ਸੰਗਰੂਰ (ਸਮਾਜ ਵੀਕਲੀ) ਤਰਕਸ਼ੀਲ਼ ਸੁਸਾਇਟੀ ਪੰਜਾਬ ਵੱਲੋਂ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਸੂਬਾਈ ਪੱਧਰ ਤੇ ਅਹਿਮ ਸਥਾਨ ਹਾਸਿਲ ਕਰਨ ਵਾਲੇ 30 ਵਿਦਿਆਰਥੀਆਂ ਤੇ 20 ਤਰਕਸ਼ੀਲ ਇਕਾਈਆਂ ਨੂੰ ਇਕ ਵਿਸ਼ੇਸ਼ ਸੂਬਾਈ ਸਨਮਾਨ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ। ਤਰਕਸ਼ੀਲ ਭਵਨ ਵਿੱਚ ਹੋਏ ਇਸ ਸਮਾਗਮ ਵਿੱਚ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਤਰਕਸ਼ੀਲ਼ ਇਕਾਈਆਂ ਦੇ ਕਾਰਕੁਨਾਂ, ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਇਸ ਸਮਾਗਮ ਦੇ ਮੁੱਖ ਬੁਲਾਰੇ ਨਾਮਵਰ ਸਾਹਿਤਕਾਰ ਅਤੇ ਚਿੰਤਕ ਡਾ.ਹਰਵਿੰਦਰ ਭੰਡਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਗਿਆਨਕ ਚੇਤਨਾ ਅੱਜ ਤੱਕ ਦੇ ਮਨੁੱਖੀ ਵਿਕਾਸ ਦਾ ਮੁੱਖ ਆਧਾਰ ਹੈ।
ਇਸ ਮੌਕੇ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਨੇ ਪਿਛਲੇ ਛੇ ਸਾਲਾਂ ਤੋਂ ਕਰਵਾਈ ਜਾ ਰਹੀ ਵਿੱਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਉਣ ਦੇ ਮਕਸਦ ਅਤੇ ਵਿਗਿਆਨਕ ਚੇਤਨਾ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਸੂਬਾਈ ਪੱਧਰ ਤੇ ਛੇਵੀਂ ਤੋਂ ਅਪਰ ਸੈਕੰਡਰੀ ਜਮਾਤ ਵਿਚ ਅਹਿਮ ਸਥਾਨ ਹਾਸਿਲ ਕਰਨ ਵਾਲੇ ਮਿਡਲ ਅਤੇ ਸੈਕੰਡਰੀ ਗਰੁੱਪ ਦੇ ਵਿਦਿਆਰਥੀਆਂ ਨੂੰ ਨਕਦ ਇਨਾਮ, ਤਰਕਸ਼ੀਲ਼ ਕਿਤਾਬਾਂ,ਯਾਦਗਾਰੀ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਉੱਤਮ ਕਾਰਗੁਜਾਰੀ ਵਿਖਾਉਣ ਵਾਲੀਆਂ ਇਕਾਈਆਂ ਵਿੱਚ ਸੰਗਰੂਰ ਇਕਾਈ ਨੂੰ ਜੋਨ ਸੰਗਰੂਰ- ਬਰਨਾਲਾ ਵਿੱਚ ਪਹਿਲੇ ਸਥਾਨ ਤੇ ਸੂਬੇ ਵਿੱਚ ਦੂਜੇ ਸਥਾਨ ਤੇ ਰਹਿਣ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਦਰਸ਼ ਪਬਲਿਕ ਸਕੂਲ ਸ਼ੁਤਰਾਣਾ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ ਪੇਸ਼ ਕੀਤੀ ਗਈ।
ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੂਬਾਈ ਆਗੂ ਰਾਮ ਸਵਰਨ ਲੱਖੇਵਾਲੀ ਨੇ ਬਾਖੂਬੀ ਨਿਭਾਈ ਜਦਕਿ ਮਾਸਟਰ ਰਾਜਿੰਦਰ ਭਦੌੜ ਨੇ ਚੇਤਨਾ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ ,ਪ੍ਰਬੰਧਕਾਂ , ਅਧਿਆਪਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।
ਮਾਸਟਰ ਪਰਮਵੇਦ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly