ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਕਾਨਾਂ ਲਈ ਹੁਣ ਤੱਕ 16.50 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ – ਡਾ: ਰਾਜ ਕੁਮਾਰ

ਫੋਟੋ ਅਜਮੇਰ ਦੀਵਾਨਾ
ਬੇਘਰਾਂ ਨੂੰ ਘਰ ਅਤੇ ਕੱਚੀ ਛੱਤ ਵਾਲੇ ਪਰਿਵਾਰਾਂ ਨੂੰ ਪੱਕੀ ਛੱਤ ਮਿਲੇ – ਸਾਡੀ ਪਹਿਲ – ਡਾ: ਇਸ਼ਾਂਕ ਕੁਮਾਰ 
 ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਹੁਸ਼ਿਆਰਪੁਰ ਜ਼ਿਲ੍ਹੇ ਦੇ ਗਰੀਬ ਪਰਿਵਾਰਾਂ ਦੇ ਨਵੇਂ ਘਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਵੱਲੋਂ ਸਮੁੱਚੇ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ 963 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 14.50 ਕਰੋੜ ਰੁਪਏ ਦੀ ਗ੍ਰਾਂਟ ਅਲਾਟ ਕੀਤੀ ਅਤੇ ਹੁਣ ਇਸੇ ਕੜੀ ਤਹਿਤ ਬਲਾਕ ਮਾਹਿਲਪੁਰ ਅਤੇ ਹੁਸ਼ਿਆਰਪੁਰ-2 ਦੇ 114 ਲਾਭਪਾਤਰੀਆਂ ਨੂੰ 1 ਕਰੋੜ 71 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ ਹਨ। ਇਸ ਮੌਕੇ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ-2 ਦੇ 31 ਲਾਭਪਾਤਰੀਆਂ ਅਤੇ ਵਿਧਾਇਕ ਡਾ: ਇਸ਼ਾਂਕ ਕੁਮਾਰ ਨੇ ਬਲਾਕ ਮਾਹਿਲਪੁਰ ਦੇ 83 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਸੰਕਸ਼ਨ ਪੱਤਰ ਵੰਡੇ | ਹਰੇਕ ਪਰਿਵਾਰ ਨੂੰ 1.50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
 ਇਸ ਮੌਕੇ ਸੰਸਦ ਮੈਂਬਰ ਡਾ: ਰਾਜ ਨੇ ਕਿਹਾ ਕਿ ਘਰ ਮਹਿਜ਼ ਇੱਕ ਢਾਂਚਾ ਨਹੀਂ ਹੁੰਦਾ, ਸਗੋਂ ਇਹ ਇੱਕ ਪਰਿਵਾਰ ਦੀ ਪਹਿਚਾਣ ਅਤੇ ਸਨਮਾਨ ਦਾ ਪ੍ਰਤੀਕ ਹੁੰਦਾ ਹੈ ਅਤੇ ਸਰਕਾਰ ਦਾ ਇਹ ਉਪਰਾਲਾ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਘਰ ਦੇਣ ਦੀ ਦਿਸ਼ਾ ਵਿੱਚ ਇੱਕ ਹੈ | ਲੋੜਵੰਦਾਂ ਨੂੰ ਸਵੈ-ਨਿਰਭਰ ਬਨਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਦਿਸ਼ਾ ਵਿਚ ਇਹ ਬਹੁਤ ਵੱਡਾ ਕਦਮ ਹੈ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦੀ ਸਹੀ ਵਰਤੋਂ ਕਰਨ ਅਤੇ ਸਰਕਾਰ ਨਾਲ ਸਹਿਯੋਗ ਕਰਕੇ ਆਪਣਾ ਘਰ ਬਣਾ ਕੇ ਆਪਣਾ ਭਵਿੱਖ ਉਜਵਲ ਬਣਾਉਣ।
 ਵਿਧਾਇਕ ਇਸ਼ਾਂਕ ਕੁਮਾਰ ਨੇ ਵੀ ਮਨਜ਼ੂਰੀ ਪੱਤਰ ਪ੍ਰਾਪਤ ਕਰਨ ਵਾਲੇ ਹਲਕਾ ਵਾਸੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਨਾ ਸਿਰਫ਼ ਮਕਾਨ ਬਣ ਸਕਣਗੇ, ਸਗੋਂ ਪੇਂਡੂ ਖੇਤਰਾਂ ਵਿੱਚ ਵਿਕਾਸ ਦਾ ਆਧਾਰ ਵੀ ਬਣੇਗਾ। ਗਰੀਬ ਪਰਿਵਾਰਾਂ ਨੂੰ ਨਾ ਸਿਰਫ਼ ਘਰ ਮਿਲਣਗੇ , ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਵੀ ਮਿਲੇਗੀ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਲੋੜ੍ਹਵੰਦ ਵਿਅਕਤੀ ਨੂੰ ਉਸ ਦਾ ਹੱਕ ਮਿਲੇ ਅਤੇ ਇਹ ਮਨਜ਼ੂਰੀ ਪੱਤਰ ਇਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਘਰ ਨਹੀਂ ਹੈ, ਉਨ੍ਹਾਂ ਨੂੰ ਘਰ ਅਤੇ ਜਿਨ੍ਹਾਂ ਦੇ ਘਰ ‘ਤੇ ਪੱਕੀ ਛੱਤ ਨਹੀਂ ਹੈ, ਉਨ੍ਹਾਂ ਨੂੰ ਛੱਤ ਲਈ ਸਰਕਾਰੀ ਸਹਾਇਤਾ ਮੁਹਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ।
 ਲਾਭਪਾਤਰੀਆਂ ਨੇ ਮਨਜ਼ੂਰੀ ਪੱਤਰ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਉਨ੍ਹਾਂ ਲਈ ਇਕ ਸੁਪਨੇ ਨੂੰ ਸੱਚ ‘ਚ ਬਦਲਣ ਵਾਂਗ ਹੈ ਅਤੇ ਕਿਹਾ ਕਿ ਇਹ ਕਦਮ ਪੇਂਡੂ ਵਿਕਾਸ ਅਤੇ ਲੋੜਵੰਦਾਂ ਦੇ ਸਸ਼ਕਤੀਕਰਨ ਵੱਲ ਇਕ ਮਜ਼ਬੂਤ ​​ਉਪਰਾਲਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਭਾਰਤੀ ਸੰਵਿਧਾਨ ਦੇ ਰਚਨਹਾਰੇ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ : ਲੰਬੜਦਾਰ ਰਣਜੀਤ ਰਾਣਾ
Next articleਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਰਕਾਰਾਂ ਤੁਰੰਤ ਐਕਸ਼ਨ ਲੈ ਕੇ ਐਫ ਆਈ ਆਰ ਦਰਜ ਕਰਨ : ਬੇਗਮਪੁਰਾ ਟਾਈਗਰ ਫੋਰਸ