ਜ਼ਿਲ੍ਹਾ ਲਾਇਬ੍ਰੇਰੀ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਮੁਫ਼ਤ ਕਾਊਂਂਸਲਿੰਗ ਸ਼ੁਰੂ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਨਵਾਂ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹਫ਼ਤੇ ਦੇ ਹਰੇਕ ਬੁੱਧਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਿੱਤੇ ਦੀ ਸਹੀ ਚੋਣ ਕਰਨ ਹਿੱਤ ਜ਼ਿਲ੍ਹਾ ਲਾਇਬ੍ਰੇਰੀ, ਬਾਰਾਦਾਰੀ ਗਾਰਡਨ, ਨਵਾਂਸ਼ਹਿਰ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਦੀ ਮੁਫ਼ਤ ਕਾਊਂਸਲਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਬੇਰੋਜ਼ਗਾਰ ਪ੍ਰਾਰਥੀ ਜੋ ਕਿੱਤੇ ਨਾਲ ਸਬੰਧਤ ਕਾਊਂਂਸਲਿੰਗ ਦਾ ਚਾਹਵਾਨ ਹੋਵੇ, ਜ਼ਿਲ੍ਹਾ ਲਾਇਬ੍ਰੇਰੀ ਪਹੁੰਚ ਕੇ ਇਸ ਸਹੂਲਤ ਦਾ ਲਾਭ ਉਠਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article13-13 ਸੇਵਾ ਕੇਂਦਰ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਜ਼ਿਲ੍ਹਾ ਵਾਸੀ – ਰਾਜੇਸ਼ ਧੀਮਾਨ
Next articleਬਸਪਾ ਉਮੀਦਵਾਰ ਸ੍ਰੀ ਹੰਸ ਰਾਜ ਬਿਰਦੀ ਦੀ ਵਾਰਡ ਨੰਬਰ 14 ਤੋਂ ਜਿੱਤ ਯਕੀਨੀ