆ। ਦੋਵੇਂ ਟੀਮਾਂ ਨੂੰ ਨਿਊਜ਼ੀਲੈਂਡ ਦੇ 50 ਡਾਲਰ ਪ੍ਰਤੀ ਟੀਮ ਨਾਲ਼ ਵੀ ਸਨਮਾਨਿਤ ਕੀਤਾ ਗਿਆ।ਅੰਡਰ-17 ਸਾਲ ਦੇ ਦੌੜ ਮੁਕਾਬਲਿਆਂ ਵਿਚ ਰਾਜ ਕੁਮਾਰੀ ਨੇ ਪਹਿਲਾ, ਰੱਜੋ ਨੇ ਦੂਸਰਾ ਅਤੇ ਨਗਮਾ ਨੇ ਤੀਸਰਾ ਸਥਾਨ ਹਾਸਲ ਕਰਕੇ ਨਕਦ ਇਨਾਮ ਹਾਸਲ ਕੀਤੇ। ਇਸੇ ਤਰ੍ਹਾਂ ਅੰਡਰ-14 ਸਾਲ ਦੇ ਦੌੜ ਮੁਕਾਬਲਿਆਂ ਵਿਚ ਵਿਚ ਰੱਜੋ ਨੇ ਪਹਿਲਾ, ਨਗਮਾ ਨੇ ਦੂਸਰਾ ਅਤੇ ਰੀਨਾ ਨੇ ਤੀਸਰਾ ਸਥਾਨ ਹਾਸਲ ਕਰਕੇ ਨਕਦ ਇਨਾਮ ਹਾਸਲ ਕੀਤੇ। ਇਸ ਤੋਂ ਇਲਾਵਾ ਸ਼ਾਟਪੁੱਟ ਮੁਕਾਬਲਿਆਂ ਵਿਚ ਸਵਾਤੀ ਨੇ ਪਹਿਲਾ ਅਤੇ ਨਗਮਾ ਨੇ ਦੂਸਰਾ ਸਥਾਨ ਹਾਸਲ ਕਰਕੇ ਨਕਦ ਇਨਾਮ ਜਿੱਤੇ।
ਇਸ ਮੌਕੇ ਸਤਨਾਮ ਸਿੰਘ, ਗੁਰਸ਼ਰਨਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸੁਖਮਿੰਦਰ ਕੌਰ, ਸਤਿੰਦਰ ਕੌਰ, ਗਗਨਦੀਪ, ਹਰਜੀਤ ਕੌਰ, ਬਲਦੇਵ ਕ੍ਰਿਸ਼ਨ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਸੰਗੀਤਾ, ਨੀਲਮ ਰਾਣੀ, ਕਮਲਦੀਪ, ਰਘਵਿੰਦਰ ਕੌਰ, ਕਰਮਜੀਤ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਜਸਵੀਰ ਰਾਜ, ਰੇਨੂੰ, ਰਣਜੀਤ ਕੌਰ, ਰਾਜਵਿੰਦਰ ਸੰਧੂ, ਨਿਧੀ ਉੱਮਟ,੍ਰਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਸੰਗੀਤਾ ਰਾਣੀ, ਰਮਨਦੀਪ ਸਿੰਘ, ਕੈਂਪਸ ਮੈੇਨੇਜ਼ਰ ਰਾਜਿੰਦਰ ਨਾਥ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly