ਅੱਜ ਦੀ ਪੀੜ੍ਹੀ ਨੂੰ ਲੱਗਾ ਨਸ਼ਾ ਲੱਕੜ ਨੂੰ ਲੱਗੇ ਘੁਣ ਵਾਂਗ ਨੌਜਵਾਨਾਂ ਨੂੰ ਅੰਦਰੋ ਅੰਦਰੀ ਖਾਹ ਰਿਹਾ ਹੈ : ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪੰਜਾਬ ਵਿੱਚ ਵਧ ਰਹੀ ਬੇਰੁਜ਼ਗਾਰੀ ਜਿੱਥੇ ਗਹਿਰਾ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ ਉੱਥੇ ਹੀ ਪੰਜਾਬ ਦੀ ਨੌਜਵਾਨੀ ਵੀ ਨਸ਼ਿਆਂ ਦੀ ਗਹਿਰੀ ਦਲਦਲ ਵਿੱਚ ਫੱਸਦੀ ਜਾ ਰਹੀ ਹੈ ਜੋ ਕਿ ਪੰਜਾਬ ਦੇ ਆਉਣ ਵਾਲੇ ਭਵਿੱਖ ਨੂੰ ਲੱਕੜ ਨੂੰ ਲੱਗੀ ਸਿਉਕ ਵਾਗ ਖਾ ਰਹੀ ਹੈ ਪੰਜਾਬ ਦੇ ਵਿੱਚ ਵੱਧ ਰਹੀ ਬੇਰੁਜ਼ਗਾਰੀ ਮਾਪਿਆਂ ਦੇ ਲਈ ਇੱਕ ਗਹਿਰਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਦੂਜੇ ਪਾਸੇ ਨੌਜਵਾਨ ਵਿਹਲੇ ਹੋਣ ਕਾਰਨ ਉਹਨਾਂ ਦਾ ਦਿਮਾਗੀ ਸੰਤੁਲਨ ਨਸ਼ਿਆਂ ਦੇ ਸੇਵਨ ਵੱਲ ਵੱਧ ਰਿਹਾ ਹੈ ਜੋ ਕਿ ਮਾਪਿਆਂ ਅਤੇ ਸਮਾਜ ਦੋਨਾਂ ਨੂੰ ਹੀ ਕਲੰਕਿਤ ਕਰਦਾ ਨਜ਼ਰ ਆ ਰਿਹਾ ਹੈ ਕਈ ਘਰ ਇਸ ਨਸ਼ੇ ਨੇ ਉਜਾੜਕੇ ਰੱਖ ਦਿੱਤੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਦਲ ਖਾਲਸਾ ਦੇ ਜਿਲ੍ਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਬਲਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੇ ਲਈ ਅਸੀ ਵੱਖ ਵੱਖ ਥਾਵਾਂ ਤੇ ਨਸ਼ਾ ਛਡਾਊ ਕੈਂਪ ਲਗਾ ਕੇ  ਨਸ਼ਿਆਂ ਨੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਵਿੱਚੋ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਹਨਾਂ ਦੱਸਿਆ ਕਿ ਅੱਜ ਕੱਲ ਚੱਲ ਰਹੇ ਸਿੰਥੈਟਿਕ ਡਰੱਗ ਦੇ ਕਾਰਨ ਕਈ ਮਾਪਿਆਂ ਦੇ ਨੌਜਵਾਨ ਚਿਰਾਗ ਹਮੇਸ਼ਾ ਦੇ ਲਈ ਬੁੱਝ ਗਏ ਹਨ ਉਹਨਾਂ ਕਿਹਾ ਕਿ ਨਸ਼ਿਆਂ ਦੀ ਓਵਰਡੋਜ ਕਾਰਨ ਪੁੱਤਰਾਂ ਦੀ ਬੇਵਕਤੀ ਮੌਤ ਹੋਣ ਕਾਰਨ ਮਾਪੇ ਧਾਹਾਂ ਮਾਰ ਮਾਰ ਕੇ ਰੋ ਰਹੇ ਹਨ ਅਤੇ ਵੱਡੀਆਂ ਵੱਡੀਆਂ ਕੋਠੀਆਂ ਅੱਜ ਸੁੰਨੀਆ ਪੈ ਗਈਆਂ ਹਨ ਜਿੱਥੇ ਕਦੇ ਰੌਣਕਾਂ ਹੀਂ ਰੌਣਕਾਂ ਹੁੰਦੀਆਂ ਸਨ ਉਹਨਾਂ ਕਿਹਾ ਕਿ ਅੱਜ ਹਰ ਗਲੀ ਮੁਹੱਲੇ ਵਿੱਚ ਸ਼ਰੇਆਮ ਤੇ ਖੁੱਲਾ ਨਸ਼ਾ ਵਿਕ ਰਿਹਾ ਹੈ ਅਤੇ ਇਸ ਨਸ਼ੇ ਦਾ ਸੇਵਨ ਕਰਕੇ ਕਈ ਮਾਵਾਂ ਦੇ ਪੁੱਤ ਆਪਣੇ ਮਾਪਿਆਂ ਦੀਆਂ ਅੱਖਾਂ ਸਾਹਮਣੇ ਹੀ ਆਪਣੀ ਅਰਥੀ ਨੂੰ ਅੱਗ ਲਵਾ ਚੁੱਕੇ ਹਨ ਉਹਨਾਂ ਕਿਹਾ ਕਿ ਮੈਂ ਅੱਜ ਤੱਕ ਬਹੁਤ ਸਾਰੇ ਨਸ਼ੇੜੀ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦੇਣ ਲਈ ਡਿਊਟੀ ਨਿਭਾ ਰਿਹਾ ਹਾਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਜੀ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਅਮਿਤ ਸ਼ਾਹ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ : ਬੇਗਮਪੁਰਾ ਟਾਈਗਰ ਫੋਰਸ
Next articleਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਨਾਲ ਕੀਤੀ ਮੁਲਾਕਾਤ ਡਾ ਰਾਜ ਨੇ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ