ਸਾਹਿਤਕ ਸਮਾਗਮ ਅਤੇ ਜਨਰਲ ਇਜਲਾਸ 29 ਦਸੰਬਰ ਨੂੰ

ਸੰਗਰੂਰ, (ਸਮਾਜ ਵੀਕਲੀ) (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 29 ਦਸੰਬਰ ਦਿਨ ਐਤਵਾਰ ਨੂੰ ਸਵੇਰ 10:00 ਵਜੇ ਲੇਖਕ ਭਵਨ ਸੰਗਰੂਰ ਵਿਖੇ ਮਹੀਨਾਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਵਿੱਚ ਸਿਰਮੌਰ ਪੰਜਾਬੀ ਕਵਿੱਤਰੀ ਮਨਜੀਤ ਇੰਦਰਾ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ। ਇਸ ਸਮਾਗਮ ਵਿੱਚ ਨਾਮਵਰ ਲੇਖਿਕਾ ਅਤੇ ਫ਼ਿਲਮ ਅਦਾਕਾਰਾ ਹਰਸ਼ਜੋਤ ਕੌਰ ਇੰਸਪੈਕਟਰ ਪੰਜਾਬ ਪੁਲਿਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਉੱਘੇ ਸਾਹਿਤਕਾਰ ਪੰਮੀ ਫੱਗੂਵਾਲੀਆ ਦੀ ਖੋਜ ਪੁਸਤਕ ‘ਅਸੰਵੇਦਨਸ਼ੀਲਤਾ-ਅਪਾਹਜਤਾ ਸਮੱਸਿਆ ਅਤੇ ਹੱਲ’ ਲੋਕ ਅਰਪਣ ਕੀਤੀ ਜਾਵੇਗੀ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਸਮਾਗਮ ਉਪਰੰਤ ਸਭਾ ਦਾ ਜਨਰਲ ਇਜਲਾਸ ਹੋਵੇਗਾ, ਜਿਸ ਵਿੱਚ ਸਾਲ 2024-2026 ਲਈ ਕਾਰਜਕਾਰਨੀ ਦੀ ਚੋਣ ਕੀਤੀ ਜਾਵੇਗੀ। ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
Previous articleਨਾਟਕ ਦਰਸ਼ਕ ਇਕ ਮਿਕ ਹੋਏ
Next articleਕਿਸਾਨ ਦਿਵਸ ਦੇ ਮੌਕੇ ਪਿੰਡ ਗੌਸਲਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ